- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਾਮ ਸਿਟੀ ’ਚ ਚਿੱਤਰਕਲਾ ਤੇ ਰੰਗੋਲੀ ਮੁਕਾਬਲਾ,

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਖਰੜ : ਪਾਮ ਸਿਟੀ ਵਿਖੇ ਬੱਚਿਆਂ ਦੀ ਸਿਰਜਣਾਤਮਕ ਪ੍ਰਤਿਭਾ ਨੂੰ ਉਤਸ਼ਾਹਤ ਕਰਨ ਅਤੇ ਉਨ੍ਹਾਂ ਨੂੰ ਆਪਣੀ ਕਲਾ ਦੇ ਪ੍ਰਗਟਾਵੇ ਲਈ ਮੰਚ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚਿੱਤਰਕਲਾ ਅਤੇ ਰੰਗੋਲੀ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ 100 ਤੋਂ ਵੱਧ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਕਲਾਤਮਕ ਪ੍ਰਤਿਭਾ ਅਤੇ ਸਿਰਜਣਾਤਮਕ ਸੋਚ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹ ਸਮਾਗਮ ਭਾਜਪਾ ਮੰਡਲ-2, ਖਰੜ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਭਾਜਪਾ ਮੰਡਲ ਪ੍ਰਧਾਨ ਰਾਕੇਸ਼ ਗੁਪਤਾ ਅਤੇ ਮੰਡਲ ਸਕੱਤਰ ਪ੍ਰੀਤੀ ਰਾਣਾ ਵੱਲੋਂ ਸਮਾਗਮ ਵਿਚ ਪਹੁੰਚੇ ਮਹਿਮਾਨਾਂ, ਮਾਪਿਆਂ ਅਤੇ ਬੱਚਿਆਂ ਦਾ ਸਵਾਗਤ ਕੀਤਾ ਗਿਆ। ਸਮਾਗਮ ਵਿਚ ਪਾਮ ਸਿਟੀ ਦੇ ਪ੍ਰਬੰਧ ਨਿਰਦੇਸ਼ਕ ਪਰਵਿੰਦਰ ਸੈਣੀ, ਭਾਜਪਾ ਸੂਬਾ ਕਾਰਜਕਾਰਨੀ ਮੈਂਬਰ ਨਰਿੰਦਰ ਰਾਣਾ, ਭਾਜਪਾ ਜ਼ਿਲ੍ਹਾ ਮੁਹਾਲੀ ਦੇ ਸਕੱਤਰ ਜਗਦੀਪ ਔਜਲਾ ਅਤੇ ਗੁਰਦੁਆਰਾ ਪ੍ਰਧਾਨ ਭੁਪਿੰਦਰ ਸਿੰਘ ਸਮੇਤ ਹੋਰ ਪਤਵੰਤੇ ਵਿਅਕਤੀ ਹਾਜ਼ਰ ਸਨ। ਮੁਕਾਬਲੇ ਦੌਰਾਨ ਬੱਚਿਆਂ ਨੇ ਚਿੱਤਰਕਲਾ ਅਤੇ ਰੰਗੋਲੀ ਰਾਹੀਂ ਆਪਣੀ ਕਲਪਨਾ ਨੂੰ ਰੰਗਾਂ ਦਾ ਰੂਪ ਦਿੰਦਿਆਂ ਮਨਮੋਹਕ ਕਲਾਕ੍ਰਿਤੀਆਂ ਪੇਸ਼ ਕੀਤੀਆਂ। ਬੱਚਿਆਂ ਦੇ ਨਾਲ-ਨਾਲ ਮਾਪਿਆਂ ਵਿਚ ਵੀ ਸਮਾਗਮ ਨੂੰ ਲੈ ਕੇ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਸਮਾਗਮ ਨੂੰ ਸਫ਼ਲ ਬਣਾਉਣ ਵਿਚ ਪ੍ਰੀਤੀ ਰਾਣਾ, ਸ਼ਵੇਤਾ, ਮਮਤਾ, ਰਮਨ, ਨੀਲਮ, ਪ੍ਰੇਰਣਾ ਅਤੇ ਪੂਨਮ ਸਮੇਤ ਸੁਸਾਇਟੀ ਦੇ ਸਮੂਹ ਸਵੈ-ਸੇਵਕਾਂ ਅਤੇ ਸਮਾਗਮ ਇੰਚਾਰਜਾਂ ਨੇ ਅਹਿਮ ਭੂਮਿਕਾ ਨਿਭਾਈ।