ਅਰਵਿੰਦ ਕੇਜਰੀਵਾਲ ਨੇ ਕੀਤਾ BJP 'ਤੇ ਤਿੱਖਾ ਹਮਲਾ, ਕਿਹਾ- ਭਾਜਪਾ ਨੇ ਮੁੜ ਪੰਜਾਬੀਆਂ ਨਾਲ ਕੀਤਾ ਧੱਕਾ
ਭਾਜਪਾ ਨੇ ਪੰਜਾਬ ਤੇ ਪੰਜਾਬੀਅਤ ਨਾਲ ਗ਼ੱਦਾਰੀ ਕੀਤੀ ਹੈ। ਇਹ ਲੋਕਤੰਤਰ ਦੀ ਹੱਤਿਆ ਹੈ ਤੇ ਭਾਜਪਾ ਡਰਾ-ਧਮਕਾ ਕੇ ਜਾਂ ਲਾਲਚ ਦੇ ਕੇ ਲੋਕ ਫ਼ਤਵਾ ਚੋਰੀ ਕਰਨ ਦਾ ਯਤਨ ਕਰ ਰਹੀ ਹੈ। ਕੇਜਰੀਵਾਲ ਨੇ ਇਸ ਨੂੰ ਪੰਜਾਬ ਦੇ ਲੋਕ ਫ਼ਤਵੇ ਦਾ ਅਪਮਾਨ ਦੱਸਿਆ।
Publish Date: Sat, 25 Apr 2026 08:20 AM (IST)
Updated Date: Sat, 25 Apr 2026 08:22 AM (IST)
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੱਤ ਰਾਜ ਸਭਾ ਮੈਂਬਰਾਂ ਨੂੰ ਤੋੜ ਕੇ ਪੰਜਾਬ ਨੂੰ ਜਿੱਤਣ ਦਾ ਸੁਪਨਾ ਦੇਖ ਰਹੀ ਭਾਜਪਾ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਨੇ ਭਾਜਪਾ ਦੀ ਇਸ ਸਾਜ਼ਿਸ਼ ਨੂੰ ਪੰਜਾਬ ਦੇ ਲੋਕਾਂ ਨਾਲ ਗ਼ੱਦਾਰੀ ਦੱਸਿਆ ਹੈ। ਕੇਜਰੀਵਾਲ ਨੇ ਐਕਸ ’ਤੇ ਕਿਹਾ ਹੈ ਕਿ ਭਾਜਪਾ ਨੇ ਇਕ ਵਾਰ ਫਿਰ ਪੰਜਾਬੀਆਂ ਨਾਲ ਧੱਕਾ ਕੀਤਾ ਹੈ। ਭਾਜਪਾ ਨੇ ਪੰਜਾਬ ਤੇ ਪੰਜਾਬੀਅਤ ਨਾਲ ਗ਼ੱਦਾਰੀ ਕੀਤੀ ਹੈ। ਇਹ ਲੋਕਤੰਤਰ ਦੀ ਹੱਤਿਆ ਹੈ ਤੇ ਭਾਜਪਾ ਡਰਾ-ਧਮਕਾ ਕੇ ਜਾਂ ਲਾਲਚ ਦੇ ਕੇ ਲੋਕ ਫ਼ਤਵਾ ਚੋਰੀ ਕਰਨ ਦਾ ਯਤਨ ਕਰ ਰਹੀ ਹੈ। ਕੇਜਰੀਵਾਲ ਨੇ ਇਸ ਨੂੰ ਪੰਜਾਬ ਦੇ ਲੋਕ ਫ਼ਤਵੇ ਦਾ ਅਪਮਾਨ ਦੱਸਿਆ। ਉਨ੍ਹਾਂ ਨੇ ਆਪ ਦੀ ਮੈਂਬਰਸ਼ਿਪ ਛੱਡਣ ਵਾਲੇ ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਦੀ ਰਾਜ ਸਭਾ ਮੈਂਬਰੀ ਖ਼ਤਮ ਕਰਨ ਲਈ ਰਾਜ ਸਭਾ ਦੇ ਚੇਅਰਮੈਨ ਨੂੰ ਪੱਤਰ ਭੇਜਣ ਦਾ ਫ਼ੈਸਲਾ ਕੀਤਾ ਹੈ।