- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਹ ਅੱਠ ਸਤੰਬਰ ਨੂੰ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦੇਸ਼ ਪੱਧਰੀ ਕਾਂਗਰਸ ਦੇ ਪ੍ਰਦਰਸ਼ਨ ’ਚ ਵੀ ਹਿੱਸਾ ਲੈਣਗੇ। ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਲੀ ਤੋਂ ਵਾਪਸ ਆਉਣ 'ਤੇ ਇਸ ਦੀ ਪੁਸ਼ਟੀ ਕੀਤੀ। ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਕਾਂਗਰਸ ਦੇ ਪ੍ਰਦੇਸ਼ ਪੱਧਰੀ ਪ੍ਰਦਰਸ਼ਨ ’ਚ ਚਰਨਜੀਤ ਸਿੰਘ ਚੰਨੀ ਤੇ ਉਨ੍ਹਾਂ ਦੇ ਸਮਰਥਕ ਹੋਰ ਕਾਂਗਰਸੀ ਆਗੂ ਹਿੱਸਾ ਲੈਂਦੇ ਹਨ ਜਾਂ ਨਹੀਂ।

ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ : ਪੰਜਾਬ ਕਾਂਗਰਸ ’ਚ ਜਾਰੀ ਧੜੇਬੰਦੀ ਵਿਚਕਾਰ ਪਾਰਟੀ ਹਾਈਕਮਾਨ ਨੇ ਰਾਹੁਲ ਗਾਂਧੀ ਦੇ ਪ੍ਰਸਤਾਵਿਤ ਪੰਜਾਬ ਦੌਰੇ ਤੋਂ ਪਹਿਲਾਂ ਸੰਗਠਨ ਨੂੰ ਇਕਜੁੱਟ ਕਰਨ ਦੀ ਕਵਾਇਦ ਨੂੰ ਤੇਜ਼ ਕਰ ਦਿੱਤਾ ਹੈ। ਕਾਂਗਰਸ ਦੇ ਪੰਜਾਬ ਇੰਚਾਰਜ ਭੂਪੇਸ਼ ਬਘੇਲ ਅਗਲੇ ਹਫ਼ਤੇ ਫਿਰ ਪੰਜਾਬ ਆਉਣਗੇ। ਉਹ ਅੱਠ ਸਤੰਬਰ ਨੂੰ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦੇਸ਼ ਪੱਧਰੀ ਕਾਂਗਰਸ ਦੇ ਪ੍ਰਦਰਸ਼ਨ ’ਚ ਵੀ ਹਿੱਸਾ ਲੈਣਗੇ। ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਲੀ ਤੋਂ ਵਾਪਸ ਆਉਣ 'ਤੇ ਇਸ ਦੀ ਪੁਸ਼ਟੀ ਕੀਤੀ। ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਕਾਂਗਰਸ ਦੇ ਪ੍ਰਦੇਸ਼ ਪੱਧਰੀ ਪ੍ਰਦਰਸ਼ਨ ’ਚ ਚਰਨਜੀਤ ਸਿੰਘ ਚੰਨੀ ਤੇ ਉਨ੍ਹਾਂ ਦੇ ਸਮਰਥਕ ਹੋਰ ਕਾਂਗਰਸੀ ਆਗੂ ਹਿੱਸਾ ਲੈਂਦੇ ਹਨ ਜਾਂ ਨਹੀਂ। ਰਾਹੁਲ ਗਾਂਧੀ ਦੇ ਦੌਰੇ ਨੂੰ ਲੈ ਕੇ ਵੀਰਵਾਰ ਨੂੰ ਦਿੱਲੀ ’ਚ ਇਕ ਮਹੱਤਵਪੂਰਨ ਬੈਠਕ ਹੋਈ ਸੀ। ਇਸ ’ਚ ਰਾਹੁਲ ਗਾਂਧੀ ਦੇ ਪ੍ਰਸਤਾਵਿਤ ਦੌਰੇ ਦੇ ਰੂਟ, ਪ੍ਰੋਗਰਾਮ ਅਤੇ ਪਾਰਟੀ ਦੇ ਆਗੂਆਂ ਨਾਲ ਬੈਠਕਾਂ ਬਾਰੇ ਚਰਚਾ ਕੀਤੀ ਗਈ ਸੀ। ਵੜਿੰਗ ਨੇ ਕਿਹਾ ਕਿ ਜੇਕਰ ਰਾਹੁਲ ਗਾਂਧੀ ਦਾ ਦੌਰਾ ਤਿੰਨ ਦਿਨ ਤੋਂ ਵੱਧ ਦਾ ਹੁੰਦਾ ਹੈ ਤਾਂ ਉਨ੍ਹਾਂ ਦੇ 19 ਸਤੰਬਰ ਤੋਂ ਬਾਅਦ ਆਉਣ ਦੀ ਸੰਭਾਵਨਾ ਹੈ। ਜਦਕਿ ਛੋਟੀ ਮਿਆਦ ਦੇ ਦੌਰੇ ਦੀ ਸਥਿਤੀ ’ਚ ਪ੍ਰੋਗਰਾਮ ਦਾ ਐਲਾਨ ਇਕ-ਦੋ ਦਿਨ ’ਚ ਹੀ ਹੋ ਸਕਦੀ ਹੈ।
ਚੰਨੀ ਧੜੇ ਨਾਲ ਹੋ ਸਕਦੀ ਹੈ ਬੈਠਕ
ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਕਾਂਗਰਸ ਦੇ ਉੱਚ ਅਧਿਕਾਰੀ ਹੁਣ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉਨ੍ਹਾਂ ਦੇ ਸਮਰਥਕ ਆਗੂਆਂ ਨਾਲ ਵੱਖਰੀ ਗੱਲਬਾਤ ਕਰ ਸਕਦੇ ਹਨ। ਦਿੱਲੀ ਦੀ ਬੈਠਕ ’ਚ ਚੰਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਸ਼ਾਮਲ ਨਹੀਂ ਸਨ। ਹੁਣ ਉੱਚ ਅਧਿਕਾਰੀਆਂ ਵੱਲੋਂ ਚੰਨੀ ਧੜੇ ਨਾਲ ਵੱਖਰੀ ਬੈਠਕ ਕਰਨ ਦੀ ਸੰਭਾਵਨਾ ਹੈ। ਚੰਨੀ ਤੇ ਵਿਰੋਧ ਕਰ ਰਹੇ ਹੋਰ ਕੁਝ ਸੀਨੀਅਰ ਕਾਂਗਰਸੀ ਆਗੂਆਂ ਨੂੰ ਦਿੱਲੀ ਵੀ ਬੁਲਾਇਆ ਜਾ ਸਕਦਾ ਹੈ।