ਝਾਮਪੁਰ ਦੇ ਪ੍ਰਾਪਰਟੀ ਡੀਲਰ ’ਤੇ ਹਮਲਾ
ਝਾਮਪੁਰ ਦੇ ਪ੍ਰਾਪਰਟੀ ਡੀਲਰ ’ਤੇ ਹਮਲਾ, ਦੋ ਦਿਨ ਪਹਿਲਾਂ ਫਿਰੌਤੀ ਲਈ ਆਈ ਸੀ ਕਾਲ
Publish Date: Mon, 09 Mar 2026 08:34 PM (IST)
Updated Date: Mon, 09 Mar 2026 08:36 PM (IST)
- ਦੋ ਦਿਨ ਪਹਿਲਾਂ ਫਿਰੌਤੀ ਲਈ ਆਈ ਸੀ ਕਾਲ ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ ਐੱਸਏਐੱਸ ਨਗਰ : ਪਿੰਡ ਝਾਮਪੁਰ ਵਿਚ ਦੇਰ ਰਾਤ 5 ਲੱਖ ਰੁਪਏ ਦੀ ਫਿਰੌਤੀ ਨਾ ਦੇਣ ’ਤੇ ਇਕ ਪ੍ਰਾਪਰਟੀ ਡੀਲਰ ’ਤੇ ਅਣਪਛਾਤੇ ਨੌਜਵਾਨਾਂ ਵੱਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਦੌਰਾਨ ਪ੍ਰਾਪਰਟੀ ਡੀਲਰ ਜਸਵਿੰਦਰ ਸਿੰਘ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਖਰੜ ਸਥਿਤ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਜਸਵਿੰਦਰ ਸਿੰਘ ਨੂੰ 7 ਮਾਰਚ ਨੂੰ ਲੋਕਲ ਨੰਬਰ ਤੋਂ ਇਕ ਧਮਕੀ ਭਰਿਆ ਫੋਨ ਆਇਆ ਸੀ, ਜਿਸ ਵਿਚ ਉਸ ਤੋਂ 5 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਜਦੋਂ ਉਹ ਦੇਰ ਰਾਤ ਆਪਣੇ ਕੰਮ ਤੋਂ ਘਰ ਵਾਪਸ ਜਾ ਰਿਹਾ ਸੀ ਤਾਂ ਪਿੰਡ ਝਾਮਪੁਰ ਨੇੜੇ ਤਿੰਨ ਸਵਿਫਟ ਕਾਰਾਂ ਵਿਚ ਸਵਾਰ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਰੋਕ ਲਿਆ ਅਤੇ ਉਸ ਦੀ ਕੁੱਟਮਾਰ ਕੀਤੀ। ਹਮਲੇ ਤੋਂ ਬਾਅਦ ਜ਼ਖ਼ਮੀ ਜਸਵਿੰਦਰ ਸਿੰਘ ਨੇ ਆਪਣਾ ਇਲਾਜ ਖਰੜ ਸਥਿਤ ਸਰਕਾਰੀ ਹਸਪਤਾਲ ਵਿਚ ਕਰਵਾਇਆ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਉਸ ਨੇ ਥਾਣਾ ਬਲੌਂਗੀ ਪਹੁੰਚ ਕੇ ਪੁਲਿਸ ਨੂੰ ਆਪਣੇ ਬਿਆਨ ਦਰਜ ਕਰਵਾਏ। ਪੁਲਿਸ ਵੱਲੋਂ ਸ਼ਿਕਾਇਤ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅਣਪਛਾਤੇ ਹਮਲਾਵਰਾਂ ਅਤੇ ਫੋਨ ’ਤੇ ਧਮਕੀ ਦੇਣ ਵਾਲੇ ਦੀ ਭਾਲ ਕੀਤੀ ਜਾ ਰਹੀ ਹੈ।