ਚੰਡੀਗੜ੍ਹ : ਪੰਜਾਬ ਰਾਜ ਲਾਟਰੀਜ਼ ਵਿਭਾਗ ਨੇ ਸੋਮਵਾਰ ਨੂੰ ਪੰਜਾਬ ਰਾਜ ਡੀਅਰ ਵਿਸਾਖੀ ਬੰਪਰ ਦੇ ਨਤੀਜਿਆਂ ਦਾ ਐਲਾਨ ਕੀਤਾ। ਨਤੀਜਿਆਂ ਦੀ ਘੋਸ਼ਣਾ ਲਈ ਡਰਾਅ ਲੁਧਿਆਣਾ ਵਿਖੇ ਕੱਢਿਆ ਗਿਆ।

ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 5 ਕਰੋੜ ਰੁਪਏ ਦਾ ਪਹਿਲਾ ਇਨਾਮ ਟਿਕਟ ਨੰਬਰ 212083 ਨੂੰ ਪ੍ਰਾਪਤ ਹੋਇਆ ਹੈ। ਉਹਨਾਂ ਅੱਗੇ ਦੱਸਿਆ ਕਿ 10 ਟਿਕਟਾਂ ( ਨੰਬਰ : 086168, 196892, 402547, 529248, 529646, 613311, 667229, 675227, 888093, 975165 ) ਨੂੰ 11-11 ਲੱਖ ਰੁਪਏ ਦਾ ਦੂਜਾ ਇਨਾਮ ਮਿਲਿਆ ਹੈ।

ਬੁਲਾਰੇ ਨੇ ਦੱਸਿਆ ਕਿ ਡਰਾਅ ਦੇ ਪੂਰੇ ਨਤੀਜੇ ਪੰਜਾਬ ਰਾਜ ਲਾਟਰੀਜ਼ ਵਿਭਾਗ ਦੀ ਅਧਿਕਾਰਤ ਵੈਬਸਾਈਟ ‘ਤੇ ਅਪਲੋਡ ਕਰ ਦਿੱਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਜਲਦ ਹੀ ‘ਸਮਰ ਸਪੈਸ਼ਲ -2021 ਬੰਪਰ’ ਸ਼ੁਰੂ ਕਰੇਗੀ ਜਿਸਦਾ ਪਹਿਲਾ ਇਨਾਮ 5 ਕਰੋੜ ਰੁਪਏ ਦਾ ਹੋਵੇਗਾ ਜੋ ਕਿ ਦੋ ਜੇਤੂਆਂ ਨੂੰ 2.50 ਕਰੋੜ ਰੁਪਏ (ਪ੍ਰਤੀ ਜੇਤੂ) ਦਿੱਤਾ ਜਾਵੇਗਾ।

Posted By: Jagjit Singh