- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਏਜੀਟੀਐੱਫ ਪੰਜਾਬ ਨੇ ਸ਼ੁੱਕਰਵਾਰ ਨੂੰ ਜੀਰਕਪੁਰ ਦੇ ਇਕ ਹੋਟਲ ਵਿੱਚ ਲੁਕ ਕੇ ਬੈਠੇ ਡੋਨੀ ਬੱਲ ਅਤੇ ਪ੍ਰਭ ਦਾਸੂਵਾਲ ਦੇ ਗੁਰਗੇ ਅਮਨਦੀਪ ਸਿੰਘ ਉਰਫ਼ ਹੈਪੀ ਬਾਹਮਣ ਨੂੰ ਗ੍ਰਿਫ਼ਤਾਰ ਕੀਤਾ ਸੀ। ਮੁਲਜ਼ਮ ਨੂੰ ਕਾਬੂ ਕਰਨ ਦੌਰਾਨ ਹੈਪੀ ਨੇ ਪੁਲਿਸ ’ਤੇ ਗੋਲੀਬਾਰੀ ਕਰ ਦਿੱਤੀ ਸੀ।

ਸੰਦੀਪ ਖੱਤਰੀ, ਮੁਹਾਲੀ : ਪੁਲਿਸ ਜਾਂਚ ਵਿੱਚ ਖ਼ੁਲਾਸਾ ਹੋਇਆ ਹੈ ਕਿ ਪ੍ਰਭ ਦਾਸੂਵਾਲ ਦੇ ਕਹਿਣ ’ਤੇ ਹੈਪੀ ਬਾਹਮਣ ਅਤੇ ਭਿੰਦਾ ਤਰਨਤਾਰਨ ਨੇ ਕਾਊਂਟਰ ਇੰਟੈਲੀਜੈਂਸ ਦੇ ਏਐੱਸਆਈ ਇਕਬਾਲ ਸਿੰਘ ਦੀ ਹੱਤਿਆ ਕੀਤੀ ਸੀ। ਦੋਵਾਂ ਨੇ 11 ਅਕਤੂਬਰ ਨੂੰ ਤਰਨਤਾਰਨ ਵਿੱਚ ਮੋਟਰਸਾਈਕਲ ’ਤੇ ਸਵਾਰ ਹੋ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਜੀਰਕਪੁਰ ਵਿੱਚ ਪੁਲਿਸ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈਪੀ ਬਾਹਮਣ ਫਿਲਹਾਲ ਹਸਪਤਾਲ ਵਿੱਚ ਦਾਖ਼ਲ ਹੈ। ਮੁਕਾਬਲੇ ਦੌਰਾਨ ਉਸ ਦੀ ਪੱਟ ਵਿੱਚ ਗੋਲੀ ਲੱਗੀ ਸੀ। ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਪੁਲਿਸ ਉਸ ਦਾ ਰਿਮਾਂਡ ਹਾਸਲ ਕਰ ਕੇ ਪੁੱਛਗਿੱਛ ਕਰੇਗੀ।
ਏਜੀਟੀਐੱਫ ਪੰਜਾਬ ਨੇ ਸ਼ੁੱਕਰਵਾਰ ਨੂੰ ਜੀਰਕਪੁਰ ਦੇ ਇਕ ਹੋਟਲ ਵਿੱਚ ਲੁਕ ਕੇ ਬੈਠੇ ਡੋਨੀ ਬੱਲ ਅਤੇ ਪ੍ਰਭ ਦਾਸੂਵਾਲ ਦੇ ਗੁਰਗੇ ਅਮਨਦੀਪ ਸਿੰਘ ਉਰਫ਼ ਹੈਪੀ ਬਾਹਮਣ ਨੂੰ ਗ੍ਰਿਫ਼ਤਾਰ ਕੀਤਾ ਸੀ। ਮੁਲਜ਼ਮ ਨੂੰ ਕਾਬੂ ਕਰਨ ਦੌਰਾਨ ਹੈਪੀ ਨੇ ਪੁਲਿਸ ’ਤੇ ਗੋਲੀਬਾਰੀ ਕਰ ਦਿੱਤੀ ਸੀ। ਜਵਾਬੀ ਕਾਰਵਾਈ ਵਿੱਚ ਉਸ ਦੀ ਸੱਜੀ ਪੱਟ ਵਿੱਚ ਗੋਲੀ ਲੱਗੀ ਸੀ।
