Big Breaking : ਅੰਮ੍ਰਿਤਪਾਲ ਸਿੰਘ ਦੀ ਮਾਤਾ ਨੂੰ ਦਿੱਲੀ ਏਅਰਪੋਰਟ 'ਤੇ ਰੋਕਿਆ, ਧੀ ਨੂੰ ਮਿਲਣ ਜਾ ਰਹੇ ਸੀ ਕੈਨੇਡਾ
ਬਲਵਿੰਦਰ ਕੌਰ ਦੀ ਦੁਪਹਿਰ ਬਾਅਦ ਤਿੰਨ ਵਜੇ ਫਲਾਈਟ ਸੀ। ਜਾਣਕਾਰੀ ਮੁਤਾਬਕ ਉਹ ਆਪਣੀ ਧੀ ਨੂੰ ਕੈਨੇਡਾ ਮਿਲਣ ਜਾ ਰਹੇ ਸਨ। ਕਾਰਵਾਈ ਵਿਰੁੱਧ ਰੋਸ ਜ਼ਾਹਿਰ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਗੁਲਾਮ ਬਣਾਇਆ ਜਾ ਰਿਹਾ ਹੈ।
Publish Date: Fri, 21 Nov 2025 02:59 PM (IST)
Updated Date: Fri, 21 Nov 2025 04:01 PM (IST)
Big Breaking : ਖਡੂਰ ਸਾਹਿਬ (Khadoor Sahib) ਤੋਂ ਸੰਸਦ ਮੈਂਬਰ ਤੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ (Amritpal Singh) ਦੀ ਮਾਤਾ ਬਲਵਿੰਦਰ ਕੌਰ (Balwinder Kaur) ਨੂੰ ਸ਼ੁੱਕਰਵਾਰ ਨੂੰ ਦਿੱਲੀ ਏਅਰਪੋਰਟ (Delhi Airport) 'ਤੇ ਰੋਕ ਲਿਆ ਗਿਆ। ਦੁਪਹਿਰ ਬਾਅਦ ਸਾਢੇ ਤਿੰਨ ਵਜੇ ਉਨ੍ਹਾਂ ਦੀ ਫਲਾਈਟ ਸੀ। ਉਨ੍ਹਾਂ ਕਿਹਾ ਕਿ ਉਹ ਆਪਣੀ ਧੀ ਨੂੰ ਕੈਨੇਡਾ ਮਿਲਣ ਜਾ ਰਹੇ ਸਨ ਕਿਉਂਕਿ ਉਸ ਦੇ ਘਰ ਬੇਟਾ ਹੋਇਆ ਹੈ। ਰੋਸ ਜ਼ਾਹਿਰ ਕਰਦਿਆਂ ਬਲਵਿੰਦਰ ਕੌਰ ਨੇ ਕਿਹਾ ਕਿ ਸਿੱਖਾਂ ਨੂੰ ਗੁਲਾਮ ਬਣਾਇਆ ਜਾ ਰਿਹਾ ਹੈ।
ਦੂਜੇ ਪਾਸੇ, ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਗ੍ਰਹਿ ਵਿਭਾਗ ਨੂੰ ਹੁਕਮ ਦਿੱਤਾ ਹੈ ਕਿ ਉਹ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਤੇ ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਵੱਲੋਂ ਦਰਜ ਕੀਤੀ ਗਈ ਨੁਮਾਇੰਦਗੀ-ਪਟੀਸ਼ਨ 'ਤੇ ਇਕ ਹਫ਼ਤੇ ਦੇ ਅੰਦਰ ਫੈਸਲਾ ਕਰੇ। ਇਹ ਪ੍ਰਤੀਨਿਧੀ-ਪਟੀਸ਼ਨ ਆਉਣ ਵਾਲੇ ਸਰਦ ਰੁੱਤ ਸੈਸ਼ਨ 'ਚ ਸ਼ਾਮਲ ਹੋਣ ਲਈ ਉਨ੍ਹਾਂ ਦੀ ਆਰਜ਼ੀਰਿਹਾਈ ਨਾਲ ਸੰਬੰਧਿਤ ਹੈ। ਅਦਾਲਤ ਨੇ ਕਿਹਾ ਕਿ ਜੇ ਸੰਭਵ ਹੋਵੇ ਤਾਂ ਫੈਸਲਾ ਸਰਦ ਰੁੱਤ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਲਿਆ ਜਾਵੇ ਤੇ ਇਸ ਬਾਰੇ ਅੰਮ੍ਰਿਤਪਾਲ ਨੂੰ ਜਾਣੂ ਵੀ ਕੀਤਾ ਜਾਵੇ।