ਬਲਵਿੰਦਰ ਸਿੰਘ ਨੂੰ ਵਿਰਾਸਤ ਸੇਵਾ ਸੰਗਠਨ ਦਾ ਜ਼ਿਲ੍ਹਾ ਪ੍ਰਧਾਨ ਬਣਾਇਆ, ਸੁਭਾਸ਼ ਸ਼ਰਮਾ ਨੇ ਸਿਰੋਪਾਓ ਪਾ ਕੇ ਕੀਤਾ ਸਨਮਾਨ
ਬਲਵਿੰਦਰ ਸਿੰਘ ਨੂੰ ਵਿਰਾਸਤ ਸੇਵਾ ਸੰਗਠਨ ਦਾ ਜ਼ਿਲ੍ਹਾ ਪ੍ਰਧਾਨ ਬਣਾਇਆ,
Publish Date: Wed, 28 Jan 2026 06:29 PM (IST)
Updated Date: Wed, 28 Jan 2026 06:31 PM (IST)

ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ, ਲਾਲੜੂ : ਆਮ ਆਦਮੀ ਪਾਰਟੀ ਵੱਲੋਂ ਆਲਮਗੀਰ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਆਲਮਗੀਰ ਨੂੰ ਜ਼ਿਲ੍ਹਾ ਐੱਸਏਐੱਸ ਨਗਰ (ਮੁਹਾਲੀ) ਦਾ ਵਿਰਾਸਤ ਸੇਵਾ ਸੰਗਠਨ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਉਪਰੰਤ ਜਿੱਥੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਵਾਟਰ ਐਂਡ ਸੀਵਰੇਜ ਬੋਰਡ ਦੇ ਵਾਈਸ ਚੇਅਰਮੈਨ ਸੁਭਾਸ਼ ਸ਼ਰਮਾ ਵੱਲੋਂ ਬਲਵਿੰਦਰ ਸਿੰਘ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ, ਉੱਥੇ ਹੀ ਸੁਭਾਸ਼ ਸ਼ਰਮਾ ਤੇ ਬਲਵਿੰਦਰ ਸਿੰਘ ਨੇ ਇਸ ਨਿਯੁਕਤੀ ਬਦਲੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੀਨੀਅਰ ਆਪ ਆਗੂ ਮਨੀਸ਼ ਸਿਸੋਦੀਆ ਤੇ ਅਮਨ ਅਰੋੜਾ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ। ਬਲਵਿੰਦਰ ਸਿੰਘ ਦਾ ਸਨਮਾਨ ਕਰਨ ਉਪਰੰਤ ਸ਼ਰਮਾ ਨੇ ਕਿਹਾ ਪੰਜਾਬ ਸਰਕਾਰ ਨੇ ਦੱਸ ਲੱਖ ਰੁਪਏ ਦੇ ਮੁਫ਼ਤ ਇਲਾਜ ਦੀ ਯੋਜਨਾ ਚਲਾ ਕੇ ਇਤਿਹਾਸਕ ਕਦਮ ਚੁੱਕਿਆ ਹੈ ਤੇ ਇਹ ਯੋਜਨਾ ਸਮੁੱਚੇ ਪੰਜਾਬ ਲਈ ਹੈ ਨਾ ਕਿ ਚੋਣਵੇਂ ਲੋਕਾਂ ਲਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਂਦੀ ਜਾ ਰਹੀ ਹੈ ਤੇ ਜਲਦ ਹੀ ਸਾਰੇ ਜਾਰੀ ਕੰਮ ਨੇਪਰੇ ਚਾੜ੍ਹ ਲਏ ਜਾਣਗੇ। ਇਸ ਮੌਕੇ ਆਪ ਆਗੂ ਨਰਿੰਦਰ ਧੀਮਾਨ, ਧਰਮ ਸਿੰਘ, ਮੇਜਰ ਸਿੰਘ, ਅਵਤਾਰ ਸਿੰਘ, ਬਿਲਾਸਾ ਪ੍ਰਧਾਨ, ਜਸਮੇਰ ਖ਼ਾਨ, ਮਨਜੀਤ ਸਿੰਘ, ਅਮਰਜੀਤ ਸਿੰਘ, ਗਿਆਨ ਸਿੰਘ, ਸੂਬੇਦਾਰ ਬਲਬੀਰ ਸਿੰਘ, ਬਲਜੀਤ ਸਿੰਘ ਲਾਲੜੂ, ਸੰਤੋਸ਼ ਕੁਮਾਰ ਸ਼ਰਮਾ, ਬਲਦੇਵ ਸਿੰਘ ਜਾਸਤਨਾ, ਸੋਨੂੰ ਤੇ ਲੋਕੇਸ਼ ਕੁਮਾਰ ਆਦਿ ਹਾਜ਼ਰ ਸਨ।