- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੀਸੀ ਵਿੰਗ ਦੇ ਪ੍ਰਧਾਨ ਹੀਰਾ ਸਿੰਘ ਗਾਬੜੀਆ ਤੇ ਬਾਜ਼ੀਗਰ ਫਰੰਟ ਦੇ ਚੇਅਰਮੈਨ ਦਵਿੰਦਰ ਸਿੰਘ ਦਿਆਲ ਸਮੇਤ ਸੀਨੀਅਰ ਆਗੂਆਂ ਨੇ ਮੀਟਿੰਗ ’ਚ ਸ਼ਮੂਲੀਅਤ ਕੀਤੀ ਤੇ ਆਪਣੇ ਸੁਝਾਅ ਦਿੱਤੇ। ਉਨ੍ਹਾਂ ਦੱਸਿਆ ਕਿ ਸਾਬਕਾ ਵਿਧਾਇਕਾਂ ਤੇ ਜ਼ਿਲ੍ਹਾ ਪ੍ਰਧਾਨਾਂ ਨੇ ਵੀ ਮੀਟਿੰਗ ’ਚ ਸ਼ਮੂਲੀਅਤ ਕੀਤੀ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਚੋਣ ਮਨੋਰਥ ਪੱਤਰ ਕਮੇਟੀ ਨੇ ਅੱਜ ਐਲਾਨ ਕੀਤਾ ਕਿ ਉਹ ਆਪਣੇ ਚੋਣ ਮਨੋਰਥ ਪੱਤਰ ’ਚ ਸਿਰਫ ਓਹੀ ਸੁਝਾਅ ਜਾਂ ਮੰਗ ਨੂੰ ਸ਼ਾਮਲ ਕਰੇਗੀ, ਜਿਸ ਨੂੰ ਸਰਕਾਰ ਬਣਨ ’ਤੇ ਲਾਗੂ ਕੀਤਾ ਜਾ ਸਕੇਗਾ। ਡਾ. ਚੀਮਾ ਨੇ ਕਿਹਾ ਕਿ ਪਾਰਟੀ ਇਸ ਨੂੰ ਕਾਨੂੰਨੀ ਦਸਤਾਵੇਜ਼ ਵਜੋਂ ਲਵੇਗੀ। ਕਮੇਟੀ ਦੇ ਮੈਂਬਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਕਮੇਟੀ ਨੇ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਪਾਰਟੀ ਦੇ ਅਨੁਸੂਚਿਤ ਜਾਤੀ, ਪਛੜੀਆਂ ਸ਼੍ਰੇਣੀਆਂ ਤੇ ਬਾਜ਼ੀਗਰ ਫਰੰਟ ਵਿੰਗਾਂ ਤੋਂ ਸੁਝਾਅ ਲਏ ਹਨ।
ਉਨ੍ਹਾਂ ਕਿਹਾ ਕਿ ਵੱਖ-ਵੱਖ ਵਿੰਗਾਂ ਦੇ ਪ੍ਰਤੀਨਿਧੀਆਂ ਨੇ ਕਮੇਟੀ ਨਾਲ ਵੱਖਰੇ ਤੌਰ ’ਤੇ ਮੁਲਾਕਾਤ ਕੀਤੀ ਅਤੇ ਆਪਣੇ ਸੁਝਾਅ ਦਿੱਤੇ ਤੇ ਬਰੀਕੀ ਨਾਲ ਇਨ੍ਹਾਂ ’ਤੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਬੀਸੀ ਵਿੰਗ ਦੇ ਪ੍ਰਧਾਨ ਹੀਰਾ ਸਿੰਘ ਗਾਬੜੀਆ ਤੇ ਬਾਜ਼ੀਗਰ ਫਰੰਟ ਦੇ ਚੇਅਰਮੈਨ ਦਵਿੰਦਰ ਸਿੰਘ ਦਿਆਲ ਸਮੇਤ ਸੀਨੀਅਰ ਆਗੂਆਂ ਨੇ ਮੀਟਿੰਗ ’ਚ ਸ਼ਮੂਲੀਅਤ ਕੀਤੀ ਤੇ ਆਪਣੇ ਸੁਝਾਅ ਦਿੱਤੇ। ਉਨ੍ਹਾਂ ਦੱਸਿਆ ਕਿ ਸਾਬਕਾ ਵਿਧਾਇਕਾਂ ਤੇ ਜ਼ਿਲ੍ਹਾ ਪ੍ਰਧਾਨਾਂ ਨੇ ਵੀ ਮੀਟਿੰਗ ’ਚ ਸ਼ਮੂਲੀਅਤ ਕੀਤੀ।
ਚੀਮਾ ਨੇ ਕਿਹਾ ਕਿ ਚੋਣ ਮਨੋਰਥ ਪੱਤਰ ਕਮੇਟੀ ਮਹਿਲਾ, ਯੂਥ, ਵਪਾਰ, ਐੱਨਆਰਆਈ, ਮੁਲਾਜ਼ਮ ਫਰੰਟ ਤੇ ਕਿਸਾਨਾਂ ਤੋਂ ਵੀ ਫੀਡਬੈਕ ਲਵੇਗੀ। ਉਨ੍ਹਾਂ ਕਿਹਾ ਕਿ ਅਸੀਂ ਸੂਬੇ ਦੇ ਵੱਖ-ਵੱਖ ਭਾਗਾਂ ’ਚ ਜਾਵਾਂਗੇ ਤਾਂ ਜੋ ਆਮ ਆਦਮੀ ਦੇ ਸੁਝਾਅ ਵੀ ਲਏ ਜਾ ਸਕਣ। ਉਨ੍ਹਾਂ ਕਿਹਾ ਕਿ ਪਾਰਟੀ ਨੇ ਫੈਸਲਾ ਕੀਤਾ ਹੈ ਕਿ ਉਹ ਇਹ ਵਿਸਥਾਰਿਤ ਪ੍ਰਕਿਰਿਆ ਪੂਰੀ ਕਰੇਗੀ, ਕਿਉਂਕਿ ਪੰਜਾਬੀ ਮਹਿਸੂਸ ਕਰ ਰਹੇ ਹਨ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਨੇ ਅਜਿਹੇ ਚੋਣ ਮਨੋਰਥ ਪੱਤਰ ਰਿਲੀਜ਼ ਕਰ ਕੇ ਲੋਕਾਂ ਨਾਲ ਧੋਖਾ ਕੀਤਾ ਹੈ ਜੋ ਸਿਰਫ ਕਾਗਜ਼ਾਂ ਤੱਕ ਸੀਮਤ ਰਹੇ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਚੋਣ ਮਨੋਰਥ ਪੱਤਰ ’ਚ ਸ਼ਾਮਲ ਕੀਤੇ ਜਾਣ ਵਾਲਾ ਹਰ ਸੁਝਾਅ ਲਾਗੂ ਕਰਾਂਗੇ ਤੇ ਇਸੇ ਲਈ ਅਸੀਂ ਹਰ ਸੁਝਾਅ ’ਤੇ ਬਰੀਕੀ ਨਾਲ ਚਰਚਾ ਕਰਨ ਦੇ ਨਾਲ-ਨਾਲ ਇਸ ’ਤੇ ਹੋਣ ਵਾਲੇ ਵਿੱਤੀ ਖਰਚ ਬਾਰੇ ਵੀ ਸੰਜੀਦਗੀ ਨਾਲ ਚਰਚਾ ਕਰ ਰਹੇ ਹਾਂ।