- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਦਲ ਨੇ ਕਿਹਾ ਕਿ ਔਰਤਾਂ ਦੇ ਖਾਤੇ ਵਿਚ ਤਿੰਨ ਮਹੀਨੇ ਦਾ 3-3 ਹਜ਼ਾਰ ਰੁਪਿਆ ਦਿੱਤਾ ਜਾ ਰਿਹਾ ਹੈ ਜੋ ਕਿ ਉਹਨਾਂ ਦੇ ਬਣਦੇ ਕੁੱਲ ਪੈਸੇ ਦਾ ਵਿਆਜ਼ ਵੀ ਨਹੀਂ ਹੈ। ਉਹਨਾਂ ਕਿਹਾ ਕਿ ਇਹ ਪੰਜਾਬ ਦੀਆਂ ਔਰਤਾਂ ਨਾਲ ਵੱਡਾ ਧੋਖਾ ਹੈ ਕਿਉਂਕਿ ਔਰਤਾਂ ਪਿਛਲੇ ਸਾਢੇ ਚਾਰ ਸਾਲਾਂ ਤੋਂ ਆਪਣੇ ਹਿੱਸੇ ਦਾ ਲਾਭ ਉਡੀਕ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਔਰਤਾਂ ਲਈ ਚਿੰਤਾ ਕਰਨ ਦੀ ਥਾਂ ਉਹਨਾਂ ਨੂੰ ਪੈਸੇ ਪਾ ਕੇ ਇਸਦਾ ਸਿਆਸੀ ਲਾਹਾ ਲੈਣਾ ਚਾਹੁੰਦੇ ਹਨ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੂਬੇ ਦੀਆਂ ਔਰਤਾਂ ਨਾਲ ਠੱਗੀ ਨਾ ਮਾਰਨ ਦੀ ਅਪੀਲ ਕਰਦਿਆਂ ਮਾਰਚ 2022 ਤੋ ਲੈ ਕੇ ਹੁਣ ਤੱਕ ਬਣਦੇ 55-55 ਹਜ਼ਾਰ ਰੁਪਏ ਖ਼ਾਤੇ ਵਿਚ ਪਾਉਣ ਦੀ ਮੰਗ ਕੀਤੀ ਹੈ। ਬਾਦਲ ਨੇ ਕਿਹਾ ਕਿ ਔਰਤਾਂ ਦੇ ਖਾਤੇ ਵਿਚ ਤਿੰਨ ਮਹੀਨੇ ਦਾ 3-3 ਹਜ਼ਾਰ ਰੁਪਿਆ ਦਿੱਤਾ ਜਾ ਰਿਹਾ ਹੈ ਜੋ ਕਿ ਉਹਨਾਂ ਦੇ ਬਣਦੇ ਕੁੱਲ ਪੈਸੇ ਦਾ ਵਿਆਜ਼ ਵੀ ਨਹੀਂ ਹੈ। ਉਹਨਾਂ ਕਿਹਾ ਕਿ ਇਹ ਪੰਜਾਬ ਦੀਆਂ ਔਰਤਾਂ ਨਾਲ ਵੱਡਾ ਧੋਖਾ ਹੈ ਕਿਉਂਕਿ ਔਰਤਾਂ ਪਿਛਲੇ ਸਾਢੇ ਚਾਰ ਸਾਲਾਂ ਤੋਂ ਆਪਣੇ ਹਿੱਸੇ ਦਾ ਲਾਭ ਉਡੀਕ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਔਰਤਾਂ ਲਈ ਚਿੰਤਾ ਕਰਨ ਦੀ ਥਾਂ ਉਹਨਾਂ ਨੂੰ ਪੈਸੇ ਪਾ ਕੇ ਇਸਦਾ ਸਿਆਸੀ ਲਾਹਾ ਲੈਣਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਪੰਜਾਬੀ ਇਸ ਧੋਖੇ ਨੂੰ ਮਨਜ਼ੂਰ ਨਹੀਂ ਕਰਨਗੇ। ਉਹਨਾਂ ਕਿਹਾ ਕਿ ਪਿਛਲੀਆਂ ਅਕਾਲੀ ਦਲ ਦੀਆਂ ਸਰਕਾਰਾਂ ਨੇ ਬੁਢਾਪਾ ਪੈਨਸ਼ਨ, ਆਟਾ ਦਾਲ ਸਕੀਮ ਤੇ ਸ਼ਗਨ ਸਕੀਮ ਵਰਗੇ ਲਾਭ ਸਮਾਜਿਕ ਜ਼ਿੰਮੇਵਾਰੀ ਸਮਝਦਿਆਂ ਦਿੱਤੇ ਸਨ। ਉਹਨਾਂ ਕਿਹਾ ਕਿ ਆਪ ਸਰਕਾਰ ਤਾਂ ਸਿਆਸੀ ਉਦੇਸ਼ਾਂ ਵਾਸਤੇ ਆਪਣੀ ਮਰਜ਼ੀ ਦੇ ਬੰਦਿਆਂ ਨੂੰ ਲਾਭ ਦੇ ਰਹੀ ਹੈ।