- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹੁਣ ਸਾਰਿਆਂ ਦੀਆਂ ਨਜ਼ਰਾਂ ਇਸ ਗੱਲ ’ਤੇ ਟਿਕੀਆਂ ਹਨ ਕਿ ਸਚਿਨ ਪਾਇਲਟ ਪੰਜਾਬ ਕਾਂਗਰਸ ਅੰਦਰ ਚੱਲ ਰਹੀ ਧੜੇਬੰਦੀ ਅਤੇ ਵੱਡੇ ਆਗੂਆਂ ਵਿਚਕਾਰ ਖਿੱਚੋਤਾਣ ਨੂੰ ਖਤਮ ਕਰਨ ਲਈ ਕੀ ਭੂਮਿਕਾ ਨਿਭਾਉਂਦੇ ਹਨ। ਪਾਰਟੀ ਆਗੂਆਂ ਨੂੰ ਉਮੀਦ ਹੈ ਕਿ ਉਨ੍ਹਾਂ ਦੀ ਯੋਗ ਅਗਵਾਈ ਹੇਠ ਪੰਜਾਬ ਕਾਂਗਰਸ ਵਿੱਚ ਨਵਾਂ ਜੋਸ਼ ਪੈਦਾ ਹੋਵੇਗਾ ਅਤੇ ਜਥੇਬੰਦੀ ਹੋਰ ਮਜ਼ਬੂਤ ਹੋਵੇਗੀ।

ਬਿੳੂਰੋ/ਜਸਵੀਰ ਸਿੰਘ ਗੁਰਮ, ਚੰਡੀਗੜ੍ਹ/ਡੇਹਲੋਂ/ਆਲਮਗੀਰ: ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਕਲੇਸ਼ ਅਤੇ ਵੱਡੇ ਆਗੂਆਂ ਵਿਚਕਾਰ ਜਾਰੀ ਖਿੱਚੋਤਾਣ ਦਰਮਿਆਨ ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਵੱਡਾ ਫੇਰਬਦਲ ਕੀਤਾ ਗਿਆ ਹੈ। ਪਾਰਟੀ ਹਾਈਕਮਾਨ ਨੇ ਭੁਪੇਸ਼ ਬਘੇਲ ਦੀ ਥਾਂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਹੈ।
ਹੁਣ ਸਾਰਿਆਂ ਦੀਆਂ ਨਜ਼ਰਾਂ ਇਸ ਗੱਲ ’ਤੇ ਟਿਕੀਆਂ ਹਨ ਕਿ ਸਚਿਨ ਪਾਇਲਟ ਪੰਜਾਬ ਕਾਂਗਰਸ ਅੰਦਰ ਚੱਲ ਰਹੀ ਧੜੇਬੰਦੀ ਅਤੇ ਵੱਡੇ ਆਗੂਆਂ ਵਿਚਕਾਰ ਖਿੱਚੋਤਾਣ ਨੂੰ ਖਤਮ ਕਰਨ ਲਈ ਕੀ ਭੂਮਿਕਾ ਨਿਭਾਉਂਦੇ ਹਨ। ਪਾਰਟੀ ਆਗੂਆਂ ਨੂੰ ਉਮੀਦ ਹੈ ਕਿ ਉਨ੍ਹਾਂ ਦੀ ਯੋਗ ਅਗਵਾਈ ਹੇਠ ਪੰਜਾਬ ਕਾਂਗਰਸ ਵਿੱਚ ਨਵਾਂ ਜੋਸ਼ ਪੈਦਾ ਹੋਵੇਗਾ ਅਤੇ ਜਥੇਬੰਦੀ ਹੋਰ ਮਜ਼ਬੂਤ ਹੋਵੇਗੀ।
ਸਚਿਨ ਪਾਇਲਟ ਦੀ ਨਿਯੁਕਤੀ ’ਤੇ ਕਾਂਗਰਸ ਦੇ ਵੱਡੀ ਗਿਣਤੀ ਆਗੂਆਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਸਚਿਨ ਪਾਇਲਟ ਦੀ ਯੋਗ ਅਗਵਾਈ ਹੇਠ ਪਾਰਟੀ ਵਿੱਚ ਨਵਾਂ ਜੋਸ਼ ਪੈਦਾ ਹੋਵੇਗਾ ਅਤੇ ਕਾਂਗਰਸ ਇਕਜੁੱਟ ਹੋ ਕੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਮਜ਼ਬੂਤੀ ਨਾਲ ਮੈਦਾਨ ਵਿੱਚ ਉਤਰੇਗੀ। ਉਨ੍ਹਾਂ ਦਾਅਵਾ ਕੀਤਾ ਕਿ ਸਚਿਨ ਪਾਇਲਟ ਦੀ ਅਗਵਾਈ ਹੇਠ ਕਾਂਗਰਸ 2027 ਵਿੱਚ ਪੰਜਾਬ ਵਿੱਚ ਵੱਡੇ ਬਹੁਮਤ ਨਾਲ ਸਰਕਾਰ ਬਣਾਏਗੀ।
ਇਸ ਤੋਂ ਇਲਾਵਾ ਕਾਂਗਰਸ ਦੇ ਜਨਰਲ ਸਕੱਤਰ ਰਣਦੀਪ ਸਿੰਘ ਸੁਰਜੇਵਾਲਾ ਨੂੰ ਗੁਜਰਾਤ ਮਾਮਲੇ, ਸੁਖਦਿਓ ਭਗਤ ਨੂੰ ਛੱਤੀਗੜ੍ਹ, ਡਾ. ਸਿਰੀਵੇਲਾ ਪ੍ਰਸਾਦ ਮਹਾਰਾਸ਼ਾਟਰ ਅਤੇ ਪੀਵੀ ਮੋਹਨ ਨੂੰ ਆਂਧਰਾ ਪ੍ਰਦੇਸ਼ ਕਾਂਗਰਸ ਮਾਮਲਿਆਂ ਦਾ ਇੰਚਾਰਜ ਲਾਇਆ ਗਿਆ ਹੈ।