ਜੇਐੱਨਐੱਨ, ਚੰਡੀਗੜ੍ਹ : ਸੈਕਟਰ 25 ਸਥਿਤ ਗ੍ਰਾਊਂਡ 'ਚ ਸ਼੍ਰੋਮਣੀ ਅਕਾਲੀ ਦਲ ਨੇ ਰੈਲੀ ਕੀਤੀ। ਇਸ ਤੋਂ ਬਾਅਦ ਅਕਾਲੀ ਵਰਕਰਾਂ ਨੇ ਪੰਜਾਬ ਵਿਧਾਨ ਸਭਾ ਦੇ ਘਿਰਾਓ ਲਈ ਕੂਚ ਕੀਤਾ ਪਰ ਪੁਲਿਸ ਨੇ ਬੈਰੀਕੇਟਸ ਲੱਗਾ ਕੇ ਉਨ੍ਹਾਂ ਨੂੰ ਸੈਕਟਰ 25 ਕੋਲ ਹੀ ਰੋਕ ਦਿੱਤਾ ਹੈ। ਅਕਾਲੀ ਵਰਕਰ ਅੱਗੇ ਵੱਧਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਜਾਣ ਨਹੀਂ ਦੇ ਰਹੀ। ਮੌਕੇ 'ਤੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਪੁਲਿਸ ਨੇ ਬੈਰੀਕੇਟਸ ਤੋੜ ਕੇ ਅੱਗੇ ਵੱਧ ਰਹੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਆਗੂਆਂ ਨੂੰ ਹਿਰਾਸਤ 'ਚ ਲੈ ਲਿਆ। ਹਾਲਾਂਕਿ ਬਾਅਦ 'ਚ ਉਨ੍ਹਾਂ ਨੂੰ ਛੱਡ ਦਿੱਤਾ ਗਿਆ।

ਸ਼੍ਰੋਅਦ ਨੇ ਕਿਹਾ ਕਿ ਪੰਜਾਬ ਸਰਕਾਰ ਪੈਟਰੋ ਪਦਾਰਥਾਂ 'ਤੇ ਟੈਕਸ 'ਚ 50 ਫੀਸਦੀ ਦੀ ਕਟੌਤੀ ਕਰੇ। ਇਸ ਨਾਲ ਸੂਬੇ ਦੇ ਲੋਕਾਂ ਨੂੰ ਰਾਹਤ ਮਿਲਣ ਦੇ ਨਾਲ ਹੀ ਕੇਂਦਰ ਸਰਕਾਰ 'ਤੇ ਵੀ ਟੈਕਸ ਘੱਟ ਕਰਨ ਦਾ ਦਬਾਅ ਬਣੇਗਾ। ਰੈਲੀ 'ਚ ਪਾਰਟੀ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕੈਪਟਨ ਸਰਕਾਰ ਨੂੰ ਸੂਬੇ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਘੱਟ ਕਰਨ ਲਈ ਕਦਮ ਚੁੱਕਣਾ ਚਾਹੀਦਾ।

ਇਹ ਰੈਲੀ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਚੋਣਾਵੀਂ ਵਾਅਦੇ ਪੂਰੇ ਨਾ ਕਰਨ ਨੂੰ ਲੈ ਕੇ ਆਯੋਜਿਤ ਕੀਤੀ ਹੈ। ਰੈਲੀ 'ਚ ਮੰਚ ਤੇ ਪਾਰਟੀ ਦੇ ਸਾਰੇ ਮੁੱਖ ਆਗੂ ਮੌਜੂਦ ਹਨ। ਰੈਲੀ ਦੇ ਮੰਚ ਤੇ ਸਾਬਕਾ ਮੰਤਰੀ ਬੀਬੀ ਉਪਜਿੰਦਰ ਕੌਰ, ਜੱਥੇਦਾਰ ਤੋਤਾ ਸਿੰਘ, ਗੁਲਜਾਰ ਸਿੰਘ ਰਣੀਕੇ, ਪ੍ਰੋਫੈਸਰ ਪ੍ਰੈੱਸ ਸਿੰਘ ਚੰਦੂਮਾਜਰਾ, ਬਲਵਿੰਦਰ ਸਿੰਘ ਭੁੰਦਰ ਆਦਿ ਮੌਜੂਦ ਹਨ।

ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਪੈਟਰੋਲੀਅਮ ਪਦਾਰਥਾਂ ਦੇ ਟੈਕਸ 'ਚ 50 ਫੀਸਦੀ ਕਟੌਤੀ ਕਰਨੀ ਚਾਹੀਦੀ। ਤਾਂ ਜੋ ਕੇਂਦਰ ਸਰਕਾਰ 'ਤੇ ਦਬਾਅ ਬਣਾਉਣ ਲਾਇਕ ਹੋ ਸਕਣ। ਇਸ 'ਚ ਸ਼੍ਰੋਮਣੀ ਅਕਾਲੀ ਦਲ ਕਾਂਗਰਸ ਨਾਲ ਚੱਲੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਬਜਟ 'ਚ ਕਿਸਾਨਾਂ ਦੇ ਸਾਰੇ ਕਰਜ਼ੇ ਨੂੰ ਕੈਪਟਨ ਸਰਕਾਰ ਤੁਰੰਤ ਮਾਫ਼ ਕਰੇ। ਰੈਲੀ 'ਚ ਨੌਜਵਾਨ ਵੀ ਕਾਫੀ ਗਿਣਤੀ 'ਚ ਹਨ।

ਅਕਾਲੀ ਦਲ ਦਾ ਦੋਸ਼ ਹੈ ਕਿ ਸੂਬੇ 'ਚ ਨਾ ਤਾਂ ਕਿਸਾਨਾਂ ਦੇ ਕਰਜ਼ ਮੁਆਫ਼ ਹਨ ਤੇ ਨਾ ਹੀ ਐੱਸਸੀ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਮਿਲੀ। ਬੇਰੁਜ਼ਗਾਰਾਂ ਨੂੰ 2500 ਰੁਪਏ ਭੱਤਾ ਨਹੀਂ ਮਿਲਿਆ ਤਾਂ ਸਰਕਾਰੀ ਮੁਲਾਜ਼ਮਾਂ ਨੂੰ ਤਾਂ ਭੱਤੇ ਵੀ ਨਹੀਂ ਮਿਲੇ। ਸਰਕਾਰ 7000 ਕਰੋੜ ਰੁਪਏ ਦੇ ਭੱਤੇ ਦੱਬਾ ਕੇ ਬੈਠੀ ਹੈ। ਰੈਲੀ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਆਗੂ ਸੰਬਧਿਤ ਕਰਨਗੇ। ਇਸ ਤੋਂ ਬਾਅਦ ਅਕਾਲੀ ਵਰਕਰ ਤੇ ਆਗੂ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਨਿਕਲਣਗੇ।

ਇਸ ਤੋਂ ਪਹਿਲਾਂ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਹੋਈ। ਇਸ 'ਚ ਅਕਾਲੀ ਵਿਧਾਇਕਾਂ ਨੇ ਰਾਜਪਾਲ ਦੇ ਭਾਸ਼ਣ ਦੌਰਾਨ ਰਾਜਪਾਲ ਗੋ ਬੈਕ ਦੇ ਨਾਅਰੇ ਲਾਏ। ਅਕਾਲੀ ਵਿਧਾਇਕਾਂ ਨੇ ਰਾਜਪਾਲ ਦੇ ਭਾਸ਼ਣ ਦੀਆਂ ਕਾਪੀਆਂ ਵੀ ਫਾੜੀਆਂ।

Posted By: Amita Verma