ਅੰਮ੍ਰਿਤਪਾਲ ਸਿੰਘ ਨੂੰ 2 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ, ਵੀਡੀਓ ਕਾਨਫ਼ਰਸਿੰਗ ਰਾਹੀਂ ਹੋਈ ਅਜਨਾਲਾ ਅਦਾਲਤ 'ਚ ਪੇਸ਼ੀ
ਅੱਜ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਕਰਵਾਈ ਗਈ। ਇਹ ਪੇਸ਼ੀ ਸਾਲ 2023 ਦੇ ਅਜਨਾਲਾ ਥਾਣਾ ਹਮਲਾ ਮਾਮਲੇ ਨਾਲ ਜੁੜੀ ਹੋਈ ਹੈ, ਜਿਸ ਵਿੱਚ ਅੰਮ੍ਰਿਤਪਾਲ ਸਮੇਤ ਕਰੀਬ 41 ਲੋਕਾਂ 'ਤੇ ਦੰਗਾ, ਹਮਲਾ, ਸਾਜ਼ਿਸ਼ ਅਤੇ ਕਤਲ ਦੀ ਕੋਸ਼ਿਸ਼ ਵਰਗੀਆਂ ਗੰਭੀਰ ਧਾਰਾਵਾਂ ਦਰਜ ਹਨ।
Publish Date: Thu, 23 Apr 2026 10:26 AM (IST)
Updated Date: Thu, 23 Apr 2026 12:17 PM (IST)
ਜੈ ਸਿੰਘ ਛਿੱਬਰ/ ਸਟਾਫ਼ ਰਿਪੋਰਟਰ, ਚੰਡੀਗੜ੍ਹ/ ਅੰਮ੍ਰਿਤਸਰ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਨੇ 2 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਪੁਲਿਸ ਨੇ ਅੱਗੇ ਦੀ ਪੁੱਛਗਿੱਛ ਲਈ ਰਿਮਾਂਡ ਦੀ ਮੰਗ ਕੀਤੀ ਸੀ, ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ।
ਅੱਜ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਕਰਵਾਈ ਗਈ। ਇਹ ਪੇਸ਼ੀ ਸਾਲ 2023 ਦੇ ਅਜਨਾਲਾ ਥਾਣਾ ਹਮਲਾ ਮਾਮਲੇ ਨਾਲ ਜੁੜੀ ਹੋਈ ਹੈ, ਜਿਸ ਵਿੱਚ ਅੰਮ੍ਰਿਤਪਾਲ ਸਮੇਤ ਕਰੀਬ 41 ਲੋਕਾਂ 'ਤੇ ਦੰਗਾ, ਹਮਲਾ, ਸਾਜ਼ਿਸ਼ ਅਤੇ ਕਤਲ ਦੀ ਕੋਸ਼ਿਸ਼ ਵਰਗੀਆਂ ਗੰਭੀਰ ਧਾਰਾਵਾਂ ਦਰਜ ਹਨ।
ਅੰਮ੍ਰਿਤਪਾਲ ਇਸ ਸਮੇਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ, ਜਿਸ ਕਾਰਨ ਉਸ ਨੂੰ ਸਰੀਰਕ ਤੌਰ 'ਤੇ ਅੰਮ੍ਰਿਤਸਰ ਨਹੀਂ ਲਿਆਂਦਾ ਗਿਆ। ਸੁਰੱਖਿਆ ਕਾਰਨਾਂ ਨੂੰ ਦੇਖਦੇ ਹੋਏ ਹਾਈ ਕੋਰਟ ਨੇ ਵੀ ਡਿਜੀਟਲ ਪੇਸ਼ੀ ਨੂੰ ਉਚਿਤ ਮੰਨਿਆ ਸੀ, ਕਿਉਂਕਿ ਉਸ ਨੂੰ ਅੰਮ੍ਰਿਤਸਰ ਲਿਆਉਣ 'ਤੇ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਦਾ ਖਦਸ਼ਾ ਜਤਾਇਆ ਗਿਆ ਸੀ।
ਹੁਣ ਪੁਲਿਸ ਰਿਮਾਂਡ ਦੌਰਾਨ ਮਾਮਲੇ ਨਾਲ ਜੁੜੇ ਹੋਰ ਮੁਲਜ਼ਮਾਂ ਅਤੇ ਪੂਰੇ ਘਟਨਾਕ੍ਰਮ ਦੀ ਡੂੰਘਾਈ ਨਾਲ ਜਾਂਚ ਕਰੇਗੀ।