ਕੇਂਦਰ ਦੇ 'ਬੀਜ ਸੋਧ ਬਿੱਲ' ਖ਼ਿਲਾਫ਼ CM ਮਾਨ ਨੇ ਖੋਲ੍ਹਿਆ ਮੋਰਚਾ; ਗ੍ਰਹਿ ਮੰਤਰੀ ਅੱਗੇ ਰੱਖਿਆ ਪੰਜਾਬ ਦੇ ਪਾਣੀਆਂ ਦਾ ਪੱਖ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਦਿੱਲੀ ਵਿਖੇ ਗ੍ਰਹਿ ਮੰਤਰੀ ਦੀ ਰਿਹਾਇਸ਼ ਵਿਖੇ ਹੋਈ ਹੈ। ਮੁਲਾਕਾਤ ਤੋਂ ਬਾਅਦ CM ਮਾਨ ਨੇ ਦਿੱਲੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਵਲੋਂ ਪੇਸ਼ ਕੀਤੇ 'ਬੀਜ ਸੋਧ ਬਿੱਲ' ਦਾ ਵਿਰੋਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਹਿਮਤੀ ਤੋਂ ਬਿਨਾਂ ਸੰਸਦ 'ਚ ਪਾਸ ਨਹੀਂ ਹੋਣਾ ਚਾਹੀਦਾ।
Publish Date: Sat, 17 Jan 2026 01:30 PM (IST)
Updated Date: Sat, 17 Jan 2026 01:43 PM (IST)
ਡਿਜੀਟਲ ਡੈਸਕ, ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਦਿੱਲੀ ਵਿਖੇ ਗ੍ਰਹਿ ਮੰਤਰੀ ਦੀ ਰਿਹਾਇਸ਼ ਵਿਖੇ ਹੋਈ ਹੈ। ਮੁਲਾਕਾਤ ਤੋਂ ਬਾਅਦ CM ਮਾਨ ਨੇ ਦਿੱਲੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਵਲੋਂ ਪੇਸ਼ ਕੀਤੇ 'ਬੀਜ ਸੋਧ ਬਿੱਲ' ਦਾ ਵਿਰੋਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਹਿਮਤੀ ਤੋਂ ਬਿਨਾਂ ਸੰਸਦ 'ਚ ਪਾਸ ਨਹੀਂ ਹੋਣਾ ਚਾਹੀਦਾ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਚੰਡੀਗੜ੍ਹ FCI 'ਚ ਵੀ ਪੰਜਾਬ ਦਾ ਕੈਡਰ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਪਾਣੀਆਂ ਨੂੰ ਲੈ ਕੇ ਵੀ ਅਹਿਮ ਚਰਚਾ ਕੀਤੀ। ਚੰਡੀਗੜ੍ਹ ਮੁੱਦੇ 'ਤੇ ਵੀ CM ਮਾਨ ਨੇ ਗ੍ਰਹਿ ਮੰਤਰੀ ਕੋਲ ਆਪਣਾ ਪੱਖ ਰੱਖਿਆ। ਉਨ੍ਹਾਂ ਨੇ ਕਿਹਾ ਕਿ ਸਰਹੱਦ ਪਾਰ ਵੀ ਪੰਜਾਬ ਦੀ ਹਜ਼ਾਰਾਂ ਏਕੜ ਜ਼ਮੀਨ ਹੈ, ਜੋ ਪੰਜਾਬ ਨੂੰ ਮਿਲਣਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਮਾਨ ਦੇ ਵਾਰ-ਵਾਰ ਵਿਰੋਧ ਦੇ ਬਾਵਜੂਦ ਕੇਂਦਰ ਸਰਕਾਰ ਨੇ ਐੱਫਸੀਆਈ ਵਿਚ ਪੰਜਾਬ ਰੀਜਨ ਦੇ ਜਨਰਲ ਮੈਨੇਜਰ ਦੇ ਅਹੁਦੇ ’ਤੇ ਯੂਟੀ ਕੈਡਰ ਦੇ ਅਧਿਕਾਰੀ ਨੂੰ ਨਿਯੁਕਤ ਕੀਤਾ ਹੈ। ਇਹ ਮੁੱਦਾ ਇਕ ਵਾਰ ਮੁੜ ਭਗਵੰਤ ਮਾਨ ਵੱਲੋਂ ਚੁੱਕਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਪੰਜਾਬ ਤੋਂ ਅਨਾਜ ਦੀ ਮੂਵਮੈਂਟ ਵਧਾਉਣ ਦੀ ਮੰਗ ਵੀ ਰੱਖੀ ਜਾ ਸਕਦੀ ਹੈ। ਸਰਹੱਦ ਪਾਰੋਂ ਡ੍ਰੋਨ ਰਾਹੀਂ ਆਉਣ ਵਾਲੇ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੇ ਮੁੱਦੇ ’ਤੇ ਵੀ ਮੁੱਖ ਮੰਤਰੀ ਕੇਂਦਰੀ ਗ੍ਰਹਿ ਮੰਤਰੀ ਨਾਲ ਗੱਲਬਾਤ ਕਰ ਸਕਦੇ ਹਨ। ਹਾਲ ਹੀ ਵਿਚ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਆਪਣੀ ਮੁਹਿੰਮ ਦਾ ਦੂਜਾ ਪੜਾਅ ਸ਼ੁਰੂ ਕੀਤਾ ਹੈ।