ਸੁਨੀਲ ਕੁਮਾਰ ਭੱਟੀ, ਡੇਰਾਬੱਸੀ : ਇਥੋਂ ਦੇ ਨਜ਼ਦੀਕੀ ਪਿੰਡ ਮੁਬਾਰਿਕਪੁਰ ਵਿਖੇ ਕਿਰਾਏ 'ਤੇ ਰਹਿੰਦੇ ਇੱਕ 18 ਸਾਲਾਂ ਨੌਜਵਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ। ਪੁਲਿਸ ਲਾਸ਼ ਦਾ ਪੋਸਟਮਾਰਟਮ ਕਰਵਾਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।

ਪ੍ਰਰਾਪਤ ਜਾਣਕਾਰੀ ਮੁਤਾਬਿਕ ਤਫ਼ਤੀਸ਼ੀ ਅਫ਼ਸਰ ਏਐੱਸਆਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਵਿਵੇਕ ਕੁਮਾਰ 18 ਸਾਲਾਂ ਪੁੱਤਰ ਆਨੰਦ ਕਿਸ਼ੋਰ ਜੋ ਕਿ ਮੁਬਾਰਿਕਪੁਰ ਵਿਖੇ ਕਿਰਾਏ ਦੇ ਮਕਾਨ 'ਚ ਰਹਿੰਦਾ ਸੀ ਅਤੇ ਮੁਬਾਰਿਕਪੁਰ ਵਿਖੇ ਸਬਜ਼ੀ ਦੀ ਰੇਹੜੀ ਲਗਾਉਂਦਾ ਸੀ। ਪਿਛਲੇ ਲੰਮੇ ਸਮੇਂ ਤੋਂ ਉਸ ਦੇ ਸਬਜ਼ੀ ਦੇ ਕਾਰੋਬਾਰ ਵਿੱਚ ਮੰਦਾ ਚੱਲ ਰਿਹਾ ਸੀ। ਜਿਸ ਕਾਰਨ ਉਹ ਅਕਸਰ ਪਰੇਸ਼ਾਨ ਰਹਿੰਦਾ ਸੀ। ਉਸ ਦਾ ਸਬਜ਼ੀ ਦਾ ਕਾਰੋਬਾਰ ਨਾ ਚੱਲਣ ਕਾਰਨ ਉਹ ਮਾਨਸਿਕ ਤੌਰ 'ਤੇ ਬਿਮਾਰ ਵੀ ਹੋ ਗਿਆ ਸੀ। ਜਿਸਦੇ ਚਲਦੇ ਅੱਜ ਉਸ ਨੇ ਘਰ 'ਚ ਜ਼ਹਿਰੀਲੀ ਦਵਾਈ ਨਿਗਲ ਲਈ ਜਦੋਂ ਉਸ ਨੂੰ ਇਲਾਜ ਲਈ ਡੇਰਾਬੱਸੀ ਹਸਪਤਾਲ 'ਚ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮਿ੍ਤਕ ਕਰਾਰ ਦੇ ਦਿੱਤਾ। ਪੁਲਿਸ ਨੇ ਮਿ੍ਤਕ ਦੇ ਪਿਤਾ ਦੇ ਬਿਆਨ 'ਤੇ ਧਾਰਾ 174 ਦੀ ਕਾਰਵਾਈ ਕਰਕੇ ਲਾਸ਼ ਦਾ ਪੋਸਟਮਾਰਟਮ ਕਰਨ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।