Big Breaking : ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਖੜ੍ਹੀ ਸਕੂਟੀ 'ਚ ਧਮਾਕਾ, ਗੱਡੀਆਂ ਦੇ ਸ਼ੀਸ਼ੇ ਟੁੱਟੇ
ਸ਼ਹਿਰ ਦੇ ਸੈਕਟਰ-37 ਵਿੱਚ ਸਥਿਤ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਦਫ਼ਤਰ ਦੇ ਬਾਹਰ ਬੁੱਧਵਾਰ ਨੂੰ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਇੱਕ ਸਕੂਟੀ ਵਿੱਚ ਅਚਾਨਕ ਧਮਾਕਾ ਹੋ ਗਿਆ। ਧਮਾਕੇ ਦੀ ਆਵਾਜ਼ ਸੁਣਦੇ ਹੀ ਆਸ-ਪਾਸ ਮੌਜੂਦ ਲੋਕ ਦਹਿਸ਼ਤ ਵਿੱਚ ਆ ਗਏ ਅਤੇ ਮੌਕੇ ‘ਤੇ ਅਫਰਾਤਫਰੀ ਦਾ ਮਾਹੌਲ ਬਣ ਗਿਆ।
Publish Date: Wed, 01 Apr 2026 06:08 PM (IST)
Updated Date: Wed, 01 Apr 2026 06:26 PM (IST)
ਤਰੁਣ, ਚੰਡੀਗੜ੍ਹ: ਸ਼ਹਿਰ ਦੇ ਸੈਕਟਰ-37 ਵਿੱਚ ਸਥਿਤ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਦਫ਼ਤਰ ਦੇ ਬਾਹਰ ਬੁੱਧਵਾਰ ਨੂੰ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਇੱਕ ਸਕੂਟੀ ਵਿੱਚ ਅਚਾਨਕ ਧਮਾਕਾ ਹੋ ਗਿਆ। ਧਮਾਕੇ ਦੀ ਆਵਾਜ਼ ਸੁਣਦੇ ਹੀ ਆਸ-ਪਾਸ ਮੌਜੂਦ ਲੋਕ ਦਹਿਸ਼ਤ ਵਿੱਚ ਆ ਗਏ ਅਤੇ ਮੌਕੇ ‘ਤੇ ਅਫਰਾਤਫਰੀ ਦਾ ਮਾਹੌਲ ਬਣ ਗਿਆ।
ਪ੍ਰਤੱਖਦਰਸ਼ੀਆਂ ਦੇ ਮੁਤਾਬਕ, ਧਮਾਕੇ ਤੋਂ ਬਾਅਦ ਜ਼ਮੀਨ ‘ਤੇ ਗਹਿਰੇ ਨਿਸ਼ਾਨ ਵੇਖੇ ਗਏ, ਜਿਸ ਨਾਲ ਘਟਨਾ ਦੀ ਗੰਭੀਰਤਾ ਦਾ ਅੰਦਾਜ਼ਾ ਲਾਇਆ ਜਾ ਰਿਹਾ ਹੈ। ਹਾਲਾਂਕਿ, ਫਿਲਹਾਲ ਕਿਸੇ ਦੇ ਜ਼ਖ਼ਮੀ ਜਾਂ ਮੌਤ ਦੀ ਕੋਈ ਸੁਚਨਾ ਨਹੀਂ ਹੈ।
ਸੂਚਨਾ ਮਿਲਦੇ ਹੀ ਚੰਡੀਗੜ੍ਹ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਐਸਐਸਪੀ ਵੀ ਆਪਣੀ ਟੀਮ ਨਾਲ ਘਟਨਾ ਸਥਲ ‘ਤੇ ਮੌਜੂਦ ਹਨ ਅਤੇ ਪੂਰੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਿਸ ਵੱਲੋਂ ਆਸ-ਪਾਸ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇਸ਼ੱਕੀ ਗਤੀਵਿਧੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਸ਼ੁਰੂਆਤੀ ਜਾਂਚ ਵਿੱਚ ਧਮਾਕੇ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਜਾਰੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਹੀ ਸਥਿਤੀ ਪੂਰੀ ਤਰ੍ਹਾਂ ਸਪਸ਼ਟ ਹੋ ਸਕੇਗੀ।
ਪੰਜਾਬ ਭਾਜਪਾ ਨੇਤਾ ਵਿਨੀਤ ਜੋਸ਼ੀ ਨੇ ਕਿਹਾ ਕਿ ਧਮਾਕਾ ਕਾਫੀ ਜ਼ੋਰਦਾਰ ਸੀ, ਜਿਸ ਨਾਲ ਇਮਾਰਤ ਦੇ ਸ਼ੀਸ਼ੇ ਵੀ ਟੁੱਟ ਗਏ। ਨੇੜੇ ਖੜ੍ਹੀਆਂ ਗੱਡੀਆਂ ਦੇ ਸ਼ੀਸ਼ਿਆਂ ‘ਤੇ ਵੀ ਅਸਰ ਪਿਆ ਹੈ। ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।