ਏਐੱਸਆਈ ਇਕਬਾਲ ਸਿੰਘ ਗੈਂਗਸਟਰ ਸੱਤਾ ਨੌਸ਼ਹਿਰਾ ਦੇ ਚਾਚਾ ਸਨ। ਸੱਤਾ ਨੌਸ਼ਹਿਰਾ ਦੀ ਦੂਜੇ ਗੈਂਗ ਨਾਲ ਚੱਲ ਰਹੀ ਗੈਂਗਵਾਰ ਵਿੱਚ ਪਹਿਲਾਂ ਵੀ ਕਈ ਵਾਰਦਾਤਾਂ ਹੋ ਚੁੱਕੀਆਂ ਹਨ। ਇਸੇ ਗੈਂਗਵਾਰ ਦੇ ਚੱਲਦਿਆਂ ਇਕਬਾਲ ਸਿੰਘ ਦੀ ਹੱਤਿਆ ਕੀਤੀ ਗਈ ਸੀ। ਪੁਲਿਸ ਜਾਂਚ ਵਿੱਚ ਪ੍ਰਭ ਦਾਸੂਵਾਲ ਦਾ ਨਾਂ ਸਾਹਮਣੇ ਆਇਆ ਹੈ। ਉਸ ਨੇ ਹੀ ਹੈਪੀ ਅਤੇ ਭਿੰਦਾ ਨੂੰ ਇਕਬਾਲ ਸਿੰਘ ਦੀ ਹੱਤਿਆ ਦਾ ਟਾਰਗੇਟ ਦਿੱਤਾ ਸੀ। ਇਸ ਮਾਮਲੇ ਵਿੱਚ ਡੋਨੀ ਬੱਲ ਦਾ ਨਾਂ ਵੀ ਸਾਹਮਣੇ ਆਇਆ ਹੈ।
ਪਤਨੀ ਦੇ ਸਾਹਮਣੇ ਮਾਰੀਆਂ ਸਨ ਚਾਰ ਗੋਲੀਆਂ
11 ਅਕਤੂਬਰ ਨੂੰ ਮੋਟਰਸਾਈਕਲ ਸਵਾਰ ਨਕਾਬਪੋਸ਼ ਬਦਮਾਸ਼ਾਂ ਨੇ ਇਕਬਾਲ ਸਿੰਘ ਨੂੰ ਉਨ੍ਹਾਂ ਦੀ ਪਤਨੀ ਦਰਸ਼ਨ ਕੌਰ ਦੇ ਸਾਹਮਣੇ ਗੋਲੀਆਂ ਮਾਰੀਆਂ ਸਨ। ਉਨ੍ਹਾਂ ਦੀ ਛਾਤੀ ਵਿੱਚ ਚਾਰ ਗੋਲੀਆਂ ਲੱਗੀਆਂ ਸਨ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਸੀ। ਇਸ ਹੱਤਿਆ ਤੋਂ ਇਕ ਮਹੀਨਾ ਪਹਿਲਾਂ 11 ਸਤੰਬਰ ਨੂੰ ਇਕਬਾਲ ਸਿੰਘ ਦੇ ਭਤੀਜੇ ਅਜਮੀਤ ਸਿੰਘ ਦਾ ਵੀ ਕਤਲ ਕਰ ਦਿੱਤਾ ਗਿਆ ਸੀ।
ਹੱਤਿਆ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਡੋਨੀ ਬੱਲ ਅਤੇ ਉਸ ਨਾਲ ਜੁੜੇ ਲੋਕਾਂ ਦੇ ਨਾਂ ’ਤੇ ਜ਼ਿੰਮੇਵਾਰੀ ਲੈਣ ਦਾ ਦਾਅਵਾ ਕਰਦੀ ਇਕ ਪੋਸਟ ਵੀ ਪਾਈ ਗਈ ਸੀ। ਇਸ ਵਿੱਚ ਹੱਤਿਆ ਨੂੰ ਪਿੰਡ ਤੂਤ ਦੇ ਸਰਪੰਚ ਅਸ਼ਵਨੀ ਦੇਵਗਨ ਦੇ ਕਤਲ ਦਾ ਬਦਲਾ ਦੱਸਿਆ ਗਿਆ ਸੀ।
ਹੈਪੀ ਬਾਹਮਣ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਪੁਲਿਸ ਰਿਮਾਂਡ ਹਾਸਲ ਕਰ ਕੇ ਉਸ ਤੋਂ ਹੱਤਿਆ ਦੀ ਸਾਜ਼ਿਸ਼ ਅਤੇ ਹੋਰ ਜਾਣਕਾਰੀਆਂ ਬਾਰੇ ਪੁੱਛਗਿੱਛ ਕਰੇਗੀ। ਦੂਜੇ ਪਾਸੇ, ਫ਼ਰਾਰ ਭਿੰਦਾ ਤਰਨਤਾਰਨ ਦੀ ਭਾਲ ਕੀਤੀ ਜਾ ਰਹੀ ਹੈ।