ਨਸ਼ਾ ਮੁਕਤ ਭਾਰਤ: ਸਰਕਾਰੀ ਕਾਲਜ ’ਚ ਜਾਗਰੂਕਤਾ ਰੈਲੀ ਕੱਢੀ ਨਸ਼ਾ ਮੁਕਤ ਭਾਰਤ: ਸਰਕਾਰੀ ਕਾਲਜ ’ਚ ਜਾਗਰੂਕਤਾ ਰੈਲੀ ਕੱਢੀ
Publish Date: Mon, 21 Sep 2026 06:51 PM (IST)
Updated Date: Tue, 22 Sep 2026 04:06 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮੁਹਾਲੀ : ਨਸ਼ਾ ਮੁਕਤ ਭਾਰਤ ਅਭਿਆਨ ਦੇ ਛੇ ਸਾਲ ਪੂਰੇ ਹੋਣ ’ਤੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫੇਜ਼-6 (ਮੁਹਾਲੀ) ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਜਾਗਰੂਕਤਾ ਰੈਲੀ ਕੱਢੀ ਗਈ। ਇਹ ਗਤੀਵਿਧੀ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਸਪ੍ਰੀਤ ਕੌਰ ਬੈਂਸ ਦੀ ਅਗਵਾਈ ਹੇਠ ਏਐਨਓ ਲੈਫ਼ਟੀਨੈਂਟ ਡਾ. ਸੁਖਵਿੰਦਰ ਸਿੰਘ ਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਕਰਵਾਈ ਗਈ। ਇਸ ਮੌਕੇ ਐਨਸੀਸੀ ਕੈਡਿਟਾਂ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਦਾ ਸੰਦੇਸ਼ ਦੇਣ ਲਈ ਜਾਗਰੂਕਤਾ ਰੈਲੀ ਕੱਢੀ। ਕੈਡਿਟਾਂ ਨੇ ਨਸ਼ਿਆਂ ਤੋਂ ਦੂਰ ਰਹਿਣ, ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਅਤੇ ਸਮਾਜ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਸਾਂਝੇ ਯਤਨਾਂ ਦੀ ਲੋੜ ਸਬੰਧੀ ਪ੍ਰੇਰਣਾਦਾਇਕ ਸੰਦੇਸ਼ ਦਿੱਤੇ। ਇਸ ਦੌਰਾਨ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਪੱਧਰ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਭਰਪੂਰ ਭਾਸ਼ਣ ਵੀ ਦਿੱਤੇ ਗਏ। ਐਨਸੀਸੀ ਕੈਡਿਟਾਂ ਅਤੇ ਸਟਾਫ਼ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿੱਖਿਆ, ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਪ੍ਰੋ. ਰਸ਼ਮੀ ਪ੍ਰਭਾਕਰ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਸ਼ਰਨਜੀਤ ਸਿੰਘ, ਪ੍ਰੋ. ਅਮਰੀਸ਼ ਠਾਕੁਰ, ਪ੍ਰੋ. ਸਿਮਰਪ੍ਰੀਤ ਕੌਰ ਅਤੇ ਪ੍ਰੋ. ਸਰਬਜੀਤ ਕੌਰ ਸਮੇਤ ਕਾਲਜ ਦੇ ਸਟਾਫ਼ ਮੈਂਬਰਾਂ ਨੇ ਵੀ ਸਰਗਰਮੀ ਨਾਲ ਭਾਗ ਲਿਆ।