- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਭਵਨ ’ਚ ਕਰਵਾਈ ਗਈ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਅਰੋੜਾ ਨੇ ਕਿਹਾ ਕਿ ਸੱਤਾ ’ਚ ਆਉਣ ’ਤੇ ਹੀ ਭਗਵੰਤ ਮਾਨ ਸਰਕਾਰ ਨੇ ਨਸ਼ਿਆਂ ਅਤੇ ਗੈਂਗਸਟਰਾਂ ਖ਼ਿਲਾਫ਼ ਫ਼ੈਸਲਾਕੁਨ ਲੜਾਈ ਦਾ ਸੰਕਲਪ ਲਿਆ ਸੀ। 2021 ਦੇ ਬਜਟ ਸੈਸ਼ਨ ਦੇ ਰਿਕਾਰਡ ਦਾ ਹਵਾਲਾ ਦਿੰਦਿਆਂ ਅਰੋੜਾ ਨੇ ਕਿਹਾ ਕਿ ਕਾਂਗਰਸ ਆਗੂ ਸੁਖਜਿੰਦਰ ਸਿੰਘ ਰੰਧਾਵਾ ਅਤੇ •ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਇਕ-ਦੂਜੇ ’ਤੇ ਦੋਸ਼ ਲਾ ਰਹੇ ਸਨ ਕਿ ਜੱਗੂ ਭਗਵਾਨਪੁਰੀਆ ਤੁਹਾਡਾ ਪ੍ਰੋਡਕਟ ਹੈ। ਉਨ੍ਹਾਂ ਕਿਹਾ ਕਿ ਇੰਨਾ ਹੀ ਨਹੀਂ, ਉਹ ਅਜਿਹਾ ਦੌਰ ਸੀ ਜਦੋਂ ਇਕ ਪੁਲਿਸ ਮੁਲਾਜ਼ਮ ਆਪਣੀ ਧੀ ਦੀ ਇੱਜ਼ਤ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਸੀ ਅਤੇ ਉਸ ਦੀ ਛਾਤੀ

ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ : ਯੂਰਪ ਤੋਂ ਕਿਸੇ ਗੈਂਗਸਟਰ ਦੀ ਪਹਿਲੀ ਹਵਾਲਗੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਗੈਂਗਸਟਰਵਾਦ ਖ਼ਿਲਾਫ਼ ਸਖ਼ਤ ਰੁਖ਼ ਦਾ ਸਬੂਤ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੰਮ੍ਰਿਤਪਾਲ ਸਿੰਘ ਦਾਲਮ ਦੀ ਹਵਾਲਗੀ ਨੂੰ ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਬਣਾਏ ਗਏ ਓਵਰਸੀਜ਼ ਫਿਊਜਿਟਿਵ ਟ੍ਰੈਕਿੰਗ ਐਂਡ ਐਕਸਟ੍ਰਾਡੀਸ਼ਨ ਸੈੱਲ (ਓਐੱਫਟੀਈਸੀ) ਨੇ ਮਹਿਜ਼ ਸੱਤ ਮਹੀਨਿਆਂ ’ਚ 10 ਲੋੜੀਂਦੇ ਭਗੌੜਿਆਂ ਨੂੰ ਡਿਪੋਰਟੇਸ਼ਨ ਜਾਂ ਹਵਾਲਗੀ ਰਾਹੀਂ ਭਾਰਤ ਲਿਆਉਣ ’ਚ ਸਫ਼ਲਤਾ ਹਾਸਲ ਕੀਤੀ ਹੈ, ਜਦਕਿ 21 ਹੋਰ ਹਵਾਲਗੀ ਪ੍ਰਸਤਾਵ ਕੇਂਦਰ ਸਰਕਾਰ ਕੋਲ ਪੈਂਡਿੰਗ ਹਨ। ਅਰੋੜਾ ਨੇ ਕਿਹਾ ਕਿ ਇਸ ਤੋਂ ਸਾਬਤ ਹੁੰਦਾ ਹੈ ਕਿ ਪਹਿਲਾਂ ਜਿੱਥੇ ਸਰਕਾਰਾਂ ਅਜਿਹੇ ਅਪਰਾਧੀਆਂ ਨੂੰ ਸੁਰੱਖਿਆ ਦਿੰਦੀਆਂ ਸਨ, ਉੱਥੇ ਆਮ ਆਦਮੀ ਪਾਰਟੀ ਦੀ ਸਰਕਾਰ ਅਜਿਹੇ ਅਪਰਾਧੀਆਂ ਨੂੰ ਸਲਾਖਾਂ ਪਿੱਛੇ ਪਹੁੰਚਾਉਣ ’ਚ ਜੁਟੀ ਹੋਈ ਹੈ। ਅਰੋੜਾ ਨੇ ਦੁਹਰਾਇਆ ਕਿ ਆਪ ਸਰਕਾਰ ਨਾ ਤਾਂ ਪੰਜਾਬ ਅਤੇ ਨਾ ਹੀ ਵਿਦੇਸ਼ ਤੋਂ ਕਿਸੇ ਵੀ ਤਰ੍ਹਾਂ ਦੇ ਗੈਂਗਸਟਰਵਾਦ ਨੂੰ ਵਧਣ-ਫੁੱਲਣ ਦੇਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਜਪਾ ਸ਼ਾਸਿਤ ਸੂਬਿਆਂ ਦੀਆਂ ਜੇਲ੍ਹਾਂ ਤੋਂ ਰਾਸ਼ਟਰੀ ਅਤੇ ਕੌਮਾਂਤਰੀ ਰੈਕੇਟ ਚਲਾ ਰਹੇ ਗੈਂਗਸਟਰਾਂ ’ਤੇ ਸ਼ਿਕੰਜਾ ਕੱਸਣ ਦੀ ਲੋੜ ਹੈ।
ਪੰਜਾਬ ਭਵਨ ’ਚ ਕਰਵਾਈ ਗਈ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਅਰੋੜਾ ਨੇ ਕਿਹਾ ਕਿ ਸੱਤਾ ’ਚ ਆਉਣ ’ਤੇ ਹੀ ਭਗਵੰਤ ਮਾਨ ਸਰਕਾਰ ਨੇ ਨਸ਼ਿਆਂ ਅਤੇ ਗੈਂਗਸਟਰਾਂ ਖ਼ਿਲਾਫ਼ ਫ਼ੈਸਲਾਕੁਨ ਲੜਾਈ ਦਾ ਸੰਕਲਪ ਲਿਆ ਸੀ। 2021 ਦੇ ਬਜਟ ਸੈਸ਼ਨ ਦੇ ਰਿਕਾਰਡ ਦਾ ਹਵਾਲਾ ਦਿੰਦਿਆਂ ਅਰੋੜਾ ਨੇ ਕਿਹਾ ਕਿ ਕਾਂਗਰਸ ਆਗੂ ਸੁਖਜਿੰਦਰ ਸਿੰਘ ਰੰਧਾਵਾ ਅਤੇ •ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਇਕ-ਦੂਜੇ ’ਤੇ ਦੋਸ਼ ਲਾ ਰਹੇ ਸਨ ਕਿ ਜੱਗੂ ਭਗਵਾਨਪੁਰੀਆ ਤੁਹਾਡਾ ਪ੍ਰੋਡਕਟ ਹੈ। ਉਨ੍ਹਾਂ ਕਿਹਾ ਕਿ ਇੰਨਾ ਹੀ ਨਹੀਂ, ਉਹ ਅਜਿਹਾ ਦੌਰ ਸੀ ਜਦੋਂ ਇਕ ਪੁਲਿਸ ਮੁਲਾਜ਼ਮ ਆਪਣੀ ਧੀ ਦੀ ਇੱਜ਼ਤ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਸੀ ਅਤੇ ਉਸ ਦੀ ਛਾਤੀ ’ਚ ਗੋਲ਼ੀਆਂ ਮਾਰੀਆਂ ਗਈਆਂ ਸਨ।
