- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੜ੍ਹੀ ਨੇ ਦੱਸਿਆ ਕਿ ਇਸੇ ਤਰ੍ਹਾਂ ਦੂਜੇ ਮਾਮਲੇ 'ਚ ਜਲੰਧਰ ਜ਼ਿਲ੍ਹੇ ਦੇ ਐਸਐਸਪੀ ਤੋਂ ਹਲਕਾ ਫਿਲੌਰ ਨਿਵਾਸੀ ਅਨੂ ਨਾਮਕ ਅਨੁਸੂਚਿਤ ਜਾਤੀ ਦੀ ਲੜਕੀ ਦੇ ਕਤਲ ਮਾਮਲੇ 'ਚ ਕਾਰਵਾਈ ਨਾ ਹੋਣ ਸਬੰਧੀ ਰਿਪੋਰਟ ਤਲਬ ਕੀਤੀ ਗਈ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਲ ਨੇ ਤਿੰਨ ਵੱਖ-ਵੱਖ ਮਾਮਲਿਆਂ 'ਚ ਸੂ-ਮੋਟੋ ਨੋਟਿਸ ਜਾਰੀ ਕੀਤਾ ਹੈ। ਇਸ ਸਬੰਧੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਅਖ਼ਬਾਰਾਂ ਰਾਹੀਂ ਧਿਆਨ ਵਿਚ ਆਏ ਤਿੰਨ ਵੱਖ-ਵੱਖ ਮਾਮਲਿਆਂ 'ਚ ਸੂ-ਮੋਟੋ ਨੋਟਿਸ ਜਾਰੀ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਪਹਿਲਾ ਨੋਟਿਸ ਐਸਐਸਪੀ ਬਰਨਾਲਾ ਨੂੰ ਜਾਰੀ ਕੀਤਾ ਗ਼ਿਆ ਹੈ, ਉਨ੍ਹਾਂ ਤੋਂ ਸਫ਼ਾਈ ਕਰਚਾਰੀਆਂ ੳੱਤੇ ਹੋਏ ਲਾਠੀਚਾਰਚ ਸਬੰਧੀ ਰਿਪੋਰਟ ਤਲਬ ਕੀਤੀ ਗਈ ਹੈ।
ਗੜ੍ਹੀ ਨੇ ਦੱਸਿਆ ਕਿ ਇਸੇ ਤਰ੍ਹਾਂ ਦੂਜੇ ਮਾਮਲੇ 'ਚ ਜਲੰਧਰ ਜ਼ਿਲ੍ਹੇ ਦੇ ਐਸਐਸਪੀ ਤੋਂ ਹਲਕਾ ਫਿਲੌਰ ਨਿਵਾਸੀ ਅਨੂ ਨਾਮਕ ਅਨੁਸੂਚਿਤ ਜਾਤੀ ਦੀ ਲੜਕੀ ਦੇ ਕਤਲ ਮਾਮਲੇ 'ਚ ਕਾਰਵਾਈ ਨਾ ਹੋਣ ਸਬੰਧੀ ਰਿਪੋਰਟ ਤਲਬ ਕੀਤੀ ਗਈ ਹੈ। ਇਸ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਤੋਂ ਪਿੰਡ ਸਹੂੰਗੜਾ ਦੇ ਸ਼ਮਸ਼ਾਨਘਾਟ ਸਬੰਧੀ ਇਕ ਮਾਮਲੇ 'ਚ ਰਿਪੋਰਟ ਤਲਬ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਮਾਮਲਿਆਂ 'ਚ 28 ਜੁਲਾਈ ਨੂੰ ਰਿਪੋਰਟ ਤਲਬ ਕੀਤੀ ਗਈ ਹੈ।