ਚੰਡੀਗੜ੍ਹ : ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਨੂੰ ਲਿੰਗ ਅਨੁਪਾਤ ਵਿਚ ਸੁਧਾਰ ਲਿਆਉਣ ਬਦਲੇ ਕੌਮੀ ਪੁਰਸਕਾਰ ਮਿਲਣ 'ਤੇ ਖ਼ੁਸ਼ੀ ਜ਼ਾਹਰ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਵਧਾਈ ਦਿੱਤੀ ਹੈ।


ਆਪਣੇ ਵਧਾਈ ਸੰਦੇਸ਼ ਵਿਚ ਅਰੁਣਾ ਚੌਧਰੀ ਨੇ ਕਿਹਾ ਕਿ ਫਿਰੋਜ਼ਪੁਰ ਜ਼ਿਲ੍ਹੇ ਵਿਚ ਸਾਲ 2015-16 ਦੌਰਾਨ ਇਕ ਹਜ਼ਾਰ ਲੜਕਿਆਂ ਪਿੱਛੇ 859 ਲੜਕੀਆਂ ਸਨ, ਜਿਸ ਵਿਚ ਸੁਧਾਰ ਹੋਇਆ ਅਤੇ ਸਾਲ 2017-18 ਦੌਰਾਨ ਇਹ ਅਨੁਪਾਤ ਇਕ ਹਜ਼ਾਰ ਲੜਕਿਆਂ ਪਿੱਛੇ 916 ਲੜਕੀਆਂ ਉੱਤੇ ਪੁੱਜ ਗਿਆ, ਜੋ ਕਾਬਿਲੇ ਤਾਰੀਫ਼ ਹੈ। ਉਨ੍ਹਾਂ ਕਿਹਾ ਕਿ ਇਫੈਕਟਿਵ ਇੰਗੇਜ਼ਮੈਂਟ ਤਹਿਤ ਮਿਲਿਆ ਇਹ ਕੌਮੀ ਪੁਰਸਕਾਰ ਰਾਜ ਦੇ ਲੋਕਾਂ ਦੀਆਂ ਲੜਕੀਆਂ ਪ੍ਰਤੀ ਬਦਲ ਰਹੀ ਸੋਚ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਅੱਜ ਲੜਕੀਆਂ ਹਰੇਕ ਖੇਤਰ ਵਿੱਚ ਲੜਕਿਆਂ ਤੋਂ ਅੱਗੇ ਲੰਘ ਰਹੀਆਂ ਹਨ ਅਤੇ ਆਪਣੇ ਸੂਬੇ ਤੇ ਮਾਪਿਆਂ ਦਾ ਨਾਂ ਰੋਸ਼ਨ ਕਰ ਰਹੀਆਂ ਹਨ।

Posted By: Seema Anand