ਬਲੌਂਗੀ ਪੁਲਿਸ ਵੱਲੋਂ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
ਬਲੌਂਗੀ ਪੁਲਿਸ ਵੱਲੋਂ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
Publish Date: Mon, 19 Jan 2026 06:42 PM (IST)
Updated Date: Tue, 20 Jan 2026 04:13 AM (IST)
ਜੀਐੱਸ ਸੰਧੂ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਬਲੌਂਗੀ ਪੁਲਿਸ ਨੇ 15.25 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਪੇਰੀਵਿੰਕਲ ਗਰੇਵਾਲ ਮੁੱਖ ਅਫ਼ਸਰ ਥਾਣਾ ਬਲੌਂਗੀ ਨੇ ਦੱਸਿਆ ਕਿ ਇਸ ਵਿਅਕਤੀ ਨੂੰ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੈੱਡ ਕਾਂਸਟੇਬਲ ਗੁਰਤੇਜ ਸਿੰਘ ਸਮੇਤ ਜਗਜੀਤ ਸਿੰਘ ਅਤੇ ਅਜੈ ਗਿਲ ਵੱਲੋਂ ਬਲੌਂਗੀ ਤੋਂ ਗਰੀਨ ਇਨਕਲੇਵ ਦੀ ਗਸ਼ਤ ਅਤੇ ਚੈਕਿੰਗ ਦੌਰਾਨ ਬਲਜੀਤ ਸਿੰਘ ਉਰਫ਼ ਹਰਮਨ ਵਾਸੀ ਪਿੰਡ ਰਾਣਾ ਕਲਾਂ ਥਾਣਾ ਜੰਡਿਆਲਾ ਜ਼ਿਲ੍ਹਾ ਅੰਮ੍ਰਿਤਸਰ (ਹਾਲ ਵਾਸੀ ਕਿਰਾਏਦਰ ਪਿੰਡ ਬਲੌਂਗੀ ਥਾਣਾ ਬਲੌਂਗੀ), ਜੋ ਪੁਲਿਸ ਨੂੰ ਦੇਖ ਕੇ ਲੁਕਣ ਦੀ ਕੋਸ਼ਿਸ਼ ਕਰ ਰਿਹਾ ਸੀ ਨੂੰ ਕਾਬੂ ਕੀਤਾ ਗਿਆ ਅਤੇ ਉਸਦੀ ਚੈਕਿੰਗ ਕਰਨ ’ਤੇ ਉਸਤੋਂ ਕੁੱਲ 15.25 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਪੁਲਿਸ ਨੇ ਐੱਨਡੀਪੀਐੱਸ ਐਕਟ ਦੀ ਧਾਰਾ 21-61-85 ਅਧੀਨ ਮਾਮਲਾ ਦਰਜ ਕੀਤਾ ਹੈ।