ਭਾਜਪਾ ਕਰ ਰਹੀ ਵੰਡ ਦੀ ਸਿਆਸਤ : ਬਲਬੀਰ ਸਿੰਘ ਸਿੱਧੂ
ਬਲਬੀਰ ਸਿੰਘ ਸਿੱਧੂ ਨੇ ਚੋਣਾਂ ਨੂੰ ਲੈ ਕੇ ਕੀਤੀ ਅਹਿਮ ਬੈਠਕ,
Publish Date: Mon, 24 Nov 2025 11:18 PM (IST)
Updated Date: Tue, 25 Nov 2025 04:14 AM (IST)

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਸੋਮਵਾਰ ਨੂੰ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਫੇਜ਼-1 ਦਫ਼ਤਰ ਵਿਖੇ ਵਿਧਾਨ ਸਭਾ ਹਲਕਾ ਮੁਹਾਲੀ ਦੇ ਪਿੰਡਾਂ ਦੇ ਕਾਂਗਰਸੀ ਵਰਕਰਾਂ ਨਾਲ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਨੂੰ ਲੈ ਕੇ ਮਹੱਤਵਪੂਰਨ ਬੈਠਕ ਕੀਤੀ। ਬਲਬੀਰ ਸਿੱਧੂ ਨੇ ਵਿਧਾਨ ਸਭਾ ਹਲਕਾ ਮੁਹਾਲੀ ਦਿਹਾਤੀ ਬਲਾਕ ਦੇ ਪਿੰਡਾਂ ਦੇ ਪੰਚ, ਸਰਪੰਚ, ਸਾਬਕਾ ਸਰਪੰਚ, ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਮੈਂਬਰ, ਕਾਂਗਰਸ ਪਾਰਟੀ ਦੇ ਅਹੁਦੇਦਾਰ ਅਤੇ ਪਤਵੰਤੇ ਸੱਜਣਾਂ, ਕਾਂਗਰਸ ਪਾਰਟੀ ਦੇ ਸਾਰੇ ਵਰਕਰ, ਯੂਥ ਕਾਂਗਰਸ, ਮਹਿਲਾ ਕਾਂਗਰਸ, ਐੱਸਸੀ ਸੈੱਲ, ਬੀਸੀ ਸੈੱਲ, ਮੰਡਲ ਪ੍ਰਧਾਨ, ਚੇਅਰਮੈਨ, ਸਾਬਕਾ ਚੇਅਰਮੈਨ ਅਹੁਦੇਦਾਰਾਂ ਨਾਲ ਇਕ ਵਿਸ਼ਾਲ ਬੈਠਕ ਕੀਤੀ, ਜਿਸ ਵਿਚ ਬਲਾਕ ਸੰਮਤੀ ਤੇ ਜ਼ਿਲਾ ਪਰਿਸ਼ਦ ਚੋਣਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਤੇ ਕਿਹਾ ਕਿ ਕਾਂਗਰਸ ਪਾਰਟੀ ਇਨ੍ਹਾਂ ਚੋਣਾਂ ਵਿਚ ਵੱਡੀ ਲੀਡ ਨਾਲ ਜਿੱਤ ਹਾਸਲ ਕਰੇਗੀ। ਇਸ ਮੌਕੇ ਉਨ੍ਹਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਤੇ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੋਵੇਂ ਪੰਜਾਬ ਦਾ ਘਾਣ ਕਰਨ ’ਤੇ ਤੁਲੀਆਂ ਹੋਈਆਂ ਹਨ। ਪਹਿਲਾਂ ਕੇਂਦਰ ਸਰਕਾਰ ਨੇ ਕਿਸਾਨੀ ਦੇ ਖ਼ਿਲਾਫ਼ ਤਿੰਨ ਕਾਲੇ ਕਾਨੂੰਨ ਲਿਆਂਦੇ ਉਨ੍ਹਾਂ ਨੂੰ ਵਾਪਸ ਕਰਵਾਇਆ ਪਰ ਹਾਲੇ ਤੱਕ ਰੱਦ ਨਹੀਂ ਕੀਤਾ ਗਿਆ। ਹੁਣ ਚੰਡੀਗੜ੍ਹ ਯੂਨੀਵਰਸਿਟੀ ਨੂੰ ਹਥਿਆਉਣ ’ਤੇ ਲੱਗੀ ਹੋਈ ਹੈ। ਕੇਂਦਰ ਸਰਕਾਰ ਆਪਣੀਆਂ ਨਾਪਾਕ ਹਰਕਤਾਂ ਕਾਰਨ ਪੰਜਾਬ ਵਿਚ ਅਸ਼ਾਂਤੀ ਪੈਦਾ ਕਰ ਰਹੀ ਹੈ। ਸਿੱਧੂ ਨੇ ਕੇਂਦਰ ਸਰਕਾਰ ਵੱਲੋਂ ਪਾਰਲੀਮੈਂਟ ਦੇ ਸਰਦ ਰੁੱਤ ਸੈਸ਼ਨ ਵਿਚ ਚੰਡੀਗੜ੍ਹ ਬਾਰੇ ਲਿਆਂਦੇ ਜਾ ਰਹੇ ਬਿੱਲ ਦਾ ਵਿਰੋਧ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਵਿਰੁੱਧ ਘੜੀ ਜਾ ਰਹੀ ਸਾਜ਼ਿਸ਼, ਅਸੀਂ ਬਿਲਕੁੱਲ ਕਾਮਯਾਬ ਨਹੀਂ ਹੋਣ ਦੇਵਾਂਗੇ। ਸਾਡੇ ਪੰਜਾਬ ਦੇ 28 ਪਿੰਡਾਂ ਨੂੰ ਉਜਾੜ ਕੇ ਬਣੇ ਚੰਡੀਗੜ੍ਹ ਤੇ ਸਿਰਫ਼ ਪੰਜਾਬ ਦਾ ਹੱਕ ਹੈ। ਅਸੀਂ ਆਪਣੇ ਹੱਕ ਨੂੰ ਅਜਾਈਂ ਨਹੀਂ ਜਾਣ ਦੇਵਾਂਗੇ। ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੀ ਕੇਂਦਰ ਦੀ ‘ਬੀ’ ਟੀਮ ਹੈ। ਭਗਵੰਤ ਮਾਨ, ਕੇਜਰੀਵਾਲ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਰਹਿ ਗਿਆ। ਭਗਵੰਤ ਮਾਨ ਪੰਜਾਬ ਦੇ ਹੱਕਾਂ ਦੀ ਵਕਾਲਤ ਕਰਨ ਤੋਂ ਅਸਮਰਥ ਹੈ। ਇਨ੍ਹਾਂ ਨੇ ਮਿਲ ਕੇ ਪੰਜਾਬ ਨੂੰ ਇੰਨਾ ਕਰਜ਼ਾਈ ਕਰ ਦਿੱਤਾ ਕਿ ਅਗਲੇ 30-35 ਸਾਲਾ ਤੱਕ ਵੀ ਪੰਜਾਬ ਦੇ ਸਿਰ ਉੱਤੋਂ ਕਰਜ਼ਾ ਨਹੀਂ ਲਹਿ ਸਕਦਾ। ਇਨ੍ਹਾਂ ਨੇ ਚਾਰ ਸਾਲਾ ਵਿਚ ਪੰਜਾਬ ਦੇ ਸਿਰ ਚਾਰ ਲੱਖ ਕਰੋੜ ਪਹੁੰਚਾ ਦਿੱਤਾ। ਸਿੱਧੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਧਰਮ ਦੇ ਨਾਮ ’ਤੇ ਲੋਕਾਂ ਨੂੰ ਗੁੰਮਰਾਹ ਕਰ ਕੇ ਵੋਟਾਂ ਲੈਣਾ ਚਾਹੁੰਦੇ ਹਨ।ਇਸ ਮੌਕੇ ’ਤੇ ਨਵ-ਨਿਯੁਕਤ ਮੁਹਾਲੀ ਦੇ ਜ਼ਿਲ੍ਹਾ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਨੂੰ ਸਮੂਹ ਪਾਰਟੀ ਵਰਕਰਾਂ ਦੁਵਾਰਾ ਸਨਮਾਨਿਤ ਵੀ ਕੀਤਾ ਗਿਆ। ਇਸ ਬੈਠਕ ਦੌਰਾਨ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਭਗਤ ਸਿੰਘ ਨਾਮਧਾਰੀ ਮੋਲੀ ਬੈਦਵਾਣ, ਲੇਬਰਫੈੱਡ ਦੇ ਮੀਤ ਚੈਅਰਮੈਨ ਠੇਕੇਦਾਰ ਮੋਹਨ ਸਿੰਘ ਬਠਲਾਨਾ, ਰਣਜੀਤ ਸਿੰਘ ਗਿੱਲ ਜਗਤਪੁਰਾ, ਹਰਚਰਨ ਸਿੰਘ ਗਿੱਲ ਲਾਡਰਾਂ ਸਰਪੰਚ, ਟਹਿਲ ਸਿੰਘ ਮਾਣਕਪੁਰ ਕੱਲਰ, ਕਰਮ ਸਿੰਘ ਮਾਣਕਪੁਰ ਕੱਲਰ ਸਰਪੰਚ, ਹਰਨੇਕ ਸਿੰਘ ਢੋਲ ਕੁਰੜੀ, ਪ੍ਰਦੀਪ ਸਿੰਘ ਪ੍ਰਧਾਨ ਬਲਾਕ ਕਾਂਗਰਸ ਮੁਹਾਲੀ ਦਿਹਾਤੀ ਤੋਂ ਇਲਾਵਾ ਵੱਡੀ ਗਿਣਤੀ ’ਚ ਕਾਂਗਰਸ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਪਿੰਡਾਂ ਦੇ ਪੰਚ, ਸਰਪੰਚ ਹਾਜ਼ਰ ਸਨ।