ਕੰਬਾਲਾ ਵਿਖੇ ਨਗਰ ਖੇੜਾ ਦਾ ਸਾਲਾਨਾ ਭੰਡਾਰਾ ਕਰਵਾਇਆ ਕੰਬਾਲਾ ਵਿਖੇ ਨਗਰ ਖੇੜਾ ਦਾ ਸਾਲਾਨਾ ਭੰਡਾਰਾ ਕਰਵਾਇਆ
Publish Date: Sun, 20 Sep 2026 09:07 PM (IST)
Updated Date: Mon, 21 Sep 2026 04:12 AM (IST)
ਗੁਰਮੀਤ ਸਿੰਘ ਸ਼ਾਹੀ, ਪੰਜਾਬੀ ਜਾਗਰਣ, ਮੁਹਾਲੀ : ਪਿੰਡ ਕੰਬਾਲਾ ਵਿਖੇ ਸਮੂਹ ਨਗਰ ਨਿਵਾਸੀਆਂ ਅਤੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਨਗਰ ਖੇੜਾ ਦਾ ਸਾਲਾਨਾ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰਾ ਬੜੀ ਸ਼ਰਧਾ ਅਤੇ ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਸਾਬਕਾ ਸਿਹਤ ਮੰਤਰੀ ਅਤੇ ਸਾਬਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ’ਤੇ ਪਹੁੰਚੇ। ਸਮਾਗਮ ਦੌਰਾਨ ਸਵੇਰੇ 8 ਵਜੇ ਹਵਨ ਕਰਵਾਇਆ ਗਿਆ। ਹਵਨ ਨਗਰ ਦੀ ਸੁੱਖ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਕਰਵਾਇਆ ਗਿਆ। ਇਸ ਉਪਰੰਤ ਸੰਗਤ ਲਈ ਖੀਰ-ਪੂੜਿਆਂ ਦਾ ਅਤੁੱਟ ਲੰਗਰ ਵਰਤਾਇਆ ਗਿਆ। ਸਮਾਗਮ ਵਿਚ ਵੱਡੀ ਗਿਣਤੀ ’ਚ ਨਗਰ ਨਿਵਾਸੀਆਂ ਅਤੇ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਡੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹਨ। ਅਜਿਹੇ ਸਮਾਗਮ ਆਪਸੀ ਭਾਈਚਾਰਕ ਸਾਂਝ, ਪਿਆਰ ਅਤੇ ਮਿਲਵਰਤਣ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਨੇ ਸਮੂਹ ਨਗਰ ਨਿਵਾਸੀਆਂ ਨੂੰ ਸਮਾਗਮ ਦੀ ਵਧਾਈ ਦਿੱਤੀ ਅਤੇ ਨਗਰ ਦੀ ਸੁੱਖ-ਸ਼ਾਂਤੀ ਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਇਸ ਮੌਕੇ ਅਮਰੀਕ ਸਿੰਘ ਸਾਬਕਾ ਸਰਪੰਚ ਅਤੇ ਮੀਤ ਪ੍ਰਧਾਨ ਬਲਾਕ ਕਾਂਗਰਸ ਕਮੇਟੀ, ਮੁਹਾਲੀ ਨੇ ਕਿਹਾ ਕਿ ਧਾਰਮਿਕ ਸਮਾਗਮ ਸਾਨੂੰ ਆਪਣੀਆਂ ਧਾਰਮਿਕ ਅਤੇ ਸਮਾਜਿਕ ਪਰੰਪਰਾਵਾਂ ਨਾਲ ਜੋੜਨ ਦੇ ਨਾਲ-ਨਾਲ ਆਪਸੀ ਭਾਈਚਾਰਕ ਸਾਂਝ ਨੂੰ ਵੀ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਨਗਰ ਨਿਵਾਸੀਆਂ ਵੱਲੋਂ ਮਿਲ-ਜੁਲ ਕੇ ਕੀਤੀ ਗਈ ਸੇਵਾ ਅਤੇ ਸਹਿਯੋਗ ਸ਼ਲਾਘਾਯੋਗ ਹੈ। ਉਨ੍ਹਾਂ ਨੇ ਨਗਰ ਖੇੜਾ ਦੇ ਸਾਲਾਨਾ ਸਮਾਗਮ ਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਮੈਂਬਰ ਮੋਹਰ ਸਿੰਘ ਸਾਬਕਾ ਪੰਚ, ਬਲਵਿੰਦਰ ਸਿੰਘ ਪੰਚ, ਨਿਰਮਲ ਸਿੰਘ, ਅਜੈਬ ਸਿੰਘ, ਸਮੇਤ ਹੋਰ ਪਤਵੰਤੇ ਅਤੇ ਨਗਰ ਨਿਵਾਸੀ ਹਾਜ਼ਰ ਸਨ।