ਪੰਜਾਬੀ ਜਾਗਰਣ ਬਿਊਰੋ, ਚੰਡੀਗੜ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਈ ਹੈ। ਇਹ ਮੀਟਿੰਗ ਮੁੱਖਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਹੈ। ਇਸ ਕੈਬਨਿਟ ਮੀਟਿੰਗ ਵਿਚ ਕਈ ਅਹਿਮ ਫੈਸਲਾ ਲਏ ਗਏ। ਸਭ ਤੋਂ ਅਹਿਮ ਫੈਸਲਾ ਹੈ ਕਿ 1 ਅਪ੍ਰੈਲ ਤੋਂ ਸਟੈਂਪ ਡਿਊਟੀ ਨਹੀਂ ਵਧੇਗੀ, ਪੰਜਾਬ ਮੰਤਰੀ ਮੰਡਲ ਨੇ 30 ਅਪ੍ਰੈਲ ਤੱਕ ਦੋ ਫੀਸਦੀ ਕਟੌਤੀ ਦੀ ਸਹੂਲਤ ਜਾਰੀ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਹੈ।

ਸਰਕਾਰ ਨੇ ਸਟੈਂਪ ਡਿਊਟੀ ਦੋ ਫੀਸਦੀ ਘਟਾ ਦਿੱਤੀ ਸੀ। ਇਹ ਸਹੂਲਤ 31 ਮਾਰਚ 2023 ਤੱਕ ਸੀ, ਜਿਸ ਨੂੰ ਹੁਣ 30 ਅਪ੍ਰੈਲ ਤੱਕ ਵਧਾ ਦਿੱਤਾ ਗਿਆ ਹੈ। ਸਰਕਾਰ ਨੂੰ ਇਸ ਸਹੂਲਤ ਤੋਂ ਮਾਲੀਏ ਵਿੱਚ ਵਾਧਾ ਹੋਇਆ ਹੈ।

ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਅਤੇ ਅਮਨ ਅਰੋੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਸਮ ਕਾਰਨ ਬਹੁਤ ਸਾਰੀਆਂ ਫਸਲਾਂ ਖਰਾਬ ਹੋ ਗਈਆਂ ਹਨ ਜਿਨ੍ਹਾਂ ਦਾ ਨੁਕਸਾਨ ਹੋਇਆ ਹੈ ਊਨ੍ਹਾਂ ਦੀ ਪੂਰੀ ਮੱਦਦ ਕੀਤੀ ਜਾਵੇਗੀ। 15 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ ਜਿਨ੍ਹਾਂ ਦੀ ਪੂਰੀ ਫਸਲ ਦਾ ਨੁਕਸਾਨ ਹੋਇਆ ਅਤੇ ਬਾਕੀਆਂ ਨੂੰ 6800 ਦਿੰਤਾ ਜਾਵੇਗਾ, ਜਿਨ੍ਹਾਂ ਦਾ 33 ਤੋਂ 75 ਫ਼ੀਸਦੀ ਨੁਕਸਾਨ ਹੋਇਆ ਹੈ।

ਉਨ੍ਹਾਂ ਦੱਸਿਆ ਕਿ ਗਿਰਦਾਵਰੀ ਪਿੰਡ ਦੇ ਲੋਕਾਂ ਦੇ ਸਾਹਮਣੇ ਕੀਤੀ ਜਾਵੇਗੀ। ਜਿਨ੍ਹਾਂ ਘਰਾਂ ਦਾ ਵੀ ਨੁਕਸਾਨ ਹੋਇਆ ਹੈ ਉਨ੍ਹਾਂ ਨੂੰ 5200 ਰੁਪਏ ਦਿੱਤਾ ਜਾਵੇਗਾ। ਜਿਨ੍ਹਾਂ ਦਾ ਪੂਰੇ ਘਰ ਦਾ ਨੁਕਸਾਨ ਹੋਇਆ ਹੈ ਉਨ੍ਹਾਂ ਨੂੰ 1 ਲੱਖ 20000 ਦਿੱਤੇ ਜਾਣਗੇ, ਪੰਜਾਬ ’ਚ ਬਾਸਮਤੀ ਵੱਧ ਤੋਂ ਵੱਧ ਲਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

Posted By: Tejinder Thind