- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਗਲੇ ਵਰ੍ਹੇ ਫਰਵਰੀ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਹੋਣ ਕਾਰਨ ਸੈਸ਼ਨ ਵਿਚ ਭਖਵੀ ਬਹਿਸ ਹੋਣ ਦੇ ਆਸਾਰ ਹਨ। ਸੀਬੀਆਈ ਤੇ ਈਡੀ ਦੀ ਛਾਪੇਮਾਰੀ ਕਾਰਨ ਸਰਕਾਰ ਵਿਰੋਧੀ ਧਿਰਾਂ ਦੇ ਨਿਸ਼ਾਨੇ ’ਤੇ ਹੈ। ਵਿਰੋਧੀ ਧਿਰ ਸਰਕਾਰ ਨੂੰ ਘੇਰਨ ਲਈ ਹੱਲਾ ਬੋਲ ਸਕਦੀ ਹੈ, ਜਦਕਿ ਹੁਕਮਰਾਨ ਧਿਰ ਲਗਾਤਾਰ ਕੇਂਦਰ ਦੀ ਭਾਜਪਾ ਸਰਕਾਰ ਨੂੰ ਨਿਸ਼ਾਨੇ ’ਤੇ ਲੈ ਰਹੀ ਹੈ।

ਜੈ ਸਿੰਘ ਛਿੱਬਰ, ਪੰਜਾਬੀ ਜਾਗਰਣ, ਚੰਡੀਗੜ੍ਹ : ਪੰਜਾਬ ਸਰਕਾਰ ਨੇ 22 ਅਕਤੂਬਰ ਨੂੰ ਸਵੇਰੇ ਗਿਆਰਾਂ ਵਜੇ ਵਿਧਾਨ ਸਭਾ ਦਾ ਪੰਜ ਦਿਨਾਂ ਸੈਸ਼ਨ ਬੁਲਾ ਲਿਆ ਹੈ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤਿੰਨ ਦਿਨ ਪਹਿਲਾਂ ਹੀ ਵਿਦੇਸ਼ ਤੋਂ ਪਰਤੇ ਹਨ। ਵਿਧਾਨ ਸਭਾ ਦੇ ਸਕੱਤਰ ਰਾਮ ਲੋਕ ਖਟਾਣਾ ਨੇ ਸੈਸ਼ਨ ਬਾਰੇ ਸ਼ਡਿਊਲਡ ਜਾਰੀ ਕਰ ਦਿੱਤਾ ਹੈ।
ਅਗਲੇ ਵਰ੍ਹੇ ਫਰਵਰੀ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਹੋਣ ਕਾਰਨ ਸੈਸ਼ਨ ਵਿਚ ਭਖਵੀ ਬਹਿਸ ਹੋਣ ਦੇ ਆਸਾਰ ਹਨ। ਸੀਬੀਆਈ ਤੇ ਈਡੀ ਦੀ ਛਾਪੇਮਾਰੀ ਕਾਰਨ ਸਰਕਾਰ ਵਿਰੋਧੀ ਧਿਰਾਂ ਦੇ ਨਿਸ਼ਾਨੇ ’ਤੇ ਹੈ। ਵਿਰੋਧੀ ਧਿਰ ਸਰਕਾਰ ਨੂੰ ਘੇਰਨ ਲਈ ਹੱਲਾ ਬੋਲ ਸਕਦੀ ਹੈ, ਜਦਕਿ ਹੁਕਮਰਾਨ ਧਿਰ ਲਗਾਤਾਰ ਕੇਂਦਰ ਦੀ ਭਾਜਪਾ ਸਰਕਾਰ ਨੂੰ ਨਿਸ਼ਾਨੇ ’ਤੇ ਲੈ ਰਹੀ ਹੈ। ਹਾਲਾਂਕਿ ਵਿਧਾਨ ਸਭਾ ਸਕੱਤਰੇਤ ਨੇ ਸੈਸ਼ਨ ਸਬੰਧੀ ਬਿਜਨਸ ਦਾ ਵੇਰਵਾ ਜਾਰੀ ਨਹੀਂ ਕੀਤਾ ਪਰ ਸਮਝਿਆ ਜਾਂਦਾ ਹੈ ਕਿ ਸੈਸ਼ਨ ’ਚ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰਤ ਐਕਟ ’ਤੇ ਚਰਚਾ ਕੀਤੀ ਜਾ ਸਕਦੀ ਹੈ। ਅਗਸਤ ਮਹੀਨੇ ਹੋਏ ਸੈਸ਼ਨ ’ਚ ਵੀ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਐਕਟ ’ਚ ਸੋਧ ਕੀਤੇ ਜਾਣ ਦੀ ਅਟਕਲਾਂ ਸਨ, ਪਰ ਹੁਣ ਸਰਕਾਰ ਐਕਟ ’ਚ ਖਾਮੀਆਂ ਨੂੰ ਲੈ ਕੇ ਸੱਤ ਮੈਂਬਰੀ ਕਮੇਟੀ ਗਠਿਤ ਕੀਤੀ ਹੈ। ਇਹ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕੀਤੀ ਗਈ ਪੰਜ ਮੈਂਬਰੀ ਕਮੇਟੀ ਨਾਲ ਵਿਚਾਰ ਵਿਟਾਂਦਰਾ ਕਰਕੇ ਸਰਕਾਰ ਨੂੰ ਰਿਪੋਰਟ ਦੇਵੇਗੀ। ਸੰਭਾਵਨਾਂ ਪ੍ਰਗਟ ਕੀਤੀ ਜਾ ਰਹੀ ਹੈ ਕਿ ਕਮੇਟੀ ਅਗਲੇ ਹਫ਼ਤੇ ਮੀਟਿੰਗ ਕਰ ਸਕਦੀ ਹੈ।
ਦੂਜੇ ਪਾਸੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਨੇ ਸਰਕਾਰ ਨੂੰ 17 ਅਕਤੂਬਰ ਤੱਕ ਮੰਗਾਂ ਮੰਨਣ ਤੇ ਕੇਂਦਰ ਸਰਕਾਰ ਨਾਲ ਸਬੰਧਤ ਮੰਗਾਂ ਬਾਰੇ ਸਦਨ ’ਚ ਮਤਾ ਪਾਸ ਕਰਕੇ ਭੇਜਣ ਦੀ ਮੰਗ ਕੀਤੀ ਹੋਈ ਹੈ। ਕਿਸਾਨ ਆਗੂਆਂ ਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆ ਦਰਮਿਆਨ 24 ਸਤੰਬਰ ਨੂੰ ਹੋਈ ਮੀਟਿੰਗ ’ਚ ਖੇਤੀਬਾੜੀ ਮੰਤਰੀ ਨੇ ਸਦਨ ’ਚ ਮਤਾ ਪਾਸ ਕਰਨ ਦਾ ਭਰੋਸਾ ਦਿੱਤਾ ਸੀ। ਓਧਰ ਵਿਰੋਧੀ ਧਿਰ ਵੱਲੋਂ ਸਰਕਾਰ ਨੂੰ ਅਮਨ ਕਾਨੂੰਨ, ਭ੍ਰਿਸ਼ਟਾਚਾਰ ਤੇ ਨਾਜਾਇਜ ਮਾਈਨਿੰਗ, ਮੁਲਾਜ਼ਮਾਂ ਦੇ ਡੀਏ ਦੇ ਮੁੱਦੇ ’ਤੇ ਘੇਰਿਆ ਜਾ ਸਕਦਾ ਹੈ। ਇਨ੍ਹਾਂ ਮਸਲਿਆਂ ’ਤੇ ਪਹਿਲਾਂ ਹੀ ਅਦਾਲਤਾਂ ਨੇ ਸਰਕਾਰ ਦੀ ਖਿਚਾਈ ਕੀਤੀ ਹੋਈ ਹੈ।
ਵਿਧਾਨ ਸਭਾ ਸਕੱਤਰੇਤ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 22 ਅਕਤੂਬਰ ਨੂੰ ਸਵੇਰੇ ਗਿਆਰਾ ਵਜੇ ਵਿਛੜੀਆਂ ਰੂਹਾਂ ਨੂੰ ਸਰਧਾਂਜਲੀ ਦਿੱਤੀ ਜਾਵੇਗੀ। ਕੁੱਝ ਸਮੇਂ ਲਈ ਸੈਸ਼ਨ ਮੁਲਤਵੀ ਕਰਕੇ ਮੁੜ ਗ਼ੈਰ-ਸਰਕਾਰੀ ਕੰਮਕਾਜ ਕੀਤਾ ਜਾਵੇਗਾ। ਇਸੇ ਤਰ੍ਹਾਂ 23 ਅਕਤੂਬਰ ਨੂੰ ਸਰਕਾਰੀ ਕੰਮਕਾਜ ਹੋਵੇਗਾ ਜਦਕਿ 24 ਤੇ 25 ਅਕਤੂਬਰ ਨੂੰ ਸ਼ਨੀਵਾਰ ਤੇ ਐਤਵਾਰ ਦੀਆਂ ਹਫ਼ਤਾਵਾਰੀ ਛੁੱਟੀਆਂ ਹੋਣਗੀਆਂ ਜਦਕਿ 24 ਅਕਤੂਬਰ ਨੂੰ ਭਗਵਾਨ ਮਹਾਂਰੀਸ਼ੀ ਬਾਲਮੀਕੀ ਜੀ ਦਾ ਜਨਮ ਦਿਨ ਹੋਣ ਕਰ ਕੇ ਗਜ਼ਟਿਡ ਛੁੱਟੀ ਹੁੰਦੀ ਹੈ। ਇਜਲਾਸ ਮੰਗਲਵਾਰ 27 ਅਕਤੂਬਰ ਨੂੰ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਇਸ ਮੀਟਿੰਗ ’ਚ ਵਿਧਾਨਕ ਕੰਮਕਾਜ ਨਿਯਮ 16 ਤਹਿਤ ਸਦਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦੇ ਪ੍ਰਸਤਾਵ ਦੇ ਨਾਲ-ਨਾਲ ਕੀਤਾ ਜਾਵੇਗਾ।