ਸਿਆਸੀ ਘਮਾਸਾਨ : ਬਲਤੇਜ ਪੰਨੂ ਦਾ ਕਾਂਗਰਸ 'ਤੇ ਵੱਡਾ ਹਮਲਾ, ਕਿਹਾ- 'ਆਪ' ਦੀਆਂ ਲੋਕ-ਭਲਾਈ ਸਕੀਮਾਂ ਬੰਦ ਕਰਨਾ ਚਾਹੁੰਦੀ ਹੈ ਕਾਂਗਰਸ ਆਮ ਆਦਮੀ ਪਾਰਟੀ (ਆਪ) ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਾਂਗਰਸ ਅਤੇ ਭਾਜਪਾ ’ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਸਭ ਤੋਂ ਲੰਬੇ ਸਮੇਂ ਤੱਕ ਕਾਂਗਰਸ ਨੇ ਰਾਜ ਕੀਤਾ, ਪਰ ਲੋਕਾਂ ਨੂੰ ਗਰੀਬੀ ਵਿੱਚੋਂ ਬਾਹਰ ਕੱਢਣ ਲਈ ਲੋੜੀਂਦੇ ਕਦਮ ਨਹੀਂ ਚੁੱਕੇ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਗਾਰੰਟੀਆਂ ਦੇ ਕੇ ਸੱਤਾ ਵਿੱਚ ਆਈ ਸੀ ਅਤੇ ਚਾਰ ਸਾਲਾਂ ਵਿੱਚ ਆਪਣੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਹਨ।
Publish Date: Thu, 22 Oct 2026 01:34 PM (IST)
Updated Date: Thu, 22 Oct 2026 01:36 PM (IST)
ਜੈ ਸਿੰਘ ਛਿੱਬਰ, ਪੰਜਾਬੀ ਜਾਗਰਣ, ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਾਂਗਰਸ ਅਤੇ ਭਾਜਪਾ ’ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਸਭ ਤੋਂ ਲੰਬੇ ਸਮੇਂ ਤੱਕ ਕਾਂਗਰਸ ਨੇ ਰਾਜ ਕੀਤਾ, ਪਰ ਲੋਕਾਂ ਨੂੰ ਗਰੀਬੀ ਵਿੱਚੋਂ ਬਾਹਰ ਕੱਢਣ ਲਈ ਲੋੜੀਂਦੇ ਕਦਮ ਨਹੀਂ ਚੁੱਕੇ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਗਾਰੰਟੀਆਂ ਦੇ ਕੇ ਸੱਤਾ ਵਿੱਚ ਆਈ ਸੀ ਅਤੇ ਚਾਰ ਸਾਲਾਂ ਵਿੱਚ ਆਪਣੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਹਨ।
ਟੋਲ ਪਲਾਜ਼ੇ ਬੰਦ ਕਰਨ ਨਾਲ ਲੋਕਾਂ ਨੂੰ ਮਿਲੀ ਰਾਹਤ : ਪੰਨੂ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਵਿੱਚ ਟੋਲ ਪਲਾਜ਼ੇ ਬੰਦ ਕਰਨ ਨਾਲ ਲੋਕਾਂ ਨੂੰ ਰਾਹਤ ਮਿਲੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਸਰਕਾਰ ਨੇ ਲੋਕਾਂ ਨੂੰ ਕਈ ਸਹੂਲਤਾਂ ਦਿੱਤੀਆਂ ਹਨ, ਜਿਨ੍ਹਾਂ ਵਿੱਚ ਹਰ ਘਰ ਨੂੰ ਮੁਫ਼ਤ ਬਿਜਲੀ ਦੇਣ ਦੀ ਸਹੂਲਤ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਖੁੱਲ੍ਹ ਕੇ ਐਲਾਨ ਕੀਤਾ ਹੈ ਕਿ ਜੇਕਰ ਕਾਂਗਰਸ ਸੱਤਾ ਵਿੱਚ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਸਕੀਮਾਂ ਬੰਦ ਕਰ ਦਿੱਤੀਆਂ ਜਾਣਗੀਆਂ। ਪੰਨੂ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲੇਖਾ-ਜੋਖਾ ਲੋਕਾਂ ਸਾਹਮਣੇ ਰੱਖਿਆ ਜਾ ਰਿਹਾ ਹੈ।
‘ਭਾਜਪਾ ਤੇ ਕਾਂਗਰਸ ਨੇ ਸਿੱਖਿਆ ਪ੍ਰਣਾਲੀ ਨੂੰ ਕੀਤਾ ਤਬਾਹ’ ਸਿੱਖਿਆ ਦੇ ਮੁੱਦੇ ’ਤੇ ਬੋਲਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਭਾਜਪਾ ਅਤੇ ਕਾਂਗਰਸ ਨੇ ਸਿੱਖਿਆ ਪ੍ਰਣਾਲੀ ਨੂੰ ਨੁਕਸਾਨ ਪਹੁੰਚਾਇਆ ਹੈ, ਜਦਕਿ ‘ਆਪ’ ਸਰਕਾਰ ਨੇ ਸਕੂਲਾਂ ਵਿੱਚ ਸੁਧਾਰ ਕੀਤੇ ਹਨ। ਉਨ੍ਹਾਂ ਰਾਜਾ ਵੱਲੋਂ ਬਲੂਪ੍ਰਿੰਟ ਦਿਖਾਏ ਜਾਣ ਦਾ ਵੀ ਜ਼ਿਕਰ ਕੀਤਾ। ਪੰਨੂ ਨੇ ਕਿਹਾ ਕਿ ਜੇਕਰ ਪੰਜਾਬ ਸਿਰ ਕਰਜ਼ਾ ਵਧਿਆ ਹੈ ਤਾਂ ਸੂਬੇ ਦਾ ਵਿਕਾਸ ਵੀ ਹੋਇਆ ਹੈ।
ਮੁੱਖ ਮੰਤਰੀ ਨੂੰ ਏਅਰਪੋਰਟ ’ਤੇ ਰੋਕਣ ਦਾ ਲਾਇਆ ਦੋਸ਼ ਬਲਤੇਜ ਪੰਨੂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਤਿੰਨ ਘੰਟਿਆਂ ਤੱਕ ਏਅਰਪੋਰਟ ’ਤੇ ਰੋਕਿਆ ਗਿਆ, ਤਾਂ ਜੋ ਉਨ੍ਹਾਂ ਨੂੰ ਬਦਨਾਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮੁਤਾਬਕ ਅੱਜ ਤੱਕ ਕਿਸੇ ਮੁੱਖ ਮੰਤਰੀ ਨੂੰ ਇਸ ਤਰ੍ਹਾਂ ਨਹੀਂ ਰੋਕਿਆ ਗਿਆ। ਪੰਨੂ ਨੇ ਇਸ ਮਾਮਲੇ ਨੂੰ ਮੁੱਖ ਮੰਤਰੀ ਦੀ ਸਾਖ ਨਾਲ ਜੋੜਦਿਆਂ ਸਵਾਲ ਚੁੱਕੇ। ਹਾਲਾਂਕਿ, ਏਅਰਪੋਰਟ ’ਤੇ ਰੋਕੇ ਜਾਣ ਦੇ ਕਾਰਨਾਂ ਸਬੰਧੀ ਉਨ੍ਹਾਂ ਵੱਲੋਂ ਲਾਏ ਗਏ ਦੋਸ਼ਾਂ ਦੀ ਸੁਤੰਤਰ ਪੁਸ਼ਟੀ ਨਹੀਂ ਹੋਈ ਹੈ। ਪੰਨੂ ਨੇ ਕਿਹਾ ਕਿ NDA ਕੇਂਦਰ ਵਿੱਚੋ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਹਮਦਰਦੀ ਹੈ ਪਰ ਰਾਜਸੀ ਧਿਰਾਂ ਸਿਆਸਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜ਼ਾਲੀ ਵੋਟਾਂ ਨਾਲ ਬਣੀ ਸਰਕਾਰ ਦਾ ਸਮਾਂ ਆ ਗਿਆ ਹੈ ਪਰ ਆਪ ਦੀ ਸਰਕਾਰ ਦੁਬਾਰਾ ਬਣ ਰਹੀ ਹੈ