- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੌਰੇ ਦੇ ਪਹਿਲੇ ਪੜਾਅ ਵਿੱਚ ਭੁਪੇਸ਼ ਬਘੇਲ 30 ਅਗਸਤ ਨੂੰ ਚੰਡੀਗੜ੍ਹ ਪੁੱਜਣਗੇ।ਇਸ ਤੋਂ ਬਾਅਦ ਉਹ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਕਾਂਗਰਸੀ ਅਧਿਕਾਰੀਆਂ ਤੇ ਵਰਕਰਾਂ ਨਾਲ ਮੀਟਿੰਗਾਂ ਕਰਨਗੇ। ਮੀਟਿੰਗਾਂ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਲੜ ਚੁੱਕੇ ਉਮੀਦਵਾਰਾਂ ਤੋਂ ਇਲਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨਾਂ, ਬਲਾਕ ਕਾਂਗਰਸ ਕਮੇਟੀ ਪ੍ਰਧਾਨਾਂ, ਹਲਕਾ ਪ੍ਰਧਾਨਾਂ, ਮੰਡਲ ਪ੍ਰਧਾਨਾਂ ਅਤੇ ਬਲਾਕ ਸਮਿਤੀ ਮੈਂਬਰਾਂ ਨੂੰ ਵੀ ਮੀਟਿੰਗਾਂ ਵਿੱਚ ਸੱਦਿਆ ਗਿਆ ਹੈ।

ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ 30 ਅਗਸਤ ਤੋਂ 10 ਦਿਨਾਂ ਦੇ ਪੰਜਾਬ ਦੌਰੇ 'ਤੇ ਹੋਣਗੇ।ਇਸ ਦੌਰਾਨ ਉਹ ਸੂਬੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰਕੇ ਪਾਰਟੀ ਸੰਗਠਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣਗੇ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਮੀਨੀ ਪੱਧਰ 'ਤੇ ਫੀਡਬੈਕ ਲੈਣਗੇ।
ਦੌਰੇ ਦੇ ਪਹਿਲੇ ਪੜਾਅ ਵਿੱਚ ਭੁਪੇਸ਼ ਬਘੇਲ 30 ਅਗਸਤ ਨੂੰ ਚੰਡੀਗੜ੍ਹ ਪੁੱਜਣਗੇ।ਇਸ ਤੋਂ ਬਾਅਦ ਉਹ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਕਾਂਗਰਸੀ ਅਧਿਕਾਰੀਆਂ ਤੇ ਵਰਕਰਾਂ ਨਾਲ ਮੀਟਿੰਗਾਂ ਕਰਨਗੇ। ਮੀਟਿੰਗਾਂ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਲੜ ਚੁੱਕੇ ਉਮੀਦਵਾਰਾਂ ਤੋਂ ਇਲਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨਾਂ, ਬਲਾਕ ਕਾਂਗਰਸ ਕਮੇਟੀ ਪ੍ਰਧਾਨਾਂ, ਹਲਕਾ ਪ੍ਰਧਾਨਾਂ, ਮੰਡਲ ਪ੍ਰਧਾਨਾਂ ਅਤੇ ਬਲਾਕ ਸਮਿਤੀ ਮੈਂਬਰਾਂ ਨੂੰ ਵੀ ਮੀਟਿੰਗਾਂ ਵਿੱਚ ਸੱਦਿਆ ਗਿਆ ਹੈ। ਮੀਟਿੰਗਾਂ ਦਾ ਮੁੱਖ ਉਦੇਸ਼ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਤਿਆਰ ਕਰਨਾ, ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰਨਾ ਅਤੇ ਚੋਣ ਪ੍ਰਚਾਰ ਦੀ ਰੂਪ-ਰੇਖਾ ਉਲੀਕਣਾ ਹੋਵੇਗਾ। ਪਾਰਟੀ ਲੀਡਰਸ਼ਿਪ ਵਿਧਾਨ ਸਭਾ ਖੇਤਰ-ਵਾਰ ਸੰਗਠਨ ਦੀ ਸਥਿਤੀ, ਸਥਾਨਕ ਮੁੱਦਿਆਂ ਅਤੇ ਵਰਕਰਾਂ ਦੇ ਸੁਝਾਵਾਂ 'ਤੇ ਵੀ ਵਿਸਥਾਰ ਨਾਲ ਵਿਚਾਰ ਕਰੇਗੀ।
