v> ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਸਟੇਟ ਸਿਵਲ ਸਪਲਾਈਜ਼ ਕਾਰਪੋਰੇਸ਼ਨ ਲਿਮਟਿਡ (ਪਨਸਪ) ਵੱਲੋਂ ਚੱਕੀ ਆਟੇ ਦੀ ਸ਼ੁਰੂਆਤ ਕੀਤੀ ਗਈ ਜਿਸ ਨੂੰ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਲਾਂਚ ਕੀਤਾ ਗਿਆ। ਇਸ ਮੌਕੇ ਪੰਜਾਬ ਸਟੇਟ ਸਿਵਲ ਸਪਲਾਈਜ਼ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਤਜਿੰਦਰਪਾਲ ਸਿੰਘ ਬਿੱਟੂ ਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।

ਇਸ ਮੌਕੇ ਆਸ਼ੂ ਨੇ ਕਿਹਾ ਕਿ ਪਨਸਪ ਵੱਲੋਂ ਇਸ ਆਟੇ ਵਿਚ ਪੰਜਾਬ ਰਾਜ ਦੀ ਉੱਚ ਮਿਆਰੀ ਕਣਕ ਵਰਤੀ ਗਈ ਹੈ। ਉਨ੍ਹਾਂ ਕਿਹਾ ਕਿ ਪਨਸਪ ਵੱਲੋਂ ਨਾ-ਮਾਤਰ ਲਾਭ ਰੱਖਦੇ ਹੋਏ ਇਸ ਚੱਕੀ ਆਟੇ ਦੀ ਸ਼ੁਰੂਆਤੀ ਕੀਮਤ 25 ਰੁਪਏ ਪ੍ਰਤੀ ਕਿਲੋ ਰੱਖੀ ਗਈ ਹੈ ਅਤੇ ਖਪਤਕਾਰਾਂ ਨੂੰ ਇਸ ਕਿਫ਼ਾਇਤੀ ਕੀਮਤ 'ਤੇ ਵੇਚਣ ਦਾ ਫੈਸਲਾ ਲਿਆ ਗਿਆ ਹੈ।

Posted By: Jagjit Singh