- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਉਨ੍ਹਾਂ ਦੀ ਸੇਵਾ ਦਾ ਪੂਰਾ ਸਨਮਾਨ ਕਰਦੀ ਹੈ ਅਤੇ ਉਨ੍ਹਾਂ ਦੇ ਜਾਇਜ਼ ਹੱਕਾਂ ਦੀ ਰਾਖੀ ਲਈ ਹਮੇਸ਼ਾ ਵਚਨਬੱਧ ਰਹੇਗੀ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਥੇਬੰਦੀਆਂ ਦੇ ਜਾਇਜ਼ ਮਾਮਲਿਆਂ ਦੀ ਤੁਰੰਤ ਜਾਂਚ ਕਰ ਕੇ ਨਿਰਧਾਰਤ ਸਮੇਂ ਅੰਦਰ ਲੁੜੀਂਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇ ਅਤੇ ਜਥੇਬੰਦੀਆਂ ਨਾਲ ਨਿਰੰਤਰ ਸੰਵਾਦ ਬਣਾਈ ਰੱਖਿਆ ਜਾਵੇ।

ਪੰਜਾਬੀ ਜਾਗਰਣ ਬਿਊਰੋ,ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਜਥੇਬੰਦੀਆਂ ਨਾਲ ਮੀਟਿੰਗ ਕਰਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਹਰ ਜਾਇਜ਼ ਮੰਗ ਦਾ ਤਰਜੀਹ ਦੇ ਆਧਾਰ ’ਤੇ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ।
ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਉਠਾਏ ਹਰ ਮੁੱਦੇ ਅਤੇ ਸੁਝਾਅ ਨੂੰ ਬੜੇ ਧਿਆਨ ਅਤੇ ਗੰਭੀਰਤਾ ਨਾਲ ਸੁਣਿਆ। ਇਹ ਮੀਟਿੰਗ ਆਪਸੀ ਵਿਸ਼ਵਾਸ, ਸੁਖਾਵੇਂ ਮਾਹੌਲ ਅਤੇ ਉਸਾਰੂ ਵਿਚਾਰ-ਵਟਾਂਦਰੇ ਵਿੱਚ ਸੰਪੰਨ ਹੋਈ, ਜਿਸ ਨੇ ਸਰਕਾਰ ਅਤੇ ਆਂਗਣਵਾੜੀ ਕਰਮਚਾਰੀਆਂ ਦਰਮਿਆਨ ਬਿਹਤਰ ਤਾਲਮੇਲ ਨੂੰ ਹੋਰ ਮਜ਼ਬੂਤ ਕੀਤਾ। ਉਨ੍ਹਾਂ ਕਿਹਾ ਕਿ ਜਿਹੜੇ ਮਾਮਲੇ ਵਿਭਾਗੀ ਪੱਧਰ 'ਤੇ ਹੱਲ ਕੀਤੇ ਜਾ ਸਕਦੇ ਹਨ, ਉਨ੍ਹਾਂ ਦਾ ਨਿਪਟਾਰਾ ਬਿਨਾਂ ਕਿਸੇ ਬੇਲੋੜੀ ਦੇਰੀ ਦੇ ਕੀਤਾ ਜਾਵੇਗਾ, ਜਦਕਿ ਸਰਕਾਰ ਪੱਧਰ 'ਤੇ ਵਿਚਾਰਯੋਗ ਮੰਗਾਂ ਨੂੰ ਵੀ ਪਹਿਲ ਦੇ ਆਧਾਰ ’ਤੇ ਜਲਦ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰ ਅਤੇ ਹੈਲਪਰ ਮਾਵਾਂ, ਬੱਚਿਆਂ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਤੱਕ ਸਰਕਾਰੀ ਭਲਾਈ ਸਕੀਮਾਂ ਦੀ ਪਹੁੰਚ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਦੀ ਨਿਸ਼ਠਾ, ਮਿਹਨਤ ਅਤੇ ਸਮਰਪਣ ਸੂਬੇ ਦੇ ਸਮਾਜਿਕ ਵਿਕਾਸ ਦੀ ਮਜ਼ਬੂਤ ਨੀਂਹ ਹੈ। ਪੰਜਾਬ ਸਰਕਾਰ ਉਨ੍ਹਾਂ ਦੀ ਸੇਵਾ ਦਾ ਪੂਰਾ ਸਨਮਾਨ ਕਰਦੀ ਹੈ ਅਤੇ ਉਨ੍ਹਾਂ ਦੇ ਜਾਇਜ਼ ਹੱਕਾਂ ਦੀ ਰਾਖੀ ਲਈ ਹਮੇਸ਼ਾ ਵਚਨਬੱਧ ਰਹੇਗੀ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਥੇਬੰਦੀਆਂ ਦੇ ਜਾਇਜ਼ ਮਾਮਲਿਆਂ ਦੀ ਤੁਰੰਤ ਜਾਂਚ ਕਰ ਕੇ ਨਿਰਧਾਰਤ ਸਮੇਂ ਅੰਦਰ ਲੁੜੀਂਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇ ਅਤੇ ਜਥੇਬੰਦੀਆਂ ਨਾਲ ਨਿਰੰਤਰ ਸੰਵਾਦ ਬਣਾਈ ਰੱਖਿਆ ਜਾਵੇ।