ਪੰਜਾਬ ਕਾਂਗਰਸ ਦੇ ਜੱਥੇਬੰਦੀ ਦੇ ਜਨਰਲ ਸਕੱਤਰ ਇੰਚਾਰਜ ਕੈਪਟਨ ਸੰਦੀਪ ਸੰਧੂ ਨੇ ਸਮੂਹ ਸਬੰਧਤ ਅਧਿਕਾਰੀਆਂ ਨੂੰ ਪੱਤਰ ਜਾਰੀ ਕਰਕੇ ਮੀਟਿੰਗਾਂ ਵਿੱਚ ਲਾਜ਼ਮੀ ਤੌਰ ’ਤੇ ਹਾਜ਼ਰ ਹੋਣ ਦੀ ਹਦਾਇਤ ਕੀਤੀ ਹੈ। ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਭੁਪੇਸ਼ ਬਘੇਲ ਨਾਲ ਹੋਣ ਵਾਲੀਆਂ ਮੀਟਿੰਗਾਂ ਵਿੱਚ ਸਾਰੇ ਅਧਿਕਾਰੀਆਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ।
ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਭੁਪੇਸ਼ ਬਘੇਲ ਨੇ ਚੰਡੀਗੜ੍ਹ ਵਿੱਚ ਛੇ ਦਿਨ ਡੇਰੇ ਲਾਏ ਹੋਏ ਸਨ ਅਤੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ ਸਨ। ਇਸ ਦੌਰਾਨ ਉਨ੍ਹਾਂ ਪਾਰਟੀ ਅੰਦਰ ਚੱਲ ਰਹੀ ਧੜੇਬੰਦੀ ਅਤੇ ਜਥੇਬੰਦਕ ਮੁੱਦਿਆਂ ਬਾਰੇ ਵਿਸਥਾਰਤ ਰਿਪੋਰਟ ਕਾਂਗਰਸ ਹਾਈਕਮਾਂਡ ਨੂੰ ਸੌਂਪੀ ਸੀ। ਇਸ ਤੋਂ ਬਾਅਦ ਹਾਈਕਮਾਂਡ ਨੇ ਪੰਜਾਬ ਕਾਂਗਰਸ ਦੀਆਂ ਚੋਣ ਕਮੇਟੀਆਂ ਅਤੇ ਜਥੇਬੰਦਕ ਢਾਂਚੇ ਵਿੱਚ ਕੋਈ ਵੱਡੀ ਤਬਦੀਲੀ ਕਰਨ ਤੋਂ ਇਨਕਾਰ ਕਰ ਦਿੱਤਾ ਸੀ।
ਵਰਨਣਯੋਗ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਦਰਮਿਆਨ ਕਈ ਮਹੀਨਿਆਂ ਤੋਂ ਚੱਲ ਰਹੀ ਧੜੇਬੰਦੀ ਤੋਂ ਬਾਅਦ ਹੁਣ ਪਾਰਟੀ ਲੀਡਰਸ਼ਿਪ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜਥੇਬੰਦੀ ਨੂੰ ਇਕਜੁੱਟ ਕਰਨ ਅਤੇ ਚੋਣ ਤਿਆਰੀਆਂ ਤੇਜ਼ ਕਰਨ 'ਤੇ ਜ਼ੋਰ ਦੇ ਰਹੀ ਹੈ।
ਸ਼ਡਿਊਲ
* 30 ਜੁਲਾਈ: ਚੰਡੀਗੜ੍ਹ ਪਹੁੰਚਣਾ
* 31 ਜੁਲਾਈ: ਫਤਿਹਗੜ੍ਹ ਸਾਹਿਬ ਅਤੇ ਮੋਹਾਲੀ
* 1 ਅਗਸਤ: ਪਟਿਆਲਾ ਅਤੇ ਸੰਗਰੂਰ
* 2 ਅਗਸਤ: ਬਰਨਾਲਾ ਅਤੇ ਮਾਨਸਾ
* 3 ਅਗਸਤ: ਬਠਿੰਡਾ ਅਤੇ ਮੁਕਤਸਰ
* 4 ਅਗਸਤ: ਫਾਜ਼ਿਲਕਾ ਅਤੇ ਫਿਰੋਜ਼ਪੁਰ
* 5 ਅਗਸਤ: ਮੋਗਾ ਅਤੇ ਫਰੀਦਕੋਟ
* 6 ਅਗਸਤ: ਲੁਧਿਆਣਾ (ਸ਼ਹਿਰੀ ਅਤੇ ਦਿਹਾਤੀ)
* 7 ਅਗਸਤ: ਮਲੇਰਕੋਟਲਾ ਅਤੇ ਖੰਨਾ
* 8 ਅਗਸਤ: ਐਸ ਬੀ ਐਸ ਨਗਰ ਅਤੇ ਰੋਪੜ