ਉਨ੍ਹਾਂ ਕਿਹਾ ਕਿ ਪੰਜਾਬ ਹੁਣ ਉਨ੍ਹਾਂ ਹਾਲਾਤ ’ਚੋਂ ਬਾਹਰ ਨਿਕਲ ਚੁੱਕਾ ਹੈ ਅਤੇ ਅੱਜ ਲੋਕਾਂ ਦਾ ਮਨੋਬਲ ਅਤੇ ਸਰਕਾਰ ਤੇ ਪੁਲਿਸ ’ਤੇ ਭਰੋਸਾ ਪੂਰੀ ਤਰ੍ਹਾਂ ਕਾਇਮ ਹੈ। ਹਾਲਾਤ ਇਹ ਹਨ ਕਿ ਪੰਜਾਬ ਪੁਲਿਸ ਨੇ ਅਜਿਹੇ ਤੱਤਾਂ ਖ਼ਿਲਾਫ਼ ਕਾਰਵਾਈ ਤੇਜ਼ ਕੀਤੀ ਤਾਂ ਕਈ ਗੈਂਗਸਟਰ ਵਿਦੇਸ਼ ਭੱਜ ਗਏ। ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਵਿਦੇਸ਼ ’ਚ ਬੈਠੇ ਅਪਰਾਧੀ ਪੰਜਾਬ ਦੀ ਸ਼ਾਂਤੀ, ਸੁਰੱਖਿਆ ਅਤੇ ਸਦਭਾਵਨਾ ਨੂੰ ਭੰਗ ਨਾ ਕਰ ਸਕਣ। ਇਸੇ ਉਦੇਸ਼ ਨਾਲ ਪੰਜਾਬ ਪੁਲਿਸ ਨੇ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ 20 ਜਨਵਰੀ 2026 ਨੂੰ ਵਿਸ਼ੇਸ਼ ਓਵਰਸੀਜ਼ ਫਿਊਜਿਟਿਵ ਟ੍ਰੈਕਿੰਗ ਐਂਡ ਐਕਸਟ੍ਰਾਡੀਸ਼ਨ ਸੈੱਲ (ਓਐੱਫਟੀਈਸੀ) ਦਾ ਗਠਨ ਕੀਤਾ। ਇਸ ਸੈੱਲ ਦਾ ਵਿਸ਼ੇਸ਼ ਉਦੇਸ਼ ਅਜਿਹੇ ਤੱਤਾਂ ਦੀ ਪਛਾਣ ਕਰਨਾ, ਉਨ੍ਹਾਂ ਦੀ ਭਾਲ ਕਰਨਾ, ਉਨ੍ਹਾਂ ਦਾ ਪਤਾ ਲਗਾਉਣਾ ਅਤੇ ਅੰਤ ’ਚ ਉਨ੍ਹਾਂ ਨੂੰ ਜੇਲ੍ਹ ਤੱਕ ਪਹੁੰਚਾ ਕੇ ਉਨ੍ਹਾਂ ਦੇ ਅਪਰਾਧਾਂ ਦੀ ਸਜ਼ਾ ਦਿਵਾਉਣਾ ਯਕੀਨੀ ਬਣਾਉਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਵਾਲਗੀ ਪ੍ਰਕਿਰਿਆ ਤਹਿਤ ਸੂਬਾ ਪੁਲਿਸ ਵੱਲੋਂ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜੇ ਜਾਂਦੇ ਹਨ, ਜਿਸ ਤੋਂ ਬਾਅਦ ਕੇਂਦਰ ਸਰਕਾਰ ਵਿਦੇਸ਼ ਮੰਤਰਾਲੇ ਅਤੇ ਗ੍ਰਹਿ ਮੰਤਰਾਲੇ ਨਾਲ ਤਾਲਮੇਲ ਕਰ ਕੇ ਵਿਦੇਸ਼ ’ਚ ਮੌਜੂਦ ਭਗੌੜਿਆਂ ਨੂੰ ਵਾਪਸ ਲਿਆਉਣ ਦੀ ਪ੍ਰਕਿਰਿਆ ਅੱਗੇ ਵਧਾਉਂਦੀ ਹੈ। ਮਲੇਸ਼ੀਆ, ਇੰਡੋਨੇਸ਼ੀਆ, ਯੂਏਈ ਅਤੇ ਅਮਰੀਕਾ ਤੋਂ ਵੀ ਕਈ ਹੋਰ ਲੋੜੀਂਦੇ ਗੈਂਗਸਟਰਾਂ ਨੂੰ ਵਾਪਸ ਲਿਆਂਦਾ ਗਿਆ ਹੈ।