ਮਿਸ਼ਨ-2027: ਚੋਣ ਮੈਨੀਫੈਸਟੋ ਲਈ ਘਰ-ਘਰ ਜਾ ਕੇ ਲੋਕਾਂ ਦੇ ਸੁਝਾਅ ਲਏਗਾ ਅਕਾਲੀ ਦਲ ਚੋਣ ਮੈਨੀਫੈਸਟੋ ਲਈ ਘਰ-ਘਰ ਜਾ ਕੇ ਲੋਕਾਂ ਦੇ ਸੁਝਾਅ ਲਏਗਾ ਅਕਾਲੀ ਦਲ
Publish Date: Tue, 06 Oct 2026 05:39 PM (IST)
Updated Date: Tue, 06 Oct 2026 05:41 PM (IST)
-ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਤੇ ਹਰਜਿੰਦਰ ਕੌਰ ਬੈਦਵਾਨ ਨੇ ਮੁਹਾਲੀ ’ਚ ਭਰੇ ਫਾਰਮ ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ ਮੁਹਾਲੀ : ਸ਼੍ਰੋਮਣੀ ਅਕਾਲੀ ਦਲ ਨੇ ਮੁਹਾਲੀ ਹਲਕੇ ਤੋਂ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਅਗਾਊਂ ਤਿਆਰੀਆਂ ਦਾ ਆਗਾਜ਼ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਅਤੇ ਮਹਿਲਾ ਵਿੰਗ ਦੀ ਆਗੂ ਹਰਜਿੰਦਰ ਕੌਰ ਬੈਦਵਾਨ ਅਤੇ ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਸਮੇਤ ਜ਼ਿਲ੍ਹਾ ਆਗੂਆਂ ਅਤੇ ਸਰਗਰਮ ਵਰਕਰ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਤਮਸਤਕ ਹੋਏ ਅਤੇ ਵਾਹਿਗੁਰੂ ਦਾ ਓਟ ਆਸਰਾ ਲੈ ਕੇ ਮਿਸ਼ਨ-2027 ਲਈ ਲੋਕਪੱਖੀ ਚੋਣ ਮੈਨੀਫੈਸਟੋ ਤਿਆਰ ਕਰਨ ਲਈ ਘਰ-ਘਰ ਅਤੇ ਦੁਕਾਨਾਂ ’ਤੇ ਜਾ ਕੇ ਲੋਕਾਂ ਦੇ ਸੁਝਾਅ ਲਏ ਅਤੇ ਉਨ੍ਹਾਂ ਦੇ ਫਾਰਮ ਭਰੇ। ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਹੇਠ ਸਥਾਨਕ ਆਗੂਆਂ ਨੇ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ, ਲੋੜਾਂ ਅਤੇ ਸੁਝਾਅ ਦਰਜ ਕੀਤੇ। ਇਹ ਮੁਹਿੰਮ ਅਕਾਲੀ ਦਲ ਵੱਲੋਂ ਇਕ ਨਵੰਬਰ ਨੂੰ ਜਾਰੀ ਕੀਤੇ ਜਾਣ ਵਾਲੇ ਚੋਣ ਮੈਨੀਫੈਸਟੋ ਨੂੰ ਲੋਕਾਂ ਦੀਆਂ ਅਸਲ ਜ਼ਰੂਰਤਾਂ ਨਾਲ ਜੋੜਨ ਲਈ ਸ਼ੁਰੂ ਕੀਤੀ ਗਈ ਹੈ। ਪਾਰਟੀ ਦਾ ਉਦੇਸ਼ ਰਵਾਇਤੀ ਮੈਨੀਫੈਸਟੋ ਦੀ ਥਾਂ ਲੋਕ-ਪੱਖੀ ਅਤੇ ਲੋਕਾਂ ਦੀ ਆਵਾਜ਼ ’ਤੇ ਆਧਾਰਿਤ ਮੈਨੀਫੈਸਟੋ ਤਿਆਰ ਕਰਨਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਆਗੂ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਹਰੇਕ ਵਿਧਾਨ ਸਭਾ ਹਲਕੇ ਦੀਆਂ ਸਮੱਸਿਆਵਾਂ ਅਤੇ ਲੋਡਾਂ ਵੱਖੋ-ਵੱਖਰੀਆਂ ਹਨ। ਇਸ ਲਈ ਮੈਨੀਫੈਸਟੋ ਤਿਆਰ ਕਰਨ ਤੋਂ ਪਹਿਲਾਂ ਲੋਕਾਂ ਦੀ ਰਾਏ ਜਾਣਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਮੁਹਾਲੀ ਨੂੰ ਵਿਸ਼ਵ ਪੱਧਰੀ ਪਛਾਣ ਦੇਣ ਲਈ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟ ਲਿਆਂਦੇ ਗਏ ਸਨ, ਪ੍ਰੰਤੂ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਵਿਕਾਸ ਕਾਰਜਾਂ ’ਚ ਆਈ ਖੜੋਤ ਨੂੰ ਅਕਾਲੀ ਦਲ ਦੀ ਸਰਕਾਰ ਬਣਨ ਉਪਰੰਤ ਦੂਰ ਕੀਤਾ ਜਾਵੇਗਾ ਅਤੇ ਮੁਹਾਲੀ ਦੇ ਵਿਕਾਸ ਨੂੰ ਮੁੜ ਗਤੀ ਦਿੱਤੀ ਜਾਵੇਗੀ। ਇਸ ਮੌਕੇ ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਸੂਬਾ ਮੀਤ ਪ੍ਰਧਾਨ ਸਰਬਜੀਤ ਸਿੰਘ ਪਾਰਸ, ਮੁੱਖ ਬੁਲਾਰਾ ਸ਼ਮਸ਼ੇਰ ਸਿੰਘ ਪੁਰਖਾਲਵੀ, ਸਤਿੰਦਰ ਸਿੰਘ ਗਿੱਲ, ਸੁਖਵਿੰਦਰ ਸਿੰਘ ਛਿੰਦੀ, ਮਨਜੀਤ ਸਿੰਘ ਮਾਨ, ਕੌਂਸਲਰ ਹਰਵਿੰਦਰ ਸਿੰਘ ਤੇ ਐਡਵੋਕੇਟ ਸੁਖਬੀਰ ਸਿੰਘ ਗਿੱਲ, ਕਰਮ ਸਿੰਘ ਬਬਰਾ, ਪ੍ਰੀਤਮ ਸਿੰਘ, ਹਰਜੀਤ ਸਿੰਘ ਸੀਏ, ਰਮਨਦੀਪ ਸਿੰਘ ਬਾਵਾ, ਸਤਵੰਤ ਕੌਰ ਜੌਹਲ, ਭੁਪਿੰਦਰ ਕੌਰ ਗੋਸਲ, ਜਸਬੀਰ ਸਿੰਘ ਕੁਰੜਾ, ਬਹਾਦਰ ਸਿੰਘ ਗਿੱਲ, ਸਤਬੀਰ ਸਿੰਘ ਖੱਟੜਾ, ਜਗਤਾਰ ਸਿੰਘ ਧਰਮਗੜ੍ਹ, ਸੁਖਵਿੰਦਰ ਸਿੰਘ ਚਿੱਲਾ, ਮਨਿੰਦਰਜੀਤ ਸਿੰਘ ਬਿੱਟੂ, ਹਰਿੰਦਰ ਸਿੰਘ ਸੁੱਖਗੜ੍ਹ, ਕੁਲਦੀਪ ਸਿੰਘ ਬੈਂਰੋਪੁਰ, ਬਹਾਦਰ ਸਿੰਘ ਕੰਬਾਲੀ, ਗੁਰਮੀਤ ਸਿੰਘ ਕੰਬਾਲੀ, ਹਰਜਿੰਦਰ ਸਿੰਘ ਬਲਿਆਲੀ, ਹਰਵਿੰਦਰ ਸਿੰਘ ਸੋਹਾਣਾ, ਹਰਿੰਦਰ ਸਿੰਘ ਸੁੱਖਗੜ੍ਹ, ਕਰਮਜੀਤ ਸਿੰਘ ਮੌਲੀ ਸਮੇਤ ਵੱਡੀ ਗਿਣਤੀ ’ਚ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।