ਪੰਜਾਬੀ ਜਾਗਰਣ ਟੀਮ, ਐੱਸਏਐੱਸ ਨਗਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਤਵਾਰ ਨੂੰ ਇੱਥੇ 71ਵੇਂ ਗਣਤੰਤਰ ਦਿਵਸ ਸਮਾਰੋਹ 'ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ 15 ਲੱਖ ਰੁਪਏ ਇਨਾਮ ਵਜੋਂ ਦੇਣ ਦਾ ਐਲਾਨ ਕੀਤਾ ਗਿਆ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਸਕੂਲਾਂ ਲਈ ਸੋਮਵਾਰ ਦੀ ਛੁੱਟੀ ਦਾ ਐਲਾਨ ਵੀ ਕੀਤਾ। ਮੁੱਖ ਮੰਤਰੀ ਵੱਲੋਂ ਇਹ ਐਲਾਨ ਮਾਰਚ ਪਾਸਟ, ਮਨੋਰੰਜਕ ਲੋਕ ਨਾਚ ਤੇ ਹੋਰ ਸੱਭਿਆਚਾਰਕ ਪੋ੍ਗਰਾਮਾਂ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਾਨਦਾਰ ਪੇਸ਼ਕਾਰੀ ਤੋਂ ਬਾਅਦ ਕੀਤਾ ਗਿਆ।

ਇੱਥੇ ਗਣਤੰਤਰ ਦਿਵਸ ਸਮਾਗਮਾਂ ਮੌਕੇ ਸਰਕਾਰੀ ਤੇ ਪ੍ਰਰਾਈਵੇਟ ਸਕੂਲਾਂ ਅਤੇ ਹੋਰ ਵਿੱਦਿਅਕ ਅਦਾਰਿਆਂ ਦੇ ਤਕਰੀਬਨ 1500 ਵਿਦਿਆਰਥੀਆਂ ਨੇ ਸੱਭਿਆਚਾਰਕ ਪੇਸ਼ਕਾਰੀਆਂ ਵਿਚ ਹਿੱਸਾ ਲਿਆ। ਸਰਕਾਰ ਵੱਲੋਂ ਕੈਬਨਿਟ ਮੰਤਰੀਆਂ ਅਤੇ ਸੀਨੀਅਰ ਅਧਿਕਾਰੀਆਂ ਦੀ ਪ੍ਰਧਾਨਗੀ ਹੇਠ ਹੋਰਨਾਂ ਸਾਰੇ ਜ਼ਿਲਿ੍ਹਆਂ 'ਚ ਵੀ ਇਸ ਤਰ੍ਹਾਂ ਦੇ ਪੋ੍ਗਰਾਮ ਕਰਵਾਏ ਗਏ।