ਭਗਤ ਸਿੰਘ ਮੁਹਾਲੀ ਅਕਾਲੀ ਦਲ ਦੇ ਐੱਸਸੀ ਵਿੰਗ ਦੇ ਪ੍ਰਧਾਨ ਨਿਯੁਕਤ ਭਗਤ ਸਿੰਘ ਮੁਹਾਲੀ ਅਕਾਲੀ ਦਲ ਦੇ ਐੱਸ.ਸੀ. ਵਿੰਗ ਦੇ ਪ੍ਰਧਾਨ ਨਿਯੁਕਤ
Publish Date: Mon, 21 Sep 2026 08:59 PM (IST)
Updated Date: Tue, 22 Sep 2026 04:09 AM (IST)
ਮਹਿਰਾ, ਪੰਜਾਬੀ ਜਾਗਰਣ, ਖਰੜ : ਲੰਮੇ ਸਮੇਂ ਤੋਂ ਪੰਥਕ ਅਤੇ ਸਿੱਖੀ ਸੇਵਾਵਾਂ ਨਿਭਾਅ ਰਹੇ ਖਰੜ ਸ਼ਹਿਰ ਵਾਸੀ ਭਗਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੁਹਾਲੀ ਦੇ ਐੱਸ.ਸੀ. ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਅਜੀਤ ਸਿੰਘ ਨਗਰ (ਮੁਹਾਲੀ) ਦੇ ਐੱਸ.ਸੀ. ਵਿੰਗ ਦੇ ਪ੍ਰਧਾਨ ਨਿਯੁਕਤ ਕੀਤੇ ਗਏ ਹਰਦੇਲ ਸਿੰਘ ਵੱਲੋਂ ਕੀਤੀ ਗਈ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਭਗਤ ਸਿੰਘ ਲੰਮੇ ਸਮੇਂ ਤੋਂ ਪੰਥਕ ਸੇਵਾਵਾਂ ਨਿਭਾਉਂਦੇ ਆ ਰਹੇ ਹਨ। ਉਹ ਗੁਰਦੁਆਰਾ ਸਾਹਿਬ ਬਾਬਾ ਜੀਵਨ ਸਿੰਘ ਜੀ ਦੇ ਪ੍ਰਧਾਨ ਵਜੋਂ ਵੀ ਆਪਣੀਆਂ ਸੇਵਾਵਾਂ ਬਾਖੂਬੀ ਨਿਭਾ ਰਹੇ ਹਨ। ਇਸ ਤੋਂ ਇਲਾਵਾ ਉਹ ਗੁਰਦੁਆਰਾ ਅਕਾਲੀ ਦਲ ਵੱਲੋਂ ਧਾਰਮਿਕ, ਖ਼ਬਰ ਅਤੇ ਸਮਾਜ ਸੇਵਾ ਨਾਲ ਜੁੜੇ ਕਾਰਜਾਂ ਵਿੱਚ ਵੀ ਸਰਗਰਮ ਰਹੇ ਹਨ। ਸਿੱਖੀ ਅਤੇ ਸੇਵਾ ਪ੍ਰਤੀ ਸਮਰਪਣ ਨੂੰ ਇਲਾਕੇ ਵਿੱਚ ਸਤਿਕਾਰ ਦੀ ਨਜ਼ਰ ਨਾਲ ਦੇਖਿਆ ਜਾਂਦਾ ਹੈ। ਨਵੀਂ ਜ਼ਿੰਮੇਵਾਰੀ ਮਿਲਣ ਉਪਰੰਤ. ਭਗਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਐੱਸ.ਸੀ. ਵਿੰਗ ਦੇ ਪ੍ਰਧਾਨ . ਹਰਦੇਲ ਸਿੰਘ, ਜ਼ਿਲ੍ਹਾ ਮੁਹਾਲੀ ਦੇ ਸਮੂਹ ਜਥੇਬੰਦੀ ਦੇ ਆਗੂਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਤੇ ਪੰਥਕ ਵਿਚਾਰਧਾਰਾ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ ਰਹਿਣਗੇ।