ਪਾਹਵਾ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ
ਅਮਰਜੀਤ ਸਿੰਘ ਪਾਹਵਾ ਨੂੰ ਸਰਬਸੰਮਤੀ ਨਾਲ ਗੁਰਦੁਆਰਾ ਤਾਲਮੇਲ ਕਮੇਟੀ ਦਾ ਪ੍ਰਧਾਨ ਚੁਣਿਆ
Publish Date: Mon, 20 Apr 2026 09:31 PM (IST)
Updated Date: Mon, 20 Apr 2026 09:33 PM (IST)

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ ਮੁਹਾਲੀ : ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੁਹਾਲੀ ਦੇ ਮੌਜੂਦਾ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ ਦੀ ਪ੍ਰਧਾਨਗੀ ਹੇਠ ਹੋਈ ਅਹਿਮ ਬੈਠਕ ਦੌਰਾਨ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼-4 ਦੇ ਪ੍ਰਧਾਨ ਅਮਰਜੀਤ ਸਿੰਘ ਪਾਹਵਾ ਨੂੰ ਅਗਲੇ ਦੋ ਸਾਲਾਂ ਲਈ ਸਰਬਸੰਮਤੀ ਨਾਲ ਗੁਰਦੁਆਰਾ ਤਾਲਮੇਲ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ। ਜ਼ਿਕਰਯੋਗ ਹੈ ਕਿ ਗੁਰਦੁਆਰਾ ਤਾਲਮੇਲ ਕਮੇਟੀ ਦੇ ਪਹਿਲੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ ਦੀ ਸਿਹਤ ਖ਼ਰਾਬ ਹੋਣ ਕਾਰਨ ਪਿਛਲੇ ਕੁੱਝ ਸਮੇਂ ਤੋਂ ਮਨਜੀਤ ਸਿੰਘ ਮਾਨ ਵੱਲੋਂ ਤਾਲਮੇਲ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਵਜੋਂ ਕੰਮ ਚਲਾਇਆ ਜਾ ਰਿਹਾ ਸੀ। ਜਾਣਕਾਰੀ ਅਨੁਸਾਰ ਬੈਠਕ ਦੌਰਾਨ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਮਾਨ ਵੱਲੋਂ ਪ੍ਰਧਾਨ ਦੇ ਅਹੁਦੇ ਲਈ ਅਮਰਜੀਤ ਸਿੰਘ ਪਾਹਵਾ ਦਾ ਨਾਮ ਤਜਵੀਜ ਕੀਤਾ ਗਿਆ, ਜਿਸ ਨੂੰ ਹਾਜ਼ਰ ਮੈਂਬਰਾਂ ਨੇ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ। ਇਸ ਮੌਕੇ ਕਾਰਜਕਰਨੀ ਕਮੇਟੀ ਦਾ ਗਠਨ ਕਰਨ ਦੇ ਸਾਰੇ ਅਧਿਕਾਰ ਵੀ ਨਵੇਂ ਪ੍ਰਧਾਨ ਨੂੰ ਦਿੱਤੇ ਗਏ। ਇਸ ਮੌਕੇ ਅਮਰਜੀਤ ਸਿੰਘ ਪਾਹਵਾ ਨੇ ਕਿਹਾ ਕਿ ਸਾਰੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ ਅਤੇ ਗੁਰੂ ਘਰਾਂ ਦੇ ਆਪਸੀ ਤਾਲਮੇਲ ਨਾਲ ਪੰਥ ਦੀ ਮਜ਼ਬੂਤੀ ਲਈ ਕੰਮ ਕਰਨਗੇ ਅਤੇ ਸਾਰਿਆਂ ਨੂੰ ਨਾਲ ਲੈ ਕੇ ਚੱਲਣਗੇ। ਬੈਠਕ ਵਿਚ ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੋਹਲ, ਪਰਮਜੀਤ ਸਿੰਘ ਗਿੱਲ, ਕਰਮ ਸਿੰਘ ਬਬਰਾ, ਹਰਜੀਤ ਸਿੰਘ, ਜਗਦੀਸ਼ ਸਿੰਘ, ਇੰਦਰਜੀਤ ਸਿੰਘ, ਸਤਪਾਲ ਸਿੰਘ ਬਾਗ਼ੀ, ਸੁਰਜੀਤ ਸਿੰਘ, ਪ੍ਰੀਤਮ ਸਿੰਘ, ਭਜਨ ਸਿੰਘ, ਨਿਰਮਲ ਸਿੰਘ, ਗੁਰਚਰਨ ਸਿੰਘ, ਸੁਰਿੰਦਰ ਸਿੰਘ, ਚਮਕੌਰ ਸਿੰਘ, ਜਗਜੀਤ ਸਿੰਘ, ਤਰਲੋਚਨ ਸਿੰਘ, ਕਰਮ ਸਿੰਘ, ਹਰਦੀਪ ਸਿੰਘ, ਕਰਨੈਲ ਸਿੰਘ, ਜਰਨੈਲ ਸਿੰਘ, ਇੰਦਰਜੀਤ ਸਿੰਘ, ਮਨੋਹਰ ਸਿੰਘ, ਭੁਪਿੰਦਰ ਸਿੰਘ, ਜਸਪਾਲ ਸਿੰਘ, ਹਰਫੂਲ ਸਿੰਘ, ਕਾਬਲ ਸਿੰਘ, ਨੱਥਾ ਸਿੰਘ, ਰਾਜਿੰਦਰ ਕੌਰ, ਅਮਰੀਕ ਸਿੰਘ, ਜਸਵੀਰ ਸਿੰਘ, ਹਰਦੀਪ ਸਿੰਘ, ਅਜੀਤ ਸਿੰਘ, ਨਰਿੰਦਰ ਸਿੰਘ ਸੇਖੋਂ, ਸਰਬਜੀਤ ਸਿੰਘ, ਬਲਵਿੰਦਰ ਸਿੰਘ, ਗੁਰਮੀਤ ਸਿੰਘ, ਨਰਿੰਦਰ ਸਿੰਘ, ਸਰਬਜੀਤ ਸਿੰਘ, ਪਦਮਜੀਤ, ਹਰਜਿੰਦਰ ਸਿੰਘ ਸੋਹਲ ਵੀ ਹਾਜ਼ਰ ਸਨ।