ਮਹਿਰਾ, ਖਰੜ: ਜੰਡਪੁਰ ਵਾਰਡ ਨੰਬਰ ਚਾਰ ਖਰੜ ਵਿਖੇ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜਨਮ ਦਿਨ ਦੇ ਸਬੰਧ ਵਿਚ ਪ੍ਰਰੋਗਰਾਮ ਕੀਤਾ ਗਿਆ। ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਬਲਾਕ ਕਾਂਗਰਸ ਖਰੜ ਦੇ ਮੀਤ ਪ੍ਰਧਾਨ ਡਾ. ਰਘਵੀਰ ਸਿੰਘ ਬੰਗੜ ਪਹੁੰਚੇ। ਡਾ. ਬੰਗੜ ਨੇ ਬੋਲਦੇ ਹੋਏ ਕਿਹਾ ਕਿ ਸਾਡੇ ਸਮਾਜ ਵਿਚ ਬੱਚਿਆਂ ਨੂੰ ਫਿਲਮਾਂ ਵਿੱਚ ਕੰਮ ਕਰਨ ਵਾਲੇ ਹੀਰੋ, ਹੀਰੋਇਨਾਂ ਤੇ ਗਾਣੇ ਗਾਉਣ ਵਾਲੇ ਕਲਾਕਾਰਾਂ ਦਾ ਦਾ ਪਤਾ ਹੈ ਪਰ ਅਸਲੀ ਹੀਰੋ ਜਿਨ੍ਹਾਂ ਨੇ ਸਾਨੂੰ ਆਜ਼ਾਦੀ ਲੈ ਕੇ ਦਿੱਤੀ ਬਾਰੇ, ਘੱਟ ਪਤਾ ਹੈ। ਸ਼ਹੀਦ ਭਗਤ ਸਿੰਘ ਬਾਰੇ ਬਿਲਕੁਲ ਜਾਣਕਾਰੀ ਨਹੀਂ ਹੈ। ਇਸ ਲਈ ਸਾਨੂੰ ਬੱਚਿਆਂ ਨੂੰ ਇਨ੍ਹਾਂ ਬਾਰੇ ਜਾਣੂ ਕਰਵਾਉਣਾ ਪਵੇਗਾ। ਇਸ ਮੌਕੇ ਰਣਧੀਰ ਸਿੰਘ ਅਮਰਜੀਤ ਸਿੰਘ, ਦੀਦਾਰ ਸਿੰਘ ਬਲਵੀਰ ਸਿੰਘ, ਗਿਆਨ ਸਿੰਘ, ਅਵਤਾਰ ਸਿੰਘ, ਅਵਤਾਰ ਸਿੰਘ, ਲਖਵਿੰਦਰ ਸਿੰਘ, ਦਵਿੰਦਰ ਸੈਣੀ, ਕਰਨੈਲ ਸਿੰਘ ਤੇ ਅਮਰੀਕ ਸਿੰਘ ਜੱਸਾ ਹਾਜ਼ਰ ਸਨ।