ਬਿਜਲੀ ਕੱਟਾਂ ਤੇ ਭਾਰੀ ਬਿੱਲਾਂ ਖ਼ਿਲਾਫ਼ ਡੀਸੀ ਦਫ਼ਤਰ ਦੇ ਬਾਹਰ ਗੱਜੇ ਅਕਾਲੀ ਬਿਜਲੀ ਕੱਟਾਂ ਤੇ ਭਾਰੀ ਬਿੱਲਾਂ ਖ਼ਿਲਾਫ਼ ਡੀਸੀ ਦਫ਼ਤਰ ਦੇ ਬਾਹਰ ਗਰਜੇ ਅਕਾਲੀ ਦਲ ਦੇ ਵਰਕਰ
Publish Date: Wed, 16 Sep 2026 06:53 PM (IST)
Updated Date: Thu, 17 Sep 2026 04:03 AM (IST)
ਫੋਟੋ ਕੈਪਸ਼ਨ: ਡੀਸੀ ਦਫ਼ਤਰ ਦੇ ਬਾਹਰ ਧਰਨਾ ਦਿੰਦੇ ਹੋਏ ਅਕਾਲੀ ਦਲ ਦੇ ਆਗੂ ਤੇ ਵਰਕਰ। 2ਪੀ ਫੋਟੋ ਕੈਪਸ਼ਨ: ਡੀਸੀ ਦਫ਼ਤਰ ਦੇ ਬਾਹਰ ਧਰਨੇ ਨੂੰ ਸੰਬੋਧਨ ਕਰਦੇ ਹੋਏ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ। 3ਪੀ ਫੋਟੋ ਕੈਪਸ਼ਨ: ਡੀਸੀ ਦਫ਼ਤਰ ਦੇ ਬਾਹਰ ਮੁੱਖ ਮੰਤਰੀ ਦਾ ਪੁਤਲਾ ਸਾੜਦੇ ਹੋਏ ਅਕਾਲੀ ਦਲ ਦੇ ਆਗੂ ਤੇ ਵਰਕਰ। 4ਪੀ * ਮੁੱਖ ਮੰਤਰੀ ਮਾਨ ਦਾ ਪੁਤਲਾ ਸਾੜ ਕੇ ਕੀਤੀ ਨਾਅਰੇਬਾਜ਼ੀ * ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਿਖਿਲ ਅਰੋੜਾ ਨੂੰ ਸੌਂਪਿਆ ਮੰਗ ਪੱਤਰ ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ ਮੁਹਾਲੀ : ਮੁਹਾਲੀ ਸਮੇਤ ਪੰਜਾਬ ਭਰ ’ਚ ਬਿਜਲੀ ਦੇ ਭਾਰੀ ਬਿੱਲਾਂ ਤੇ ਅਣ-ਐਲਾਨੇ ਲੰਬੇ ਬਿਜਲੀ ਕੱਟਾਂ ਤੋਂ ਤੰਗ ਆਈ ਜਨਤਾ ਦੇ ਹੱਕ ’ਚ ਆਵਾਜ਼ ਬੁਲੰਦ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੁੱਧਵਾਰ ਨੂੰ ਡੀਸੀ ਦਫ਼ਤਰ ਮੁਹਾਲੀ ਦੇ ਬਾਹਰ ਵਿਸ਼ਾਲ ਰੋਸ ਧਰਨਾ ਦਿੱਤਾ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਸਾੜਿਆ। ਇਸ ਉਪਰੰਤ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਿਖਿਲ ਅਰੋੜਾ ਨੂੰ ਮੰਗ ਪੱਤਰ ਸੌਂਪਿਆ। ਅਕਾਲੀ ਆਗੂ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ‘ਆਪ’ ਸਰਕਾਰ ਦੀਆਂ ਨਾਕਾਮੀਆਂ ਕਾਰਨ ਅੱਜ ਸੂਬੇ ਦਾ ਹਰ ਵਰਗ ਬੇਹੱਦ ਤੰਗ ਪਰੇਸ਼ਾਨ ਹੈ। ਇਕ ਪਾਸੇ ਤਾਂ ਲੋਕਾਂ ਨੂੰ ਭਾਰੀ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਦੂਜੇ ਪਾਸੇ ਮਨਮਰਜ਼ੀ ਨਾਲ ਵੱਡੀ ਰਕਮ ਦੇ ਬਿੱਲ ਭੇਜ ਕੇ ਆਮ ਜਨਤਾ ਦੀ ਜੇਬ ਤੇ ਡਾਕਾ ਮਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰਾਂ, ਪਿੰਡਾਂ ਤੇ ਉਦਯੋਗਿਕ ਖੇਤਰਾਂ ’ਚ ਲੰਮੇ ਬਿਜਲੀ ਕੱਟਾਂ ਕਾਰਨ ਆਮ ਲੋਕਾਂ, ਕਿਸਾਨਾਂ ਤੇ ਉਦਯੋਗਪਤੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੱਤੀ ਗੁੱਲ ਰਹਿਣ ਕਾਰਨ ਉਦਯੋਗਿਕ ਉਤਪਾਦਨ ਪ੍ਰਭਾਵਿਤ ਹੋ ਰਿਹਾ ਹੈ ਅਤੇ ਕਾਰੋਬਾਰੀਆਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਅਕਾਲੀ ਦਲ ਨੇ ਸਰਕਾਰ ਅੱਗੇ ਪੰਜ ਸੂਤਰੀ ਮੰਗ ਰੱਖਦਿਆਂ ਕਿਹਾ ਕਿ ਪਿੰਡਾਂ ਅਤੇ ਉਦਯੋਗਾਂ ’ਚ ਲਗਾਏ ਜਾ ਰਹੇ ਲੰਬੇ ਬਿਜਲੀ ਕੱਟ ਤੁਰੰਤ ਬੰਦ ਕੀਤੇ ਜਾਣ, ਬਿਜਲੀ ਕੱਟਾਂ ਸਬੰਧੀ ਅਗਾਊਂ ਸ਼ਡਿਊਲ ਜਾਰੀ ਕੀਤਾ ਜਾਵੇ, ਉਦਯੋਗਿਕ ਫੀਡਰਾਂ ’ਤੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ, ਖ਼ਰਾਬ ਟਰਾਂਸਫ਼ਾਰਮਰਾਂ ਅਤੇ ਬਿਜਲੀ ਲਾਈਨਾਂ ਨੂੰ ਤੁਰੰਤ ਬਦਲਿਆ ਜਾਵੇ ਅਤੇ ਬਿਜਲੀ ਕੱਟਾਂ ਨਾਲ ਪ੍ਰਭਾਵਿਤ ਖਪਤਕਾਰਾਂ ਤੇ ਉਦਯੋਗਾਂ ਲਈ ਢੁਕਵੀਂ ਰਾਹਤ ਦੀ ਵਿਵਸਥਾ ਕੀਤੀ ਜਾਵੇ। ਇਸ ਤੋਂ ਪਹਿਲਾਂ ਐੱਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਸੂਬਾ ਮੀਤ ਪ੍ਰਧਾਨ ਸਰਬਜੀਤ ਸਿੰਘ ਪਾਰਸ, ਮੁੱਖ ਬੁਲਾਰਾ ਸ਼ਮਸ਼ੇਰ ਸਿੰਘ ਪੁਰਖਾਲਵੀ, ਸੁਖਵਿੰਦਰ ਸਿੰਘ ਛਿੰਦੀ, ਕੌਂਸਲਰ ਐਡਵੋਕੇਟ ਸੁਖਵੀਰ ਸਿੰਘ ਗਿੱਲ, ਸਾਬਕਾ ਕੌਂਸਲਰ ਹਰਜਿੰਦਰ ਕੌਰ ਬੈਦਵਾਨ, ਨੰਬਰਦਾਰ ਹਰਵਿੰਦਰ ਸਿੰਘ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਬਿਜਲੀ ਸਪਲਾਈ ’ਚ ਤੁਰੰਤ ਸੁਧਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਨੀਂਦ ਤੋਂ ਜਗਾਉਣ ਲਈ ਆਮ ਨਾਗਰਿਕਾ ਦਾ ਇਕਜੁੱਟ ਹੋਣਾ ਬੇਹੱਦ ਜ਼ਰੂਰੀ ਹੈ ਕਿਉਂਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਕੋਈ ਜੰਗ ਜਿੱਤੀ ਨਹੀਂ ਜਾ ਸਕਦੀ ਹੈ। ਇਸ ਮੌਕੇ ਪਰਮਜੀਤ ਸਿੰਘ ਗਿੱਲ, ਬਲਵਿੰਦਰ ਸਿੰਘ ਲਖਨੌਰ, ਪਾਲ ਸਿੰਘ ਰੱਤੂ, ਸੋਨੀ ਬੜੀ, ਜਗਤਾਰ ਸਿੰਘ ਕੁੰਬੜਾ, ਗੁਰਦੀਪ ਸਿੰਘ ਵਿੱਕੀ ਮਨੌਲੀ, ਹਰਜੀਤ ਸਿੰਘ, ਜਗਤਾਰ ਸਿੰਘ ਧਰਮਗੜ੍ਹ, ਅਵਤਾਰ ਸਿੰਘ ਦਾਊ, ਜਰਨੈਲ ਸਿੰਘ ਬਲੌਂਗੀ, ਪ੍ਰੀਤਮ ਸਿੰਘ ਮੁਹਾਲੀ, ਬਿਕਰਮ ਸਿੰਘ ਗੀਗੇਮਾਜਰਾ, ਬਲਵਿੰਦਰ ਸਿੰਘ ਮੋਟੇਮਾਜਰਾ, ਕੇਸਰ ਸਿੰਘ ਬਲੌਂਗੀ, ਭੁਪਿੰਦਰ ਕੌਰ ਗੋਸਲ, ਕੁਲਵਿੰਦਰ ਸਿੰਘ ਕੰਬਾਲੀ, ਜਥੇਦਾਰ ਮੋਹਨ ਸਿੰਘ ਕੰਬਾਲਾ, ਬਲਵਿੰਦਰ ਸਿੰਘ ਧਾਰਨੀ, ਬਹਾਦਰ ਸਿੰਘ ਨਾਨੂੰਮਾਜਰਾ, ਸਤਵੰਤ ਕੌਰ ਜੌਹਲ, ਬਹਾਦਰ ਸਿੰਘ ਕੰਬਾਲੀ, ਮੁਲਾਜ਼ਮ ਆਗੂ ਸ਼ਵਿੰਦਰ ਸਿੰਘ ਲੱਖੋਵਾਲ, ਗੁਰਇਕਬਾਲ ਸਿੰਘ ਸਿੱਧੂ, ਜਸਵੀਰ ਸਿੰਘ ਕੁਰੜਾ, ਸੁਭਾਸ਼ ਬੱਬਰ, ਜਥੇਦਾਰ ਪਰਮਜੀਤ ਸਿੰਘ, ਹਰਨੂਰ ਸਿੰਘ ਖਾਲਸਾ, ਨੰਬਰਦਾਰ ਸੁਰਮੁੱਖ ਸਿੰਘ ਤੇ ਹਰਵਿੰਦਰ ਸਿੰਘ, ਕਰਮਜੀਤ ਸਿੰਘ, ਬਲਜੀਤ ਦੈੜੀ, ਬਵਨ ਚੌਧਰੀ, ਰਮਨ ਅਰੋੜਾ, ਰੋਹਿਤ ਸ਼ਰਮਾ ਅਤੇ ਅਮਨ ਪੂਣੀਆਂ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਇਲਾਕਾ ਨਿਵਾਸੀ ਮੌਜੂਦ ਸਨ।