- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਆਗੂ ਨੇ ਦੋਸ਼ ਲਾਇਆ ਹੈ ਕਿ ਆਪ ਸਰਕਾਰ ਨੇ ਪੰਜਾਬ ਨੂੰ ਨਸ਼ਿਆਂ ਦੇ ਗਰਤ ਵਿੱਚ ਧੱਕਣ ਵਿੱਚ ਕੋਈ ਕਸਰ ਨਹੀਂ ਛੱਡੀ, ਜਿਸ ਕਾਰਨ ਕਈ ਪਰਿਵਾਰਾਂ ਨੂੰ ਆਪਣੇ ਬੱਚੇ ਗੁਆਉਣੇ ਪਏ ਹਨ। ਉਨ੍ਹਾਂ ਐਲਾਨ ਕੀਤਾ ਕਿ ਮੰਗਲਵਾਰ, 20 ਅਕਤੂਬਰ ਨੂੰ ਉਹ ਮਾਨਸਾ, ਸੰਗਰੂਰ ਅਤੇ ਗੁਰਦਾਸਪੁਰ ਵਿੱਚ ਉਨ੍ਹਾਂ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ, ਜਿਨ੍ਹਾਂ ਦੇ ਮੈਂਬਰਾਂ ਨੇ ਚਿੱਟੇ ਦੇ ਕਾਰੋਬਾਰ ਖ਼ਿਲਾਫ਼ ਆਵਾਜ਼ ਉਠਾਈ ਸੀ ਅਤੇ ਹਾਲ ਹੀ ਵਿੱਚ ਆਪਣੀਆਂ ਜਾਨਾਂ ਗੁਆ ਦਿੱਤੀਆਂ।

ਜੈ ਸਿੰਘ ਛਿੱਬਰ, ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੰਗਲਵਾਰ ਨੂੰ ਪੰਜਾਬ ਦੌਰੇ 'ਤੇ ਆ ਰਹੇ ਹਨ। ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਸਰਕਾਰ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਭਾਜਪਾ ਵੱਲੋਂ ਨਸ਼ਿਆਂ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਸ਼ਾਹ ਪਹਿਲਾਂ ਹੀ ਐਕਸ 'ਤੇ ਨਸ਼ਾ ਪੀੜਤ ਪਰਵਾਰਾਂ ਨੂੰ ਮਿਲਣ ਦੀ ਜਾਣਕਾਰੀ ਦੇ ਚੁੱਕੇ ਹਨ। ਭਾਜਪਾ ਆਗੂ ਨੇ ਦੋਸ਼ ਲਾਇਆ ਹੈ ਕਿ ਆਪ ਸਰਕਾਰ ਨੇ ਪੰਜਾਬ ਨੂੰ ਨਸ਼ਿਆਂ ਦੇ ਗਰਤ ਵਿੱਚ ਧੱਕਣ ਵਿੱਚ ਕੋਈ ਕਸਰ ਨਹੀਂ ਛੱਡੀ, ਜਿਸ ਕਾਰਨ ਕਈ ਪਰਿਵਾਰਾਂ ਨੂੰ ਆਪਣੇ ਬੱਚੇ ਗੁਆਉਣੇ ਪਏ ਹਨ। ਉਨ੍ਹਾਂ ਐਲਾਨ ਕੀਤਾ ਕਿ ਮੰਗਲਵਾਰ, 20 ਅਕਤੂਬਰ ਨੂੰ ਉਹ ਮਾਨਸਾ, ਸੰਗਰੂਰ ਅਤੇ ਗੁਰਦਾਸਪੁਰ ਵਿੱਚ ਉਨ੍ਹਾਂ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ, ਜਿਨ੍ਹਾਂ ਦੇ ਮੈਂਬਰਾਂ ਨੇ ਚਿੱਟੇ ਦੇ ਕਾਰੋਬਾਰ ਖ਼ਿਲਾਫ਼ ਆਵਾਜ਼ ਉਠਾਈ ਸੀ ਅਤੇ ਹਾਲ ਹੀ ਵਿੱਚ ਆਪਣੀਆਂ ਜਾਨਾਂ ਗੁਆ ਦਿੱਤੀਆਂ।
ਭਾਜਪਾ ਆਗੂ ਨੇ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੇ ਜੋ ਦੁੱਖ ਝੱਲਿਆ ਹੈ, ਉਸ ਨੂੰ ਸ਼ਬਦਾਂ ਵਿੱਚ ਬਿਆਨ ਕਰਨਾ ਸੰਭਵ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਪ ਸਰਕਾਰ ਦੀ ਸਰਪ੍ਰਸਤੀ ਹੇਠ ਚਿੱਟੇ ਦਾ ਕਾਰੋਬਾਰ ਕਰਨ ਵਾਲੇ ਲੋਕ ਵਧ-ਫੁੱਲ ਰਹੇ ਹਨ। ਇਸ ਗ਼ੈਰ-ਕਾਨੂੰਨੀ ਕਾਰੋਬਾਰ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਨੂੰ ਚੁੱਪ ਕਰਵਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਲੇ ਕਾਰੋਬਾਰ ਵਿਰੁੱਧ ਉੱਠਣ ਵਾਲੀਆਂ ਆਵਾਜ਼ਾਂ ਨੂੰ ਦਬਾਉਣ ਦੀ ਕੋਈ ਵੀ ਕੋਸ਼ਿਸ਼ ਕਾਮਯਾਬ ਨਹੀਂ ਹੋਵੇਗੀ। ਪੰਜਾਬ ਦੇ ਲੋਕ ਇਸ ਦਾ ਮੂੰਹਤੋੜ ਜਵਾਬ ਦੇਣਗੇ।
ਭਾਜਪਾ ਆਗੂ ਨੇ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਚਿੱਟੇ ਦੇ ਕਾਰੋਬਾਰ ਵਿੱਚ ਸ਼ਾਮਲ ਤਸਕਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜੇਲ੍ਹਾਂ ਵਿਚ ਭੇਜੇਗੀ।