ਆਤਿਸ਼ੀ ਦਿੱਤੇ ਬਿਆਨ ’ਤੇ ਮੰਗੇ ਮਾਫ਼ੀ ਜਾਂ ਕਾਨੂੰਨੀ ਕਾਰਵਾਈ ਲਈ ਰਹੇ ਤਿਆਰ : ਬਿਕਰਮ ਚੀਮਾ
ਆਤਿਸ਼ੀ ਦਿੱਤੇ ਬਿਆਨ ’ਤੇ ਮੰਗੇ ਮਾਫ਼ੀ ਜਾਂ ਕਾਨੂੰਨੀ ਕਾਰਵਾਈ ਲਈ ਰਹੇ ਤਿਆਰ : ਬਿਕਰਮ ਚੀਮਾ
Publish Date: Fri, 09 Jan 2026 07:51 PM (IST)
Updated Date: Fri, 09 Jan 2026 07:54 PM (IST)
ਮਹਿਰਾ, ਪੰਜਾਬੀ ਜਾਗਰਣ, ਖਰੜ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਚੀਮਾ ਉਪ ਪ੍ਰਧਾਨ ਬੀਜੇਪੀ ਪੰਜਾਬ ਦੀ ਮੁਹਾਲੀ ਫੇਰੀ ਦੇ ਦੌਰਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ਵਿਚ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਜਿਸ ਵਿਚ ਬਿਕਰਮ ਚੀਮਾ ਨੇ ਕਿਹਾ ਕਿ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਸਿੱਖ ਗੁਰੂ ਸਾਹਿਬਾਨ ਖ਼ਿਲਾਫ਼ ਅਪਮਾਨਜਨਕ ਸ਼ਬਦਾਵਲੀ ਦੀ ਕੀਤੀ ਟਿੱਪਣੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਇਸ ਬਿਆਨ ਦੇ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਦਿੱਲੀ ਦੀ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੀ ਆਗੂ ਵੱਲੋਂ ਗੁਰੂ ਸਾਹਿਬਾਨ ਪ੍ਰਤੀ ਬੇਹਦ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕਰਨੀ, ਜਿੱਥੇ ਮੰਦਭਾਗੀ ਹੈ, ਉੱਥੇ ਹੀ ਇਹ ਆਮ ਆਦਮੀ ਪਾਰਟੀ ਦੀ ਵਿਚਾਰਧਾਰਾ ਦਾ ਪ੍ਰਗਟਾਵਾ ਹੈ। ਇਸ ਮੌਕੇ ਰਾਣਾ ਗਿੱਲ ਨੇ ਕਿਹਾ ਕਿ ਇਸ ਅਪਮਾਨਜਨਕ ਬਿਆਨ ਲਈ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਨੂੰ ਤੁਰੰਤ ਮਾਫ਼ੀ ਮੰਗਣੀ ਚਾਹੀਦੀ ਹੈ। ਇਸ ਮੌਕੇ ਮੰਡਲ ਪ੍ਰਧਾਨ ਰਕੇਸ਼ ਗੁਪਤਾ, ਮੰਡਲ ਪ੍ਰਧਾਨ ਰਜਿੰਦਰ ਸ਼ਰਮਾ, ਜਗਦੀਪ ਔਜਲਾ, ਚੰਦਰ ਸ਼ੇਖਰ, ਸ਼ਰਮੀਲਾ ਠਾਕੁਰ, ਪ੍ਰੀਤੀ ਰਾਣਾ, ਸ਼੍ਰੀ ਨਿਵਾਸਨ ਰਾਜੂ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।