ਬੀਬੀ ਪਰਮਜੀਤ ਕੌਰ ਲਾਂਡਰਾ ਮੁੜ ਅਕਾਲੀ ਦਲ ’ਚ ਪਰਤੇ,ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ ਸਵਾਗਤ
ਬੀਬੀ ਲਾਂਡਰਾਂ ਨੇ 2027 ਵਿਚ ਸੁਖਬੀਰ ਸਿੰਘ ਬਾਦਲ ਦੀ ਸੁਚੱਜੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।
Publish Date: Thu, 09 Apr 2026 10:56 AM (IST)
Updated Date: Thu, 09 Apr 2026 10:57 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸ਼੍ਰੋਮਣੀ ਕਮੇਟੀ ਮੈਂਬਰ ਅਤੇ ਵੂਮੈਨ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਬੀਬੀ ਪਰਮਜੀਤ ਕੌਰ ਲਾਂਡਰਾ ਬੁੱਧਵਾਰ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਪਾਰਟੀ ਵਿਚ ਚੱਲੀ ਬਗਾਵਤੀ ਹਵਾ ਮੌਕੇ ਬੀਬੀ ਪਰਮਜੀਤ ਕੌਰ ਲਾਂਡਰਾ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਛੱਡਕੇ ਅਕਾਲੀ ਦਲ ਪੁਨਰ ਸੁਰਜੀਤ ਨਾਲ ਜੁੜ ਗਏ ਸਨ ਅਤੇ ਅੱਜ ਮੁੜ ਘਰ ਵਾਪਸੀ ਕਰ ਲਈ ਹੈ। ਇਸ ਮੌਕੇ ਪਰਮਜੀਤ ਕੌਰ ਨੇ ਸੂਬੇ ਦੀ ਨੁਮਾਇੰਦਾ ਜਥੇਬੰਦੀ ਸਮੇਤ ਪੰਥ ਅਤੇ ਪੰਜਾਬ ਖਿਲਾਫ਼ ਸਾਜ਼ਿਸ਼ਾਂ ਕਰਨ ਵਾਲੀਆਂ ਤਾਕਤਾਂ ਨੂੰ ਪਛਾਣਨ ਦੀ ਅਪੀਲ ਕਰਦਿਆਂ, ਸਮੂਹ ਪੰਜਾਬੀਆਂ ਨੂੰ ਅਕਾਲੀ ਦਲ ਦੇ ਝੰਡੇ ਹੇਠ ਲਾਮਬੰਦ ਹੋਣ ਦੀ ਬੇਨਤੀ ਕੀਤੀ। ਬੀਬੀ ਲਾਂਡਰਾਂ ਨੇ 2027 ਵਿਚ ਸੁਖਬੀਰ ਸਿੰਘ ਬਾਦਲ ਦੀ ਸੁਚੱਜੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।