- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਮ ਆਦਮੀ ਪਾਰਟੀ ਦੇ ਪੰਜਾਬ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਕਲੇਸ਼ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਾਰਟੀ ਦਾ ਹਫ਼ਤਾ ਭਰ ਚੱਲਿਆ ਸਿਆਸੀ ਡਰਾਮਾ ਬਿਨਾਂ ਕਿਸੇ ਬਦਲਾਅ ਦੇ ਖ਼ਤਮ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕਾਂਗਰਸ ਦਾ ਅੰਦਰੂਨੀ ਭੰਬਲਭੂਸਾ ਅਤੇ ਦਿਸ਼ਾਹੀਣਤਾ ਜਨਤਕ ਹੋ ਗਈ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ - ਆਮ ਆਦਮੀ ਪਾਰਟੀ ਦੇ ਪੰਜਾਬ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਕਲੇਸ਼ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਾਰਟੀ ਦਾ ਹਫ਼ਤਾ ਭਰ ਚੱਲਿਆ ਸਿਆਸੀ ਡਰਾਮਾ ਬਿਨਾਂ ਕਿਸੇ ਬਦਲਾਅ ਦੇ ਖ਼ਤਮ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕਾਂਗਰਸ ਦਾ ਅੰਦਰੂਨੀ ਭੰਬਲਭੂਸਾ ਅਤੇ ਦਿਸ਼ਾਹੀਣਤਾ ਜਨਤਕ ਹੋ ਗਈ ਹੈ।
ਵੀਡੀਓ ਬਿਆਨ ਜਾਰੀ ਕਰਦਿਆਂ ਪੰਨੂ ਨੇ ਕਿਹਾ ਕਿ ਕਾਂਗਰਸ ਆਪਣੇ ਅੰਦਰੂਨੀ ਮਾਮਲੇ ਕਿਸ ਤਰ੍ਹਾਂ ਚਲਾਉਂਦੀ ਹੈ, ਇਹ ਉਸ ਦਾ ਆਪਣਾ ਮਾਮਲਾ ਹੈ, ਪਰ ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿੱਚ ਸਿਰਫ਼ ਮੀਟਿੰਗਾਂ ਅਤੇ ਸਿਆਸੀ ਅਟਕਲਾਂ ਹੀ ਚਰਚਾ ਦਾ ਵਿਸ਼ਾ ਬਣੀਆਂ ਰਹੀਆਂ। ਉਨ੍ਹਾਂ ਤਨਜ਼ ਕਰਦਿਆਂ ਕਿਹਾ ਕਿ ਇੰਜ ਲੱਗਦਾ ਸੀ ਜਿਵੇਂ ਕਾਂਗਰਸ ਦੇ ਸੀਨੀਅਰ ਆਗੂ ਭੂਪੇਸ਼ ਬਘੇਲ ਪੰਜਾਬ ਵਿੱਚ ਛੁੱਟੀਆਂ ਮਨਾਉਣ ਆਏ ਹੋਣ, ਕਿਉਂਕਿ ਕਈ ਦਿਨਾਂ ਦੀਆਂ ਮੀਟਿੰਗਾਂ ਤੋਂ ਬਾਅਦ ਵੀ ਕੋਈ ਠੋਸ ਨਤੀਜਾ ਸਾਹਮਣੇ ਨਹੀਂ ਆਇਆ।
ਪੰਨੂ ਨੇ ਕਿਹਾ ਕਿ ਲਗਾਤਾਰ ਬੈਠਕਾਂ ਦੇ ਬਾਵਜੂਦ ਕਾਂਗਰਸ ਕਿਸੇ ਸਹਿਮਤੀ 'ਤੇ ਨਹੀਂ ਪਹੁੰਚ ਸਕੀ, ਜੋ ਪਾਰਟੀ ਦੇ ਡੂੰਘੇ ਅੰਦਰੂਨੀ ਮਤਭੇਦਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਅੰਦਰੂਨੀ ਲੜਾਈ ਅਤੇ ਸੱਤਾ ਦੀ ਖਿੱਚੋਤਾਣ ਵਿੱਚ ਰੁੱਝੀ ਹੋਈ ਹੈ, ਜਦਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਅਤੇ ਸੁਚਾਰੂ ਪ੍ਰਸ਼ਾਸਨ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਪੰਨੂ ਨੇ ਦਾਅਵਾ ਕੀਤਾ ਕਿ ਸੂਬੇ ਦੇ ਲੋਕ ਦੋਵਾਂ ਪਾਰਟੀਆਂ ਦੀ ਕਾਰਗੁਜ਼ਾਰੀ ਨੂੰ ਬਾਰੀਕੀ ਨਾਲ ਦੇਖ ਰਹੇ ਹਨ।