- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਹ ਮੁਹਿੰਮ ਅਟਾਰੀ ਤੋਂ ਸ਼ੁਰੂ ਹੋਵੇਗੀ ਤੇ ਸਾਰੇ ਵਿਧਾਨ ਸਭਾ ਹਲਕਿਆਂ ’ਚ ਚਲਾਈ ਜਾਵੇਗੀ, ਜਿਸ ਦੌਰਾਨ ਅਕਾਲੀ ਦਲ ਦੇ ਚੋਣ ਮਨੋਰਥ ਪੱਤਰ ਨੂੰ ਤਿਆਰ ਕਰਨ ਲਈ ਲੋਕਾਂ ਤੋਂ ਸੁਝਾਅ ਲਏ ਜਾਣਗੇ। ਚੋਣ ਮਨੋਰਥ ਪੱਤਰ 1 ਨਵੰਬਰ ਨੂੰ ਜਾਰੀ ਕੀਤਾ ਜਾਵੇਗਾ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਘਰ-ਘਰ ਪ੍ਰਚਾਰ ਮੁਹਿੰਮ 6 ਅਕਤੂਬਰ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਤੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 10 ਨਵੰਬਰ ਨੂੰ ਤਲਵੰਡੀ ਸਾਬੋ ਤੋਂ ਬੱਸ ਯਾਤਰਾ ਪ੍ਰੋਗਰਾਮ ਦੀ ਸ਼ੁਰੂਆਤ ਹੋਵੇਗੀ। ਇਹ ਮੁਹਿੰਮ ਅਟਾਰੀ ਤੋਂ ਸ਼ੁਰੂ ਹੋਵੇਗੀ ਤੇ ਸਾਰੇ ਵਿਧਾਨ ਸਭਾ ਹਲਕਿਆਂ ’ਚ ਚਲਾਈ ਜਾਵੇਗੀ, ਜਿਸ ਦੌਰਾਨ ਅਕਾਲੀ ਦਲ ਦੇ ਚੋਣ ਮਨੋਰਥ ਪੱਤਰ ਨੂੰ ਤਿਆਰ ਕਰਨ ਲਈ ਲੋਕਾਂ ਤੋਂ ਸੁਝਾਅ ਲਏ ਜਾਣਗੇ। ਚੋਣ ਮਨੋਰਥ ਪੱਤਰ 1 ਨਵੰਬਰ ਨੂੰ ਜਾਰੀ ਕੀਤਾ ਜਾਵੇਗਾ।
ਬਠਿੰਡਾ ਤੋ ਐੱਮਪੀ ਹਰਸਿਮਰਤ ਕੌਰ ਬਾਦਲ 5 ਅਕਤੂਬਰ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਨਸ਼ਾ ਵਿਰੋਧੀ ਮਹਿਲਾ ਮੁਹਿੰਮ "ਮਾਵਾਂ ਧੀਆਂ ਦੀ ਲਲਕਾਰ" ਦਾ ਦੂਜਾ ਪੜਾਅ ਸ਼ੁਰੂ ਕਰਨਗੀਆਂ। ਇਸੇ ਤਰ੍ਹਾਂ 8 ਦਸੰਬਰ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਮੋਗਾ ਦੇ ਕਿੱਲੀ ਚਾਹਲਾਂ ਪਿੰਡ ’ਚ ਵਿਸ਼ਾਲ ਜਨਤਕ ਰੈਲੀ ਕੀਤੀ ਜਾਵੇਗੀ। ਭੂੰਦੜ ਨੇ ਕਣਕ ਦੇ ਸਮਰਥਨ ਮੁੱਲ ਵਿੱਚ 25 ਰੁਪਏ ਦਾ ਵਾਧਾ ਕਰਕੇ 2610 ਰੁਪਏ ਪ੍ਰਤੀ ਕੁਇੰਟਲ ਭਾਅ ਤੈਅ ਕਰਨ ਦੀ ਨਿਖੇਧੀ ਕੀਤੀ, ਜੋ ਕਿਸਾਨਾਂ ਦੀ ਲਾਗਤ ਮੁਤਾਬਕ ਨਹੀਂ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਇਸ ਫੈਸਲੇ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ, ਕਿਉਂਕਿ ਖੇਤੀਬਾੜੀ ਖੇਤਰ ਗੰਭੀਰ ਸੰਕਟ ’ਚ ਹੈ।