ਬਲਕਾਰ ਸਿੰਘ ਲਗਾਤਾਰ ਤੀਜੀ ਵਾਰ ਗੁਰਦੁਆਰਾ ਸਾਹਿਬ ਦੇ ਚੁਣੇ ਗਏ ਪ੍ਰਧਾਨ
ਬਲਕਾਰ ਸਿੰਘ ਲਗਾਤਾਰ ਤੀਜੀ ਵਾਰ ਗੁਰਦੁਆਰਾ ਸਾਹਿਬ ਦੇ ਚੁਣੇ ਗਏ ਪ੍ਰਧਾਨ
Publish Date: Tue, 06 Jan 2026 05:33 PM (IST)
Updated Date: Tue, 06 Jan 2026 05:35 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਡੇਰਾਬੱਸੀ ਦੇ ਆਦਰਸ਼ ਨਗਰ ਵਿਖੇ ਸਥਿਤ ਗੁਰਦੁਆਰਾ ਦੁਖਨਿਵਾਰਨ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੀ ਇਕ ਵਿਸ਼ੇਸ਼ ਇਕੱਤਰਤਾ ਹੋਈ, ਜਿਸ ਵਿਚ ਸੰਗਤ ਅਤੇ ਕਮੇਟੀ ਮੈਂਬਰਾਂ ਦੇ ਸਹਿਯੋਗ ਨਾਲ ਬਲਕਾਰ ਸਿੰਘ ਨੂੰ ਲਗਾਤਾਰ ਤੀਜੀ ਵਾਰ ਸਰਬਸੰਮਤੀ ਨਾਲ ਗੁਰਦੁਆਰਾ ਸਾਹਿਬ ਦਾ ਪ੍ਰਧਾਨ ਚੁਣਿਆ ਗਿਆ ਹੈ। ਗੁਰਦੁਆਰਾ ਦੁਖਨਿਵਾਰਨ ਸਾਹਿਬ ਆਦਰਸ਼ ਨਗਰ ਡੇਰਾਬੱਸੀ ਵਿਖੇ ਬੈਠਕ ਦੌਰਾਨ ਮੌਜੂਦ ਸਮੂਹ ਮੈਂਬਰਾਂ ਨੇ ਬਲਕਾਰ ਸਿੰਘ ਦੀਆਂ ਪਿਛਲੇ ਸਮੇਂ ਦੌਰਾਨ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਅਤੇ ਗੁਰਦੁਆਰਾ ਸਾਹਿਬ ਦੇ ਵਿਕਾਸ ਵਿਚ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ। ਸੰਗਤਾਂ ਦੇ ਭਾਰੀ ਉਤਸ਼ਾਹ ਨੂੰ ਦੇਖਦੇ ਹੋਏ ਉਨ੍ਹਾਂ ਦੇ ਨਾਂਅ ਦੀ ਤਜਵੀਜ਼ ਰੱਖੀ ਗਈ, ਜਿਸ ਨੂੰ ਬਿਨ੍ਹਾਂ ਕਿਸੇ ਵਿਰੋਧ ਦੇ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ ਗਿਆ। ਇਸ ਮੌਕੇ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਬਲਕਾਰ ਸਿੰਘ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਹ ਮਿਲੀ ਹੋਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣਾ ਅਤੇ ਸੰਗਤਾਂ ਦੀ ਸੇਵਾ ਕਰਨਾ ਹੈ। ਉਨ੍ਹਾਂ ਕਿਹਾ ਕਿ ਉਹ ਸਮੂਹ ਕਮੇਟੀ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਮੇਰੇ ਤੇ ਤੀਜੀ ਵਾਰ ਭਰੋਸਾ ਜਤਾਇਆ ਹੈ। ਬਲਕਾਰ ਸਿੰਘ ਦੇ ਮੁੜ ਪ੍ਰਧਾਨ ਬਣਨ ਤੇ ਇਲਾਕੇ ਦੀਆਂ ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਇਸ ਮੌਕੇ ਦਰਬਾਰਾ ਸਿੰਘ ਢੋਲ, ਪ੍ਰੇਮ ਸਿੰਘ, ਦੇਵਰਾਜ ਸਿੰਘ, ਕਰਮ ਸਿੰਘ, ਗੁਰਦੀਪ ਸਿੰਘ, ਦਲਜੀਤ ਸਿੰਘ, ਕੇਸਰ ਸਿੰਘ, ਜਸਬੀਰ ਸਿੰਘ, ਬੀਬੀ ਸਤਵੰਤ ਕੌਰ, ਬੀਬੀ ਰਾਣੀ ਕੌਰ, ਬੀਬੀ ਸਤਿੰਦਰ ਕੌਰ, ਅਮਰਜੀਤ ਕੌਰ, ਦਲਜੀਤ ਕੌਰ ਸਮੇਤ ਕਮੇਟੀ ਦੇ ਹੋਰ ਅਹੁਦੇਦਾਰ ਅਤੇ ਵੱਡੀ ਗਿਣਤੀ ਵਿਚ ਪਤਵੰਤੇ ਸੱਜਣ ਹਾਜ਼ਰ ਸਨ, ਜਿਨ੍ਹਾਂ ਨੇ ਸਿਰੋਪਾਓ ਭੇਟ ਕਰਕੇ ਉਨ੍ਹਾਂ ਦਾ ਸਨਮਾਨ ਕੀਤਾ।