- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਆਸੀ ਅਤੇ ਧਾਰਮਿਕ ਮਾਹਿਰਾਂ ਦੀ ਘਟਨਾ ਨੂੰ ਲੈ ਕੇ ਵੱਖੋ-ਵੱਖਰੀ ਰਾਇ ਹੈ। ਕਈ ਨਫ਼ਰਤ ਵਜੋਂ ਅਤੇ ਕਈ ਸਿਆਸੀ ਬਦਲਾਖੋਰੀ ਦੀ ਸਾਜ਼ਿਸ਼ ਦੇ ਰੂਪ ਵਿਚ ਦੇਖ ਰਹੇ ਹਨ। ਪਿਛਲੇ ਲੰਬੇ ਅਰਸੇ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਵਾਗਡੋਰ ਬਾਦਲ ਪਰਿਵਾਰ ਦੇ ਹੱਥ ਵਿਚ ਹੈ ਅਤੇ ਪਾਰਟੀ ਅੰਦਰ ਵਖਰੇਵਾਂ ਹੋਣ ਕਰਕੇ ਕਈ ਆਗੂ ਪਾਰਟੀ ਨੂੰ ਅਲਵਿਦਾ ਕਹਿ ਚੁੱਕੇ ਹਨ।

ਜੈ ਸਿੰਘ ਛਿੱਬਰ, ਪੰਜਾਬੀ ਜਾਗਰਣ, ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਦੂਜੀ ਵਾਰ ਹੋਏ ਜਾਨਲੇਵਾ ਹਮਲੇ ਨੇ ਨਾ ਸਿਰਫ਼ ਸੁਰੱਖਿਆ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ ਹੈ, ਬਲਕਿ ਇਸ ਘਟਨਾ ਨੇ ਕਈ ਸਵਾਲ ਖੜ੍ਹੇ ਕੀਤੇ ਹਨ। ਸੁਖਬੀਰ ਬਾਦਲ ’ਤੇ ਹਮਲਾ ਕਰਨ ਵਾਲੇ ਹਮਲਾਵਰਾਂ ਨੇ ਘਟਨਾ ਨੂੰ ਧਾਰਮਿਕ ਅਸਥਾਨ ਦੇ ਬਾਹਰ ਅੰਜਾਮ ਦਿੱਤਾ ਹੈ। ਪਹਿਲਾਂ 4 ਦਸੰਬਰ 2026 ਨੂੰ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਹਰ ਉਦੋਂ ਹਮਲਾ ਕੀਤਾ ਗਿਆ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸੁਣਾਈ ਗਈ ਸਜ਼ਾ ਭੁਗਤ ਰਹੇ ਸਨ ਅਤੇ ਅੱਜ ਸੁਖਬੀਰ ਬਾਦਲ ਪਰਿਵਾਰ ਸਮੇਤ ਤਖ਼ਤ ਸ੍ਰੀ ਹਜੂਰ ਸਾਹਿਬ ਨਾਂਦੇੜ ਵਿਖੇ ਮੱਥਾ ਟੇਕਣ ਪਹੁੰਚੇ ਹੋਏ ਸਨ। ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਅਤੇ ਤਖਤ ਸ੍ਰੀ ਹਜੂਰ ਸਾਹਿਬ ਦਾ ਸਿੱਖਾਂ, ਸਿੱਖ ਧਰਮ ਵਿਚ ਉੱਚ ਅਸਥਾਨ ਹੈ। ਅਜਿਹੀਆਂ ਥਾਵਾਂ ’ਤੇ ਘਟਨਾ ਨੂੰ ਅੰਜਾਮ ਦੇਣਾ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦੇ ਹਨ। ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।
ਸਿਆਸੀ ਅਤੇ ਧਾਰਮਿਕ ਮਾਹਿਰਾਂ ਦੀ ਘਟਨਾ ਨੂੰ ਲੈ ਕੇ ਵੱਖੋ-ਵੱਖਰੀ ਰਾਇ ਹੈ। ਕਈ ਨਫ਼ਰਤ ਵਜੋਂ ਅਤੇ ਕਈ ਸਿਆਸੀ ਬਦਲਾਖੋਰੀ ਦੀ ਸਾਜ਼ਿਸ਼ ਦੇ ਰੂਪ ਵਿਚ ਦੇਖ ਰਹੇ ਹਨ। ਪਿਛਲੇ ਲੰਬੇ ਅਰਸੇ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਵਾਗਡੋਰ ਬਾਦਲ ਪਰਿਵਾਰ ਦੇ ਹੱਥ ਵਿਚ ਹੈ ਅਤੇ ਪਾਰਟੀ ਅੰਦਰ ਵਖਰੇਵਾਂ ਹੋਣ ਕਰਕੇ ਕਈ ਆਗੂ ਪਾਰਟੀ ਨੂੰ ਅਲਵਿਦਾ ਕਹਿ ਚੁੱਕੇ ਹਨ। ਸੱਤਾ ਦੇ ਗਲਿਆਰਿਆ ਵਿਚ ਚਰਚਾ ਹੈ ਕਿ ਪੰਥਕ ਸਰਕਾਰ ਦੌਰਾਨ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਬਾਦਲ ਪਰਿਵਾਰ ਸਹੀ ਢੰਗ ਨਾਲ ਨਜਿੱਠ ਨਹੀਂ ਸਕਿਆ। ਹਾਲਾਂਕਿ ਸਾਲ 2015 ਤੋਂ ਬਾਅਦ ਹੁਣ ਤੱਕ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਸੁਖਬੀਰ ਬਾਦਲ ਸਮੇਤ ਅਕਾਲੀ ਦਲ ਦੇ ਕਈ ਸੀਨੀਅਰ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸੁਣਾਈ ਗਈ ਸਜ਼ਾ ਮੁਤਾਬਿਕ ਧਾਰਮਿਕ ਸਜ਼ਾ ਵੀ ਭੁਗਤ ਚੁੱਕੇ ਹਨ, ਪਰ ਇਸ ਦੇ ਬਾਵਜੂਦ ਕੁੱਝ ਲੋਕਾਂ ਵਿਚ ਬਾਦਲ ਪਰਿਵਾਰ ਦੇ ਖ਼ਿਲਾਫ਼ ਨਫ਼ਰਤ ਹੈ। ਧਾਰਮਿਕ ਮਾਹਿਰਾਂ ਦਾ ਕਹਿਣਾ ਹੈ ਕਿ ਸਿੱਖ ਸਿਧਾਂਤ ਅਨੁਸਾਰ ਸਿੱਖਾਂ ਅਤੇ ਪੰਥ ਵਿਚ ਮਾਫ਼ ਕਰ ਦੇਣ ਦੀ ਪਰੰਪਰਾ ਹੈ। ਕਈ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ’ਚ ਅਕਾਲੀ ਦਲ ਹੀ ਇੱਕੋ ਇੱਕ ਖ਼ੇਤਰੀ ਪਾਰਟੀ ਹੈ ਅਤੇ ਕਈ ਸ਼ਕਤੀਆਂ ਅਕਾਲੀ ਦਲ ਦੀ ਸ਼ਕਤੀ ਨੂੰ ਖੇਰੂੰ-ਖੇਰੂੰ ਕਰਨ ਜਾਂ ਕਮਜ਼ੋਰ ਕਰਨ ਵਿਚ ਲੱਗੀਆਂ ਹੋਈਆਂ ਹਨ। ਕਈ ਧਾਰਮਿਕ ਆਗੂਆਂ ਨੇ ਇਹ ਵੀ ਤਰਕ ਦਿੱਤਾ ਹੈ ਕਿ ਜਦੋ ਦਿੱਲੀ ਦੀ ਮੰਡੋਲੀ ਜੇਲ੍ਹ ਵਿਚ ਬੰਦ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਗੱਲ ਤੁਰੀ ਹੈ ਤਾਂ ਸੁਖਬੀਰ ਬਾਦਲ ’ਤੇ ਹਮਲਾ ਹੋਣਾ ਇਹ ਵੀ ਸੰਕੇਤ ਦਿੰਦਾ ਹੈ ਕਿ ਸੁਰੱਖਿਆ ਦਾ ਬਹਾਨਾ ਬਣਾ ਕੇ ਹਵਾਰਾ ਨੂੰ ਪੈਰੋਲ ਨਾ ਦੇਣ ਦੀ ਸਾਜਿਸ਼ ਵੀ ਹੋ ਸਕਦੀ ਹੈ।
---
ਸੁਰੱਖਿਆ ਪ੍ਰਬੰਧਾਂ ਦੀ ਖੁੱਲ੍ਹੀ ਪੋਲ ਤੇ ਚੌਕਸ ਰਹਿਣ ਦਾ ਸੰਕੇਤ
ਕਾਰਨ ਭਾਵੇਂ ਕੁੱਝ ਵੀ ਹੋਵੇ ਪਰ ਸੁਖਬੀਰ ਬਾਦਲ ’ਤੇ ਲਗਾਤਾਰ ਹੋਏ ਹਮਲਿਆਂ ਨੇ ਨਾ ਸਿਰਫ਼ ਸੁਰੱਖਿਆ ਪ੍ਰਬੰਧਾਂ ਦੀ ਪੋਲ ਖੋਲ੍ਹੀ ਹੈ, ਬਲਕਿ ਬਾਦਲ ਪਰਿਵਾਰ ਨੂੰ ਸੋਚਣ ਅਤੇ ਹੋਰ ਚੌਕਸ ਰਹਿਣ ਦਾ ਸੰਕੇਤ ਦੇ ਦਿੱਤਾ ਹੈ। ਸੁਖਬੀਰ ਬਾਦਲ ਨੂੰ ਜੈੱਡ ਪਲੱਸ ਸੁਰੱਖਿਆ ਛਤਰੀ ਮਿਲੀ ਹੋਈ ਹੈ। ਫਿਰ ਵੀ ਦੋ ਵਾਰ ਉਨ੍ਹਾਂ ’ਤੇ ਜਾਨਲੇਵਾ ਹਮਲੇ ਦੀ ਸਾਜ਼ਿਸ਼ ਹੋਈ ਹੈ। ਇਸੇ ਤਰ੍ਹਾਂ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ’ਤੇ ਵੀ ਖੰਨਾਂ ਨੇੜ੍ਹੇ ਇਸੜੂ ਵਿਖੇ ਸ਼ਹੀਦ ਕਰਨੈਲ ਸਿੰਘ ਇਸੜੂ ਦੀ ਯਾਦ ਵਿਚ ਸਮਾਗਮ ਦੌਰਾਨ ਇਕ ਨੌਜਵਾਨ ਨੇ ਜੁੱਤੀ ਸੁੱਟੀ ਸੀ। ਉਸ ਵਕਤ ਬਾਦਲ ਸੂਬੇ ਦੇ ਮੁੱਖ ਮੰਤਰੀ ਸਨ। ਹੁਣ ਸੁਖਬੀਰ ’ਤੇ ਹੋਏ ਮੁੜ ਹਮਲੇ ਨੂੰ ਬਾਦਲ ਪਰਿਵਾਰ ਅਤੇ ਸੁਰੱਖਿਆ ਏਜੰਸੀਆਂ ਨੂੰ ਗੰਭੀਰਤਾ ਨਾਲ ਲੈਣ ਦੀ ਜ਼ਰੂਰਤ ਹੈ।