ਮੁਹਾਲੀ ਦੇ ਪਿੰਡਾਂ ਨੂੰ ਜੋੜਦੀਆਂ ਸੰਪਰਕ ਸੜਕਾਂ ਦਾ ਬੁਰਾ ਹਾਲ : ਭਾਗੋ ਮਾਜਰਾ
ਮੁਹਾਲੀ ਦੇ ਪਿੰਡਾਂ ਨੂੰ ਜੋੜਦੀਆਂ ਸੰਪਰਕ ਸੜਕਾਂ ਦਾ ਬੁਰਾ ਹਾਲ : ਭਾਗੋ ਮਾਜਰਾ
Publish Date: Thu, 01 Jan 2026 06:20 PM (IST)
Updated Date: Thu, 01 Jan 2026 06:23 PM (IST)
ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਮੁਹਾਲੀ ਜ਼ਿਲ੍ਹੇ ਦੇ ਪਿੰਡਾਂ ਨੂੰ ਜੋੜਦੀਆਂ ਸੰਪਰਕ ਸੜਕਾਂ ’ਚ ਵੱਡੇ-ਵੱਡੇ ਟੋਏ ਪਏ ਹੋਏ ਹਨ ਅਤੇ ਥੋੜ੍ਹਾ ਜਿਹਾ ਮੀਂਹ ਪੈਣ ’ਤੇ ਇਨ੍ਹਾਂ ਵਿਚ ਪਾਣੀ ਖੜ੍ਹਾ ਹੋ ਜਾਂਦਾ ਹੈ, ਜਿਸ ਕਾਰਨ ਹਾਦਸੇ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਇਸ ਸਬੰਧੀ ਗੱਲ ਕਰਨ ’ਤੇ ਕਿਸਾਨ ਆਗੂ ਅਤੇ ਸਮਾਜ ਸੇਵੀ ਬਲਜਿੰਦਰ ਸਿੰਘ ਭਾਗੋ ਮਾਜਰਾ ਨੇ ਦੱਸਿਆ ਹੈ ਕਿ ਭਾਗੋ ਮਾਜਰਾ ਤੋਂ ਮੋਜਪੁਰ, ਭਾਰਤਪੁਰ, ਚਡਿਆਲਾ, ਗਿੱਦੜਪੁਰ, ਸੈਦਪੁਰ, ਸ਼ਿਆਮਪੁਰ ਨੂੰ ਜੋੜਦੀਆਂ ਸੜਕਾਂ ’ਤੇ ਵੱਡੇ-ਵੱਡੇ ਟੋਏ ਪਏ ਹੋਏ ਹਨ। ਜਿਸ ਕਾਰਨ ਹਾਦਸੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਇਨ੍ਹਾਂ ਸੰਪਰਕ ਸੜਕਾਂ ਦੀ ਰਿਪੇਅਰ ਕੀਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਬਾਬਾ ਬੰਦਾ ਸਿੰਘ ਬਹਾਦਰ ਮਾਰਗ ’ਤੇ ਭਾਗੋ ਮਾਜਰਾ ਵਿਖੇ ਨਿਕਾਸੀ ਨਾਲ਼ੇ ਤੇ ਪੁਲੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਨਿਕਾਸੀ ਨਾਲ਼ੇ ’ਤੇ ਰੱਖੀਆਂ ਸਲੇਬਾਂ ਕਈ ਵਾਰ ਟੁੱਟਣ ਕਾਰਨ ਹਾਦਸੇ ਹੋਣ ਦਾ ਡਰ ਬਣਿਆ ਰਹਿੰਦਾ ਹੈ।