- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਤੇ ਐੱਸਓਆਈ ਦੇ ਆਗੂਆਂ ਨੂੰ ਮੰਡੀ ਗੋਬਿੰਦਗੜ੍ਹ ਵਿਚ ਦੇਸ਼ ਭਗਤ ਨਰਸਿੰਗ ਇੰਸਟੀਚਿਊਟ ਵੱਲੋਂ ਵਿਦਿਆਰਥੀਆਂ ਨਾਲ ਕੀਤੇ ਧੋਖੇ ਖਿਲਾਫ਼ ਰੋਸ ਪ੍ਰਦਰਸ਼ਨ ਕਰ ਰਹੀਆਂ ਨਰਸਾਂ ਦੀ ਹਮਾਇਤ ਕਰਨ ਦੀ ਹਦਾਇਤ ਕੀਤੀ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਤੇ ਐੱਸਓਆਈ ਦੇ ਆਗੂਆਂ ਨੂੰ ਮੰਡੀ ਗੋਬਿੰਦਗੜ੍ਹ ਵਿਚ ਦੇਸ਼ ਭਗਤ ਨਰਸਿੰਗ ਇੰਸਟੀਚਿਊਟ ਵੱਲੋਂ ਵਿਦਿਆਰਥੀਆਂ ਨਾਲ ਕੀਤੇ ਧੋਖੇ ਖਿਲਾਫ਼ ਰੋਸ ਪ੍ਰਦਰਸ਼ਨ ਕਰ ਰਹੀਆਂ ਨਰਸਾਂ ਦੀ ਹਮਾਇਤ ਕਰਨ ਦੀ ਹਦਾਇਤ ਕੀਤੀ ਹੈ। ਸੁਖਬੀਰ ਨੇ ਐਲਾਨ ਕੀਤਾ ਕਿ ਜੇਕਰ ਸੂਬਾ ਪੁਲਿਸ ਨੇ ਮਾਮਲੇ ਵਿਚ ਕੋਈ ਕਾਰਵਾਈ ਨਾ ਕੀਤੀ ਤਾਂ ਅਕਾਲੀ ਦਲ ਪੀੜਤ ਕੁੜੀਆਂ ਨੂੰ ਇਹ ਮਾਮਲਾ ਹਾਈ ਕੋਰਟ ਲਿਜਾ ਕੇ ਨਿਆਂ ਹਾਸਲ ਕਰਨ ਵਿਚ ਮਦਦ ਕਰੇਗਾ।
ਉਨ੍ਹਾਂ ਦੱਸਿਆ ਕਿ ਸੰਸਥਾ ਨੂੰ 60 ਸੀਟਾਂ ਅਲਾਟ ਹਨ ਪਰ ਇਸ ਵੱਲੋਂ ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ, ਬਿਹਾਰ ਤੇ ਹੋਰ ਰਾਜਾਂ ਤੋਂ 150 ਲੜਕੀਆਂ ਭਰਤੀ ਕਰ ਲਈਆਂ ਗਈਆਂ। ਉਨ੍ਹਾਂ ਦੱਸਿਆ ਕਿ ਹੁਣ ਜਦੋਂ ਡਿਗਰੀ ਪੂਰੀ ਹੋ ਗਈ ਹੈ ਤਾਂ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਸੰਸਥਾ ਵੱਲੋਂ ਮਾਨਤਾ ਮਿਲਣ ਬਾਰੇ ਜੋ ਦਸਤਾਵੇਜ਼ ਵਿਖਾਏ ਗਏ ਸਨ, ਉਹ ਨਕਲੀ ਸਨ ਤੇ ਸੰਸਥਾ ਨੇ ਉਨ੍ਹਾਂ ਨਾਲ ਧੋਖਾ ਕੀਤਾ ਹੈ।