‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਬੈਡਮਿੰਟਨ ਟੂਰਨਾਮੈਂਟ ਕਰਵਾਇਆ
ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਬੈਡਮਿੰਟਨ ਟੂਰਨਾਮੈਂਟ ਕਰਵਾਇਆ
Publish Date: Tue, 10 Feb 2026 06:41 PM (IST)
Updated Date: Wed, 11 Feb 2026 04:09 AM (IST)
ਫੋਟੋ ਕੈਪਸ਼ਨ : ਟੂਰਨਾਮੈਂਟ ਦੌਰਾਨ ਖਿਡਾਰੀ ਤੇ ਪਤਵੰਤੇ। 5ਪੀ ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ ਐੱਸਏਐੱਸ ਨਗਰ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਭਾਗ ਪੰਜਾਬ, ਐੱਸਏਐੱਸ ਨਗਰ ਵੱਲੋਂ ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਨੂੰ ਉਤਸ਼ਾਹਤ ਕਰਨ ਲਈ ਮੰਗਲਵਾਰ ਨੂੰ ਖੇਡ ਭਵਨ ਸੈਕਟਰ-78 ਐੱਸਏਐੱਸ ਨਗਰ ਵਿਖੇ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿਚ 45 ਖਿਡਾਰੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਤੇ ਖੇਡ ਭਾਵਨਾ ਦੀ ਸ਼ਾਨਦਾਰ ਮਿਸਾਲ ਪੇਸ਼ ਕੀਤੀ ਗਈ। ਟੂਰਨਾਮੈਂਟ ਦਾ ਉਦੇਸ਼ ਬਜ਼ੁਰਗਾਂ ਵਿਚ ਖੇਡਾਂ ਪ੍ਰਤੀ ਰੁਚੀ ਵਧਾਉਣਾ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਤ ਕਰਨਾ ਸੀ। ਮੁਕਾਬਲਿਆਂ ਵਿਚ ਦਰਸ਼ਕਾਂ ਦੀ ਵੀ ਵੱਡੀ ਗਿਣਤੀ ਮੌਜੂਦ ਰਹੀ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸੀਐੱਮਐੱਫਓ ਗੁਰਮੀਤ ਸਿੰਘ ਵੱਲੋਂ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਨਵਦੀਪ ਕੌਰ ਵੀ ਮੌਜੂਦ ਰਹੇ ਅਤੇ ਉਨ੍ਹਾਂ ਵੱਲੋਂ ਖੇਡ ਸਭਿਆਚਾਰ ਨੂੰ ਸੁਰਜੀਤ ਕਰਨ ਦੇ ਇਸ ਉਪਰਾਲੇ ਲਈ ਰੁਪੇਸ਼ ਕੁਮਾਰ ਬੇਗੜਾ, ਜ਼ਿਲ੍ਹਾ ਖੇਡ ਅਫ਼ਸਰ, ਐੱਸਏਐੱਸ ਨਗਰ ਤੇ ਸਮੂਹ ਸਟਾਫ਼ ਵੱਲੋਂ ਵਧੀਆ ਤਰੀਕੇ ਨਾਲ ਖੇਡਾਂ ਕਰਵਾਉਣ ’ਚ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ ਗਿਆ।