ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਨੇ ਪੰਜਾਬ ਦੇ ਰਾਜਪਾਲ ਨੂੰ ਦਿੱਤਾ ਸੱਦਾ
ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਨੇ ਰਾਜਪਾਲ ਨੂੰ ਦਿੱਤਾ ਸੱਦਾ,
Publish Date: Tue, 05 May 2026 10:19 PM (IST)
Updated Date: Wed, 06 May 2026 04:18 AM (IST)

ਰਾਜਪਾਲ ਕਟਾਰੀਆ ਵੱਲੋਂ ਫਾਊਂਡੇਸ਼ਨ ਦਾ ਸੱਦਾ ਪ੍ਰਵਾਨ ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਵੱਲੋਂ 316ਵੇਂ ਸਰਹਿੰਦ ਫਤਿਹ ਦਿਵਸ ਦੇ ਇਤਿਹਾਸਕ ਦਿਹਾੜੇ ਸਬੰਧੀ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ 12 ਮਈ ਨੂੰ ਚੱਪੜਚਿੜੀ ਸਮਾਗਮ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਜਿਸ ਨੂੰ ਰਾਜਪਾਲ ਨੇ ਪ੍ਰਵਾਨ ਕਰ ਲਿਆ ਹੈ। ਇਹ ਸੱਦਾ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਸਰਪ੍ਰਸਤ ਮਲਕੀਤ ਸਿੰਘ ਦਾਖਾ, ਹੇਮਰਾਜ ਗੋਇਲ, ਚੰਡੀਗੜ੍ਹ ਫਾਊਂਡੇਸ਼ਨ ਦੇ ਪ੍ਰਧਾਨ ਹਰਿੰਦਰ ਸਿੰਘ ਹੰਸ, ਫਤਿਹ ਮਾਰਚ ਦੇ ਕਨਵੀਨਰ ਜਸਵੰਤ ਸਿੰਘ ਛਾਪਾ ਅਤੇ ਫਾਊਂਡੇਸ਼ਨ ਦੇ ਜਨਰਲ ਸਕੱਤਰ ਬੰਟੀ ਜੈਨ ਨੇ ਦਿੱਤਾ। ਇਸ ਮੌਕੇ ਕੇਕੇ ਬਾਵਾ ਨੇ ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗ੍ਰੰਥ ਸਾਹਿਬ ਪੁਸਤਕ ਵੀ ਰਾਜਪਾਲ ਨੂੰ ਭੇਟ ਕੀਤੀ। ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਗੁਰੂਆਂ, ਸ਼੍ਰੋਮਣੀ ਭਗਤਾਂ, ਭੱਟਾਂ ਅਤੇ ਗੁਰਸਿੱਖਾਂ ਦੀ ਬਾਣੀ ਹਿੰਦੀ, ਪੰਜਾਬੀ ਅਤੇ ਅੰਗਰੇਜ਼ੀ ਭਾਸ਼ਾ ਵਿਚ ਸੁਸ਼ੋਭਿਤ ਹੈ, ਜੋ ਉੱਘੇ ਲੇਖਕ ਡਾ. ਅਨੁਰਾਗ ਸਿੰਘ ਅਤੇ ਆਰਟਿਸਟ ਆਰਐੱਮ ਸਿੰਘ ਵੱਲੋਂ ਤਿਆਰ ਕੀਤੀ ਗਈ ਹੈ। ਬਾਵਾ ਨੇ ਦੱਸਿਆ ਕਿ ਰਾਜਪਾਲ ਕਟਾਰੀਆ ਨੇ ਇਤਿਹਾਸ ਵਿਚ ਡੂੰਘੀ ਦਿਲਚਸਪੀ ਲੈਂਦੇ ਹੋਏ ਬਾਬਾ ਬੰਦਾ ਸਿੰਘ ਬਹਾਦਰ ਦੇ ਬਲਿਦਾਨ ਬਾਰੇ ਜਾਣਕਾਰੀ ਹਾਸਲ ਕੀਤੀ। ਜਿਨ੍ਹਾਂ ਨੇ ਮੁਗਲ ਸਾਮਰਾਜ ਨਾਲ ਟੱਕਰ ਲੈ ਕੇ ਚੱਪੜਚਿੜੀ ਦੇ ਇਤਿਹਾਸਕ ਮੈਦਾਨ ਵਿਚ ਜ਼ੁਲਮ ਦਾ ਖ਼ਾਤਮਾ ਕਰ ਕੇ ਪੰਜਾਬ ਦਾ ਗੌਰਵਮਈ ਇਤਿਹਾਸ ਰਚਿਆ ਸੀ। ਉਨ੍ਹਾਂ ਦੱਸਿਆ ਕਿ 12 ਮਈ ਨੂੰ ਫਤਿਹ ਮਾਰਚ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਸਵੇਰੇ 9 ਵਜੇ ਸੰਤ ਮਹਾਂਪੁਰਸ਼ਾਂ, ਨਿਹੰਗ ਸਿੰਘਾਂ ਦੀ ਅਗਵਾਈ ਵਿਚ ਰਵਾਨਾ ਹੋਵੇਗਾ, ਜੋ ਬਾਅਦ ਦੁਪਹਿਰ 2 ਵਜੇ ਚੱਪੜਚਿੜੀ ਦੇ ਇਤਿਹਾਸਕ ਅਸਥਾਨ ਤੇ ਪੁੱਜੇਗਾ। ਜਿੱਥੇ ਸਿੱਖ ਇਤਿਹਾਸ ਬਾਰੇ ਖੁੱਲ੍ਹ ਕੇ ਵਿਚਾਰਾਂ ਹੋਣਗੀਆਂ।