ਨਸ਼ੇ ਵਿਰੁੱਧ ਬਲੌਂਗੀ ਪੁਲਿਸ ਵੱਲੋਂ ਨਸ਼ੇੜੀ ਕਾਬੂ
ਨਸ਼ੇ ਵਿਰੁੱਧ ਬਲੌਂਗੀ ਪੁਲਿਸ ਵੱਲੋਂ ਨਸ਼ੇੜੀ ਵਿਅਕਤੀ ਕਾਬੂ,
Publish Date: Tue, 02 Dec 2025 07:20 PM (IST)
Updated Date: Tue, 02 Dec 2025 07:23 PM (IST)

ਡੋਪ ਟੈਸਟ ਪਾਜ਼ੀਟਿਵ ਆਉਣ ਤੇ ਸਰਕਾਰੀ ਨਸ਼ਾ ਛੁਡਾਊ ਕੇਂਦਰ ਭੇਜਿਆ ਜੀਐੱਸ ਸੰਧੂ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਥਾਣਾ ਬਲੌਂਗੀ ਪੁਲਿਸ ਨੇ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਮੁਹਿੰਮ ਤਹਿਤ ਨਸ਼ਾ ਕਰਨ ਦੇ ਆਦੀ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਨੂੰ ਇਲਾਜ ਲਈ ਸੈਕਟਰ-66 ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿਚ ਭਰਤੀ ਕਰਵਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਚਓ ਥਾਣਾ ਬਲੌਂਗੀ ਪੈਰੀਵਿੰਕਲ ਗਰੇਵਾਲ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਨਿਤਿਨ ਕੁਮਾਰ ਉਰਫ਼ ਨੀਤੀ, ਜੋ ਕਿ ਬਲੌਂਗੀ ਵਿਚ ਕਿਰਾਏ ਤੇ ਰਹਿੰਦਾ ਹੈ, ਨਸ਼ਾ ਕਰਨ ਦਾ ਆਦੀ ਹੈ। ਸੂਚਨਾ ਦੇ ਆਧਾਰ ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਨੇ ਛਾਪੇਮਾਰੀ ਕੀਤੀ ਅਤੇ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ। ਇਸ ਤੋਂ ਬਾਅਦ ਉਸ ਦਾ ਸਿਵਲ ਹਸਪਤਾਲ ਵਿਖੇ ਡੋਪ ਟੈਸਟ ਕਰਵਾਇਆ ਗਿਆ। ਐੱਸਐੱਚਓ ਨੇ ਦੱਸਿਆ ਕਿ ਡੋਪ ਟੈਸਟ ਪਾਜ਼ੀਟਿਵ ਆਉਣ ਉਪਰੰਤ ਨਸ਼ੇ ਦੀ ਲਤ ਵਿਚ ਗ੍ਰਸਤ ਨਿਤਿਨ ਕੁਮਾਰ ਨੂੰ ਅਪਰਾਧਿਕ ਕਾਰਵਾਈ ਦੀ ਬਜਾਏ, ਇਲਾਜ ਅਤੇ ਸੁਧਾਰ ਲਈ ਸਰਕਾਰੀ ਨਸ਼ਾ ਛੁਡਾਊ ਕੇਂਦਰ ਸੈਕਟਰ-66 ਵਿਚ ਭਰਤੀ ਕਰਵਾ ਦਿੱਤਾ ਗਿਆ ਹੈ। ਥਾਣਾ ਬਲੌਂਗੀ ਦੇ ਐੱਸਐੱਚਓ ਨੇ ਸਪੱਸ਼ਟ ਕੀਤਾ ਕਿ ਪੁਲਿਸ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ, ਉੱਥੇ ਹੀ ਨਸ਼ੇ ਦੇ ਸ਼ਿਕਾਰ ਲੋਕਾਂ ਨੂੰ ਇਲਾਜ ਰਾਹੀਂ ਮੁੱਖ ਧਾਰਾ ਵਿਚ ਵਾਪਸ ਲਿਆਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ।