ਜੇਐੱਨਐੱਨ, ਚੰਡੀਗੜ੍ਹ : ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ 'ਚ ਕਾਮੇਡੀ ਕਲਾਕਾਰ ਭਾਰਤੀ ਸਿੰਘ (Comedian Bharti Singh) ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਮਾਮਲੇ 'ਚ ਭਾਰਤੀ ਖ਼ਿਲਾਫ਼ 25 ਦਸੰਬਰ ਨੂੰ ਅੰਮ੍ਰਿਤਸਰ 'ਚ ਦਰਜ ਕੀਤੀ ਗਈ ਐੱਫਆਈਆਰ 'ਤੇ ਹਾਈ ਕੋਰਟ ਨੇ ਉਨ੍ਹਾਂ ਖ਼ਿਲਾਫ਼ ਜਬਰਨ ਕਾਰਵਾਈ ਕਰਨ 'ਤੇ ਰੋਕ ਲਗਾ ਦਿੱਤੀ ਹੈ। ਪਿਛਲੇ ਹਫ਼ਤੇ ਹੀ ਰਵੀਨਾ ਟੰਡਨ ਤੇ ਫਰਾਹ ਖ਼ਾਨ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਸੀ। ਹਾਈ ਕੋਰਟ ਨੇ ਪੁਲਿਸ ਨੂੰ ਦੋਵਾਂ ਖ਼ਿਲਾਫ਼ ਕੋਈ ਵੀ ਜਬਰਨ ਕਾਰਵਾਈ ਨਾ ਕਰਨ ਦਾ ਹੁਕਮ ਦਿੱਤਾ ਸੀ। ਰਵੀਨਾ ਟੰਡਨ ਤੇ ਫਰਾਹ ਖ਼ਾਨ ਦੀਆਂ ਪਟੀਸ਼ਨਾਂ 'ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ।

ਜ਼ਿਕਰਯੋਗ ਹੈ ਕਿ ਕਾਮੇਡੀਅਨ ਭਾਰਤੀ ਸਿੰਘ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਭਾਰਤੀ ਸਿੰਘ ਨੇ ਕੋਰਟ ਨੂੰ ਆਪਣੇ ਖ਼ਿਲਾਫ਼ ਹੋਈ ਐੱਫਆਈਆਰ ਖਾਰਜ ਕਰਨ ਦੀ ਅਪੀਲ ਕੀਤੀ ਸੀ। ਤੁਹਾਨੂੰ ਯਾਦ ਹੋਵੇਗਾ ਕਿ ਕਾਮੇਡੀਅਨ 'ਤੇ ਅਦਾਕਾਰਾ ਰਵੀਨਾ ਟੰਡਨ ਤੇ ਫਿਲਮ ਅਦਾਕਾਰ ਫਰਾਹ ਖ਼ਾਨ ਨਾਲ ਇਕ ਟੀਵੀ ਸ਼ੋਅ 'ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ ਸੀ।

Posted By: Seema Anand