ਪਿੰਡ ਕੁਰੜਾ ’ਚ ਬੇਦੀ ਨੂੰ ਮਿਲਿਆ ਸਮਰਥਨ ਪਿੰਡ ਕੁਰੜਾ ’ਚ ਬੇਦੀ ਨੂੰ ਮਿਲਿਆ ਸਮਰਥਨ
Publish Date: Thu, 29 Oct 2026 07:55 PM (IST)
Updated Date: Thu, 29 Oct 2026 07:58 PM (IST)
ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ ਮੁਹਾਲੀ : ਮੁਹਾਲੀ ਵਿਧਾਨ ਸਭਾ ਹਲਕੇ ਦੇ ਪਿੰਡ ਕੁਰੜਾ ਵਿਖੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੇ ਹੱਕ ਵਿਚ ਮਨਦੀਪ ਸਿੰਘ ਵੱਲੋਂ ਆਪਣੇ ਸਾਥੀਆਂ ਸਮੇਤ ਇਕ ਬੈਠਕ ਕੀਤੀ ਗਈ। ਇਸ ਦੌਰਾਨ ਪੰਜਾਬ ਮਿਸ਼ਨ 2027 ਅਤੇ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਬੈਠਕ ਦੌਰਾਨ ਪਿੰਡ ਵਾਸੀਆਂ ਨੇ ਕੁਲਜੀਤ ਸਿੰਘ ਬੇਦੀ ਨੂੰ ਭਰਪੂਰ ਪਿਆਰ ਅਤੇ ਸਮਰਥਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਪਿੰਡ ਦੇ ਵੱਖ-ਵੱਖ ਮੁੱਦਿਆਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਦੌਰਾਨ ਮਨਦੀਪ ਸਿੰਘ ਨੇ ਕਿਹਾ ਕਿ ਕੁਲਜੀਤ ਸਿੰਘ ਬੇਦੀ ਇਕ ਵਧੀਆ ਅਤੇ ਲੋਕਾਂ ਨਾਲ ਜੁੜੇ ਰਹਿਣ ਵਾਲੇ ਆਗੂ ਹਨ। ਉਹ ਹਮੇਸ਼ਾ ਲੋਕਾਂ ਨੂੰ ਨਾਲ ਲੈ ਕੇ ਚੱਲਦੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਨ੍ਹਾਂ ਦੀ ਤਹਿ ਤੱਕ ਜਾਂਦੇ ਹਨ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਉਹ ਅਤੇ ਉਨ੍ਹਾਂ ਦੇ ਸਾਥੀ ਬੇਦੀ ਨੂੰ ਹਰ ਤਰ੍ਹਾਂ ਦਾ ਸਮਰਥਨ ਦੇਣਗੇ। ਇਸ ਮੌਕੇ ਕੁਲਜੀਤ ਸਿੰਘ ਬੇਦੀ ਨੇ ਪਿੰਡ ਵਾਸੀਆਂ ਵੱਲੋਂ ਦਿੱਤੇ ਪਿਆਰ, ਸਤਿਕਾਰ ਅਤੇ ਸਮਰਥਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਲੋਕ ਹਿੱਤਾਂ ਨੂੰ ਪਹਿਲ ਦਿੱਤੀ ਹੈ ਅਤੇ ਲੋਕਾਂ ਦੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਹੈ। ਲੋੜ ਪੈਣ ’ਤੇ ਉਨ੍ਹਾਂ ਨੇ ਲੋਕਾਂ ਦੇ ਹੱਕਾਂ ਲਈ ਅਦਾਲਤ ਦਾ ਦਰਵਾਜ਼ਾ ਖੜਕਾਉਣ ਤੋਂ ਵੀ ਗੁਰੇਜ਼ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨ ’ਤੇ ਇਲਾਕੇ ਦੇ ਪਿੰਡਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਅਸਲ ਵਿਕਾਸ ਉਦੋਂ ਹੀ ਸੰਭਵ ਹੈ, ਜਦੋਂ ਲੋਕਾਂ ਦੀ ਆਵਾਜ਼ ਸੁਣੀ ਜਾਵੇ ਅਤੇ ਉਨ੍ਹਾਂ ਦੀਆਂ ਲੋੜਾਂ ਮੁਤਾਬਕ ਯੋਜਨਾਵਾਂ ਬਣਾਈਆਂ ਜਾਣ। ਇਸ ਮੌਕੇ ਗਗਨਦੀਪ ਸਿੰਘ ਗਗਨ ਧਾਲੀਵਾਲ, ਅਜੈਬ ਸਿੰਘ ਬਾਕਰਪੁਰ ਅਤੇ ਗੁਰਪ੍ਰੀਤ ਸਿੰਘ ਸਮੇਤ ਹੋਰ ਸਾਥੀ ਵੀ ਹਾਜ਼ਰ ਸਨ।