- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਯਾਲੀ ਨੇ ਕਿਹਾ ਕਿ ਚੁਣੇ ਹੋਏ ਨੁਮਾਇੰਦੇ ਨਾਲ ਭੇਦਭਾਵ ਨਹੀਂ ਹੋਣਾ ਚਾਹੀਦਾ। 2024 ਦੀਆਂ ਲੋਕ ਸਭਾ ਚੋਣਾਂ ’ਚ ਅਮ੍ਰਿਤਪਾਲ ਸਿੰਘ ਨੂੰ ਚੋਣ ਲੜਨ ਦੀ ਇਜਾਜ਼ਤ ਮਿਲੀ ਸੀ ਅਤੇ ਖਡੂਰ ਸਾਹਿਬ ਦੇ ਲੋਕਾਂ ਨੇ ਕਰੀਬ ਦੋ ਲੱਖ ਵੋਟਾਂ ਦੇ ਫ਼ਰਕ ਨਾਲ ਉਨ੍ਹਾਂ ਨੂੰ ਜਿਤਾਇਆ ਸੀ। ਇਸ ਦੇ ਬਾਵਜੂਦ ਉਹ ਹੁਣ ਤੱਕ ਸੰਸਦ ’ਚ ਆਪਣੇ ਹਲਕੇ ਦੀ ਨੁਮਾਇੰਦਗੀ ਨਹੀਂ ਕਰ ਸਕੇ। ਉਨ੍ਹਾਂ ਨੂੰ ਨਾ ਸੰਸਦ ’ਚ ਬੋਲਣ ਦਾ ਮੌਕਾ ਮਿਲਿਆ ਅਤੇ ਨਾ ਹੀ ਹਲਕੇ ਦੇ ਵਿਕਾਸ ਲਈ ਐੱਮਪੀ ਲੈਡ ਫੰਡ ਜਾਰੀ ਹੋਇਆ।

ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ : ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਤੇ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕੇਂਦਰ ਸਰਕਾਰ ਅਤੇ ਲੋਕ ਸਭਾ ਸਪੀਕਰ ਤੋਂ ਮੰਗ ਕੀਤੀ ਹੈ ਕਿ ਖਡੂਰ ਸਾਹਿਬ ਦੇ ਸੰਸਦ ਮੈਂਬਰ ਅਮ੍ਰਿਤਪਾਲ ਸਿੰਘ ਨੂੰ 30 ਨਵੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਵਿਸ਼ੇਸ਼ ਸੈਸ਼ਨ ’ਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ।